ਆਸ਼ਾ ਵਰਕਰ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਛੇਤੀ ਮਿਲਿਆ ਜਾਵੇਗਾ :ਬਿਕਰਮ ਮੋਫਰ ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਸਰਦੂਲਗੜ੍ਹ ਦੇ ਸਿਵਲ ਹਸਪਤਾਲ ਵਿਖੇ ਲਗਾਤਾਰ ਹੜਤਾਲ ਕਰ ਰਹੀਆਂ ਆਸ਼ਾ ਵਰਕਰਾਂ ਤੇ ਫੈਸੀਲੇਟਰਾਂ ਦਾ ਹਾਲ ਚਾਲ ਪੁੱਛਣ ਲਈ ਜ਼ਿਲਾ ਪ੍ਰੀਸ਼ਦ ਚੇਅਰਮੈਨ ਬਿਕਰਮ ਸਿੰਘ ਮੋਫਰ ਸਿਵਲ ਹਸਪਤਾਲ ਸਰਦੂਲਗੜ੍ਹ ਪਹੁੰਚੇ । ਇਸ ਮੌਕੇ ਆਸ਼ਾ ਵਰਕਰਾਂ ਦੇ ਇੱਕ ਵਫ਼ਦ ਵੱਲੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਜ਼ਿਲਾ ਪ੍ਰੀਸ਼ਦ ਚੇਅਰਮੈਨ ਬਿਕਰਮ ਸਿੰਘ ਮੋਫਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ । ਇਸ ਮੌਕੇ ਤੇ ਬਿਕਰਮ ਸਿੰਘ ਮੋਫਰ ਨੇ ਕਿਹਾ ਕਿ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਛੇਤੀ ਹੀ ਹੱਲ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਿਆ ਜਾਵੇਗਾ । ਇਸ ਮੌਕੇ ਤੇ ਆਸ਼ਾ ਵਰਕਰ ਯੂਨੀਅਨ ਦੀ ਬਲਾਕ ਪ੍ਰਧਾਨ ਪ੍ਰਧਾਨ ਰੁਪਿੰਦਰ ਕੌਰ ਰਿੰਪੀ ਨੇ ਕਿਹਾ ਕਿ ਆਸ਼ਾ ਵਰਕਰ ਅਤੇ ਫੈਸਲੀਟੇਟਰਾ ਪਿਛਲੇ 12 ਸਾਲਾ ਤੋ ਲਗਾਤਾਰ ਬਿਨਾਂ ਤਨਖਾਹ ਤੋਂ ਸਿਹਤ ਵਿਭਾਗ ਵਿੱਚ ਇੱਕ ਵੱਡਾ ਯੋਗਦਾਨ ਪਾ ਰਹੀਆਂ ਹਨ । ਆਸ਼ਾ ਵਰਕਰਾਂ ਵੱਲੋਂ ਸੈਕਸ ਰੇਸ਼ੋ ਵਿੱਚ ਭਾਰੀ ਵਾਧਾ ਹੋਣਾ, ਫੈਮਲੀ ਪਲੈਨਿੰਗ ਤੋਂ ਜੱਚਾ ਬੱਚਾ ਦਾ ਟੀਕਾ ਕਰਨ ਆਦਿ ਅਨੇਕਾਂ ਕੰਮ ਕੀਤੇ ਜਾ ਰਹੇ ਹਨ । ਜਦ ਕਿ ਦੇਸ਼ ਵਿੱਚ ਫੈਲੀ ਭਿਆਨਕ ਬਿਮਾਰੀ ਕਰੋਨਾ ਵਿੱਚ ਜਾਣ ਦੀ ਕੋਈ ਪ੍ਰਵਾਹ ਨਾ ਕਿਤੇ ਬਿਨਾਂ ਘਰ ਘਰ ਜਾ ਕੇ ਪੇਂਡੂ ਲੋਕਾਂ ਨੂੰ ਜਾਗ੍ਰਿਤ ਕੀਤਾ ਜਾ ਰਿਹਾ ਹੈ । ਜਦ ਕਿ ਕਰੋਨਾ ਮਹਾਂਮਾਰੀ ਕਾਰਨ ਅਨੇਕਾਂ ਆਸ਼ਾ ਵਰਕਰਾਂ ਨੂੰ ਪੌਜ਼ੀਟਿਵ ਹੋਣਾ ਪਿਆ ਪਰ ਪੰਜਾਬ ਸਰਕਾਰ ਵੱਲੋਂ ਫਿਰ ਵੀ ਆਸ਼ਾ ਵਰਕਰਾਂ ਨੂੰ ਅੱਖੋਂ ਪਰੋਖੇ ਕਰਨ ਤੇ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ । ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਦੀ ਕੋਈ ਸੁਣਵਾਈ ਨਾ ਕਰਨ ਤੇ ਮਜਬੂਰਨ ਆਸ਼ਾ ਵਰਕਰ 17 ਅਗਸਤ ਤੋਂ 17 ਸਤੰਬਰ ਤੱਕ ਭੁੱਖ ਹੜਤਾਲ ਤੇ ਬੈਠਣ ਲਈ ਮਜਬੂਰ ਹੋਣਾ ਪੈ ਰਿਹਾ ਹੈ । ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਸ਼ਾ ਵਰਕਰਾਂ ਦੀਆਂ ਮੰਗਾ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ । ਇਸ ਮੌਕੇ ਸੱਤਪਾਲ ਵਰਮਾ ਡਾ ਤੋਂ ਸੋਹਣ ਲਾਲ ਅਰੋੜਾ ,ਰਵਿੰਦਰ ਸੰਧੂ ਸੁੱਖੀ ਆਦਿ ਵੀ ਮੌਜੂਦ ਸਨ ।




