16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਘਰੇਲੂ ਕਲੇਸ਼ ਦੇ ਚਲਦਿਆਂ ਇੱਕ ਵਿਅਕਤੀ ਨੇ ਆਪਣੇ ਹੀ ਘਰ ਨੂੰ ਕੀਤਾ...

ਘਰੇਲੂ ਕਲੇਸ਼ ਦੇ ਚਲਦਿਆਂ ਇੱਕ ਵਿਅਕਤੀ ਨੇ ਆਪਣੇ ਹੀ ਘਰ ਨੂੰ ਕੀਤਾ ਅੱਗ ਦੇ ਹਵਾਲੇ ।

ਗੁਆਂਢੀਆਂ ਨੇ ਘਰ ਆਕੇ ਮਾਂ ਅਤੇ ਧੀ ਨੂੰ ਅੱਗ ਵਿੱਚ ਸੜਨ ਤੋਂ ਬਚਾਇਆ ਗਿਆ ।

ਸ੍ਰੀ ਮੁਕਤਸਰ ਸਾਹਿਬ (ਅਨਮੋਲ ਸਿੰਘ ਵੜਿੰਗ) : ਸ੍ਰੀ ਮੁਕਤਸਰ ਦੇ ਪਿੰਡ ਭਲਾਈਆਣਾ ਵਿੱਚ ਘਰੇਲੂ ਕਲੇਸ਼ ਦੇ ਚਲਦਿਆਂ ਇੱਕ ਵਿਅਕਤੀ ਵੱਲੋਂ ਆਪਣੇ ਹੀ ਘਰ ਨੂੰ ਅੱਗ ਲਗਾ ਕੇ ਸਾਰਾ ਸਮਾਨ ਰਾਖ਼ ਕਰ ਦਿੱਤਾ । ਇਸ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਰਾਜਪਾਲ ਕੌਰ ਨੇ ਦੱਸਿਆ ਕਿ ਬੀਤੀ ਰਾਤ ਉਸ ਦੇ ਪਤੀ ਬਲਕਾਰ ਸਿੰਘ ਨੇ ਘਰ ਨੂੰ ਅੱਗ ਲਗਾ ਦਿੱਤੀ । ਰਾਜਪਾਲ ਕੌਰ ਨੇ ਦੱਸਿਆ ਕਿ ਉਸਦੇ ਪਤੀ ਦਾ ਸਬੰਧ ਕਿਸੇ ਹੋਰ ਔਰਤ ਨਾਲ ਹੈ ਜਿਸ ਕਾਰਨ ਉਸ ਦੇ ਘਰ ਵਿਚ ਹਮੇਸ਼ਾ ਕਲੇਸ਼ ਰਹਿੰਦਾਂ ਸੀ । ਉਹਨਾਂ ਨੇ ਦੱਸਿਆ ਕਿ ਉਸ ਦਾ ਪਤੀ ਉਸ ਔਰਤ ਨਾਲ ਵਿਆਹ ਕਰਾਉਣਾ ਚਾਹੁੰਦਾ ਹੈ । ਉਹਨਾਂ ਨੇ ਦੱਸਿਆ ਕਿ ਉਸ ਦੇ ਪਤੀ ਵੱਲੋਂ ਉਸ ਦੇ ਦਾਜ ਦਾ ਸਾਰਾ ਸਮਾਨ ਸਾੜ ਕੇ ਸੁਆਹ ਕਰ ਦਿੱਤਾ ਗਿਆ । ਗੁਆਂਢੀਆਂ ਨੇ ਦੱਸਿਆ ਕਿ ਜਦੋਂ ਉਹਨਾਂ ਨੂੰ ਘਟਨਾ ਦਾ ਪਤਾ ਲੱਗਿਆ ਤਾਂ ਉਹ ਉਨ੍ਹਾਂ ਦੇ ਘਰ ਆਏ ਅਤੇ ਮਾਂ ਅਤੇ ਧੀ ਨੂੰ ਅੱਗ ਵਿੱਚ ਸੜਨ ਤੋਂ ਬਚਾਇਆ ਗਿਆ । ਉਹਨਾਂ ਨੇ ਦੱਸਿਆ ਕਿ ਕਥਿਤ ਵਿਅਕਤੀ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ । ਇਸ ਸਬੰਧੀ ਜਦੋਂ ਥਾਣਾ ਮੁਖੀ ਅੰਗਰੇਜ਼ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਪੀੜਤ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ।

Today Now News

RELATED ARTICLES
- Advertisment -

POPULAR POSTS