ਜ਼ਿਲ੍ਹੇ ‘ਚੋਂ 37 ਮਰੀਜ਼ ਠੀਕ ਹੋ ਕੇ ਘਰ ਵਾਪਸ ਪਰਤੇ : ਦਫਤਰ ਜ਼ਿਲ੍ਹਾ ਲੋਕ ਸੰਪਰਕ, ਸ੍ਰੀ ਮੁਕਤਸਰ ਸਾਹਿਬ ।

ਸ੍ਰੀ ਮੁਕਤਸਰ ਸਾਹਿਬ (ਅਨਮੋਲ ਸਿੰਘ ਵੜਿੰਗ) : ਮਿਸ਼ਨ ਫਤਿਹ ਤਹਿਤ ਕੋਵਿਡ-19 ਸਬੰਧੀ ਸਿਹਤ ਵਿਭਾਗ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ । ਡਾ ਹਰੀ ਨਰਾਇਨ ਸਿੰਘ, ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਅੱਜ 52 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਜਿਨ੍ਹਾਂ ਵਿੱਚੋਂ 15 ਸ੍ਰੀ ਮੁਕਤਸਰ ਸਾਹਿਬ, 15 ਮਲੋਟ, 12 ਗਿੱਦੜਬਾਹਾ, 1 ਹੁਸਨਰ, 2 ਭਲਾਈਆਣਾ, 1 ਲੰਬੀ ਥਾਨਾ, 1 ਬਰੀਵਾਲਾ, 1 ਗੁਰੂਸਰ ਜੋਧਾ, 3 ਭੀਟੀਵਾਲਾ ਅਤੇ 1 ਸੋਥਾ ਪਿੰਡ ਨਾਲ ਸਬੰਧਿਤ ਹੈ। ਜ਼ਿਲ੍ਹੇ ਭਰ ‘ਚ ਹੁਣ ਤੱਕ ਕੋਰੋਨਾ ਪਾਜੇਟਿਵ 17 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚ ਅੱਜ 37 ਮਰੀਜ਼ ਠੀਕ ਹੋ ਕੇ ਘਰ ਵਾਪਸ ਪਰਤੇ ਹਨ। ਹੁਣ ਐਕਟਿਵ ਮਰੀਜ਼ਾਂ ਦੀ ਗਿਣਤੀ 509 ਹੈ। ਜ਼ਿਲ੍ਹੇ ਵਿੱਚੋਂ ਹੁਣ ਤੱਕ ਕੁੱਲ 884 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ। ਜ਼ਿਲ੍ਹੇ ਭਰ ਵਿੱਚੋਂ ਹੁਣ ਤੱਕ ਕੁਲ 29130 ਸੈਂਪਲ ਲਏ ਗਏ ਹਨ ਜਿਨ੍ਹਾਂ ਵਿੱਚੋਂ 25570 ਲੋਕਾਂ ਦੇ ਸੈਂਪਲ ਨੈਗਟਿਵ ਪਾਏ ਗਏ ਹਨ। ਹੁਣ ਜ਼ਿਲ੍ਹੇ ‘ਚ 1670 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਲੋਕਾਂ ਨੂੰ ਅਪੀਲ ਕੀਤੀ ਕਿ ਮਾਸਕ ਪਾ ਕੇ ਰੱਖਣ, ਭੀੜ ਵਾਲੀਆਂ ਜਗ੍ਹਾ ਤੇ ਘੱਟ ਜਾਣ ਤੇ ਸਰਕਾਰੀ ਨਿਯਮਾਂ ਦੀ ਪਾਲਣ ਕਾਰਨ ਤਾਂ ਜੋ ਕੋਰੋਨਾ ਤੋਂ ਬਚਾਅ ਰਹਿ ਸਕੇ ।






