ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਮਾਨਸਾ ਪੁਲਿਸ ਵੱਲੋ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ 8 ਮੁਲਜਿਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਵਿਰੁੱਧ 6 ਮੁਕੱਦਮੇ ਦਰਜ ਕਰਕੇ 1540 ਨਸ਼ੀਂਲੀਆਂ ਗੋਲੀਆਂ, 90 ਨਸ਼ੀਂਲੇ ਕੈਪਸੂਲ ਸਮੇਤ 18,300/- ਰੁਪਏ ਡਰੱਗ ਮਨੀ, 8 ਗ੍ਰਾਮ ਹੈਰੋਇੰਨ (ਚਿੱਟਾ) ਅਤੇ 203 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ ਅਤੇ 3 ਮੋਟਰਸਾਈਕਲਾ ਵੀ ਕਬਜਾ ਪੁਲਿਸ ਚ ਲਏ ਹਨ।
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, (ਆਈ.ਪੀ.ਐਸ) ਨੇ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਪ੍ਰਦੀਪ ਕੁਮਾਰ ਉਰਫ ਟੀਨੂੰ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋਂ 1160 ਨਸ਼ੀਂਲੀਆਂ ਗੋਲੀਆਂ ਅਤੇ 90 ਨਸ਼ੀਲੇ ਕੈਪਸੂਲ ਸਮੇਤ 18,300/_ਰੁਪਏ ਦੀ ਡਰੱਗ ਮਨੀ ਬਰਾਮਦ ਹੋਣ ਤੇ ਮੁਲਜਿਮ ਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਕੀਤਾ ਹੈ ਅਤੇ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਕੁਲਦੀਪ ਸਿੰਘ ਉਰਫ ਮਾਣਕ ਵਾਸੀ ਮੱਲ ਸਿੰਘ ਵਾਲਾ ਨੂੰ ਕਾਬੂ ਕਰਕੇ 380 ਨਸ਼ੀਂਲੀਆਂ ਗੋਲੀਆਂ ਬਰਾਮਦ ਹੋਣ ਤੇ ਮੁਲਜਿਮ ਦੇ ਵਿਰੁੱਧ ਥਾਣਾ ਬੋਹਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਕੀਤਾ ਹੈ ਅਤੇ ਇਸੇ ਤਰਾ ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਰਾਜੇਸ਼ ਕੁਮਾਰ ਅਤੇ ਕਰਮ ਸਿੰਘ ਵਾਸੀਆਨ ਫਤਿਹਾਬਾਦ (ਹਰਿਆਣਾ) ਨੂੰ ਮੋਟਰਸਾਈਕਲ ਹੀਰੋ ਹਾਂਡਾ ਸੀ.ਡੀ. ਡੀਲਕਸ ਨੰ: ਐਚ. ਆਰ. 22ਕਿਊ 5639 ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 8 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋਣ ਤੇ ਮੁਲਜਿਮਾਂ ਦੇ ਵਿਰੁੱਧ ਥਾਣਾ ਜੌੜਕੀਆਂ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਕੀਤਾ ਹੈ । ਉਨ੍ਹਾਂ ਦੱਸਿਆ ਕਿ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ ।
ਐਸ ਐਸ ਪੀ, ਨੇ ਅੱਗੇ ਦੱਸਿਆ ਕਿ ਇਸੇ ਮੁਹਿੰਮ ਤਹਿਤ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਅਮਨ ਕੰਬੋਜ ਵਾਸੀ ਐਹਲੀਸਦਰ ਅਤੇ ਨਰੇਸ਼ ਕੁਮਾਰ ਵਾਸੀ ਦਰੀਆਪੁਰ ਚੌਕੀ (ਹਰਿਆਣਾ) ਨੂੰ ਮੋਟਰਸਾਈਕਲ ਹੀਰੋਹਾਂਡਾ ਸਪਲੈਂਡਰ ਨੰ : ਐਚ. ਆਰ. 13ਬੀ -2275 ਸਮੇਤ ਕਾਬੂ ਕਰਕੇ 120 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕਰਕੇ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਵਾ ਕੇ ਮਾਲ ਮੁਕੱਦਮਾ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ ਅਤੇ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਹਰਦੀਪ ਸਿੰਘ ਵਾਸੀ ਬਖਸ਼ੀਂਵਾਲਾ (ਸੰਗਰੂਰ) ਨੂੰ ਮੋਟਰਸਾਈਕਲ ਪਲਟੀਨਾ ਨੰ:ਪੀ.ਬੀ.13 ਬੀ.ਜੀ. – 6448 ਸਮੇਤ ਕਾਬੂ ਕਰਕੇ ਉਸ ਪਾਸੋਂ 72 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋਣ ਤੇ ਮੁਲਜਿਮ ਦੇ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾਂ ਪੁਲਿਸ ਵਿੱਚ ਲਿਆ ਗਿਆ ਹੈ ਅਤੇ ਆਬਕਾਰੀ ਵਿਭਾਗ ਦੀ ਪੁਲਿਸ ਪਾਰਟੀ ਨੇ ਗੁਰਪਰੀਤ ਸਿੰਘ ਉਰਫ ਗੱਗੀ ਵਾਸੀ ਦਾਨੇਵਾਲਾ ਨੂੰ ਕਾਬੂ ਕਰਕੇ 11 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਨੂੰ ਕਾਬੂ ਕਰਕੇ ਉਸਦੇ ਵਿਰੁੱਧ ਥਾਣਾ ਝੁਨੀਰ ਵਿਖੇ ਮੁਕੱਦਮਾ ਦਰਜ ਕੀਤਾ ਹੈ।





