16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕੋਰੋਨਾ ਮਹਾਮਾਰੀ ਨੂੰ ਹਰਾਉਣ ਲਈ ਪਬਲਿਕ ਦਾ ਸਹਿਯੋਗ ਜਰੂਰੀ- ਐਸ.ਐਸ.ਪੀ. ਸੁਰੇਂਦਰ ਲਾਂਬਾ...

ਕੋਰੋਨਾ ਮਹਾਮਾਰੀ ਨੂੰ ਹਰਾਉਣ ਲਈ ਪਬਲਿਕ ਦਾ ਸਹਿਯੋਗ ਜਰੂਰੀ- ਐਸ.ਐਸ.ਪੀ. ਸੁਰੇਂਦਰ ਲਾਂਬਾ ।

ਕੋਵਿਡ-19 ਤੋਂ ਬਚਾਅ ਲਈ ਚਲਾਈ ਮੁਹਿੰਮ ਤਹਿਤ ਇੱਕ ਮਹੀਨੇ ਅੰਦਰ 20,000 ਤੋਂ ਵੱਧ ਮੁਫ਼ਤ ਮਾਸਕ ਵੰਡੇ ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, (ਆਈ.ਪੀ.ਐਸ) ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਫੈਲਣ ਤੋਂ ਰੋਕਣ ਸਬੰਧੀ ਮਾਨਸਾ ਪੁਲਿਸ ਵੱਲੋਂ ਨਿਰੰਤਰ ਯਤਨ ਜਾਰੀ ਹਨ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 01-08-2020 ਤੋਂ ਅੱਜ ਤੱਕ ਜਿਲਾ ਅੰਦਰ ਅ/ਧ 188 ਹਿੰ:ਦੰ: ਤਹਿਤ 28 ਮੁਕੱਦਮੇ ਦਰਜ ਹੋਏ ਹਨ, ਜਿਹਨਾਂ ਵਿੱਚ 24 ਵਿਆਕਤੀਆਂ ਨੂੰ ਗ੍ਰਿਫਤਾਰ ਕਰਕੇ 5 ਵਹੀਕਲਾਂ ਨੂੰ ਕਬਜਾ ਪੁਲਿਸ ਵਿੱਚ ਲਿਆ ਹੈ ਅਤੇ ਅ/ਧ 207 ਮੋਟਰ ਵਹੀਕਲ ਐਕਟ ਦੀ ਉਲੰਘਣਾਂ ਸਬੰਧੀ 100 ਵਹੀਕਲਾਂ ਨੂੰ ਬੰਦ ਕੀਤਾ ਗਿਆ ਹੈ।
ਐਸ ਐਸ ਪੀ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਮਾਸਕ ਪਹਿਨ ਕੇ ਰੱਖਣ ਦੀ ਅਹਿਮੀਅਤ ਤੋਂ ਜਾਣੂ ਕਰਵਾਉਣ ਲਈ ਮਿਤੀ 08-08-2020 ਤੋਂ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਸਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਕਰਕੇ ਇਹ ਮੁਹਿੰਮ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਸੁਰੂ ਕੀਤੀ ਮੁਹਿੰਮ ਦੌਰਾਨ ਇੱਕ ਮਹੀਨੇ ਅੰਦਰ ਬਿਨਾ ਮਾਸਕ 20,000 ਤੋਂ ਵੱਧ ਵਿਆਕਤੀਆਂ ਨੂੰ ਮੁਫਤ ਮਾਸਕ ਵੰਡੇ ਗਏ ਹਨ ਇਸਤੋਂ ਇਲਾਵਾ ਅਣਗਹਿਲੀ ਕਰਨ ਵਾਲੇ 3133 ਵਿਆਕਤੀਆਂ ਨੂੰ ਚਿੰਤਾਵਨੀ ਵਜੋਂ ਇੰਤਜਾਰ ਕਰਨ ਲਈ ਕੁਝ ਸਮਾਂ ਰੋਕ ਕੇ ਵੀ ਰੱਖਿਆ ਗਿਆ ਹੈ ਅਤੇ ਵਾਰ ਵਾਰ ਉਲੰਘਣਾਂ ਕਰਨ ਵਾਲੇ 2100 ਵਿਆਕਤੀਆਂ ਦੇ ਚਲਾਣ ਕੱਟ ਕੇ ਜਿਲਾ ਮੈਜਿਸਟਰੇਟ ਮਾਨਸਾ ਵੱਲੋਂ ਸਮੇਂ ਸਮੇਂ ਸਿਰ ਜਾਰੀ ਕੀਤੇ ਰੋਕੂ ਹੁਕਮਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਗਿਆ ਹੈ।
ਐਸ.ਐਸ.ਪੀ. ਮਾਨਸਾ ਵੱਲੋਂ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਕਰਕੇ ਹੀ ਇਸ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆ ਦਾ ਫਰਜ ਬਣਦਾ ਹੈ ਕਿ ਅਸੀ ਅੱਗੇ ਹੋ ਕੇ ਪ੍ਰਸ਼ਾਸ਼ਨ ਦਾ ਸਾਥ ਦੇਈਏ।

Today Now News

RELATED ARTICLES
- Advertisment -

POPULAR POSTS