16.8 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਸਹੁਰਾ ਪਰਿਵਾਰ ਵੱਲੋਂ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਆਇਆ ਸਾਹਮਣੇ ।

ਸਹੁਰਾ ਪਰਿਵਾਰ ਵੱਲੋਂ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਆਇਆ ਸਾਹਮਣੇ ।

ਸਹੁਰਾ ਪਰਿਵਾਰ ਨੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ।

ਤਰਨਤਾਰਨ (ਰਿੰਪਲ ਗੋਲਣ) : ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਦਦੇਰ ਸਾਹਿਬ ਤੋਂ ਘਰੇਲੂ ਹਿੰਸਾ ਦਾ ਮਾਮਲਾ ਸਾਹਮਣੇ ਆਇਆ ਜਿੱਥੇ ਕੇ ਮਨਜੀਤ ਕੌਰ ਨਾਮੀ ਔਰਤ ਵੱਲੋਂ ਆਪਦੇ ਸਹੁਰਾ ਪਰਿਵਾਰ ਤੇ ਦੋਸ਼ ਲਗਾਉਂਦੇ ਕਿਹਾ ਗਿਆ ਕਿ ਮੇਰੀ ਸੱਸ ਅਤੇ ਨਨਾਣ ਵੱਲੋਂ ਮੇਰੇ ਨਾਲ ਕੁੱਟਮਾਰ ਕੀਤੀ ਗਈ ਹੈ ਅਤੇ ਮੇਰੀ ਬੇਟੀ ਦੇ ਵੀ ਚਪੇੜਾਂ ਮਾਰੀਆਂ ਹਨ ।

ਇਸ ਮਾਮਲੇ ਸਬੰਧੀ ਜਦ ਕੁੜੀ ਦੇ ਸਹੁਰਾ ਪਰਿਵਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਦੇ ਕਿਹਾ ਕਿ ਸਾਡੇ ਉੱਪਰ ਲੱਗ ਰਹੇ ਸਾਰੇ ਦੋਸ਼ ਬੇ ਬੁਨਿਆਦ ਹਨ, ਅਸੀਂ ਕਿਸੇ ਦੀ ਕੁੱਟਮਾਰ ਨਹੀਂ ਕੀਤੀ ।

ਇਸ ਸਬੰਧੀ ਜਦ ਥਾਣਾ ਸਰਿਆਲੀ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੀਆਂ ਦਰਖਾਸਤਾਂ ਦੀ ਪੜਤਾਲ ਚੱਲ ਰਹੀ ਹੈ ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ਤੇ ਸਖ਼ਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ।

Today Now News

RELATED ARTICLES
- Advertisment -

POPULAR POSTS