16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਭਦੌੜ ਵਿਖੇ ਬੀ.ਜੇ.ਪੀ. ਵਰਕਰਾਂ ਤੇ ਐਸ.ਸੀ. ਲੋਕਾਂ ਨੇ ਫੂਕਿਆ ਕੈਬਨਿਟ ਮੰਤਰੀ ਸਾਧੂ...

ਭਦੌੜ ਵਿਖੇ ਬੀ.ਜੇ.ਪੀ. ਵਰਕਰਾਂ ਤੇ ਐਸ.ਸੀ. ਲੋਕਾਂ ਨੇ ਫੂਕਿਆ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ।

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰਕੇ ਜਾਂਚ ਸੀ.ਬੀ.ਆਈ. ਦੇ ਹਵਾਲੇ ਕਰਨ ਦੀ ਮੰਗ ਕੀਤੀ ।

ਭਦੌੜ (ਰਜਿੰਦਰ ਸਿੰਘ) : ਪੋਸਟ ਮੈਟ੍ਰਿਕ ਵਜ਼ੀਫਾ ਘੋਟਾਲੇ ਨੂੰ ਲੈ ਕੇ ਭਾਜਪਾ ਦੇ ਅਹੁਦੇਦਾਰਾਂ ਅਤੇ ਬਰਨਾਲਾ ਦੇ ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਚੰਨੀ ਨੇ ਭਦੌੜ ਦੇ ਵਿਰਕਾਂ ਦੀ ਬਾੜੀ ਚੌਕ ਵਿਖੇ ਧਰਨਾ ਲਗਾ ਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰਕੇ ਜਾਂਚ ਸੀ.ਬੀ.ਆਈ. ਦੇ ਹਵਾਲੇ ਕਰਨ ਦੀ ਮੰਗ ਕੀਤੀ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਜਿੰਨੀ ਭ੍ਰਿਸ਼ਟ ਸਰਕਾਰ ਅੱਜ ਤੱਕ ਕੋਈ ਨਹੀਂ ਹੋਈ ਹੋਵੇ ਇਸ ਨੇ ਗਰੀਬ ਬੱਚਿਆਂ ਨੂੰ ਪੜ੍ਹਾਉਣ ਲਈ ਦਿੱਤੇ ਜਾਂਦੇ ਵਜ਼ੀਫ਼ੇ ਵੀ ਹੜੱਪ ਕਰ ਲਏ ਅਤੇ ਹੁਣ ਪੰਜਾਬ ਦੀ ਕੈਪਟਨ ਸਰਕਾਰ ਸਾਧੂ ਸਿੰਘ ਧਰਮਸੋਤ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ ਜਿਸ ਨੂੰ ਸਮੂਹ ਐਸ.ਸੀ. ਭਾਈਚਾਰਾ ਅਤੇ ਪੰਜਾਬ ਭਾਜਪਾ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ । ਉਨ੍ਹਾਂ ਮੰਗ ਕੀਤੀ ਕਿ ਜੇਕਰ ਇਸ ਬਹੁ ਕਰੋੜੀ ਘੁਟਾਲੇ ਦੀ ਜਾਂਚ ਪੰਜਾਬ ਦੇ ਅਧਿਕਾਰੀ ਕਰਨਗੇ ਤਾਂ ਇਹ ਜਾਂਚ ਕਦੇ ਵੀ ਨਿਰਪੱਖ ਨਹੀਂ ਹੋ ਸਕਦੀ ਸਗੋਂ ਇਸ ਘੁਟਾਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਜਾਣੀ ਚਾਹੀਦੀ ਹੈ ਤਾਂ ਜੋ ਗਰੀਬਾਂ ਦੇ ਬੱਚਿਆਂ ਨੂੰ ਨਿਆਂ ਮਿਲ ਸਕੇ ਅਤੇ ਸਾਧੂ ਸਿੰਘ ਧਰਮਸੌਤ ਨੂੰ ਬਣਦੀ ਕਾਰਵਾਈ ਤਹਿਤ ਸਜ਼ਾ ਮਿਲ ਸਕੇ ਤਾਂ ਜੋ ਅੱਗੇ ਤੋਂ ਕੋਈ ਵੀ ਮੰਤਰੀ ਜਾਂ ਅਧਿਕਾਰੀ ਗਰੀਬਾਂ ਦੇ ਬੱਚਿਆਂ ਦੇ ਪੈਸੇ ਖਾਣ ਬਾਰੇ ਨਾ ਸੋਚੇ।
ਇਸ ਮੌਕੇ ਵਿਸ਼ੇਸ ਤੌਰ ਤੇ ਪਹੁੰਚੇ ਪੰਜਾਬ ਵਰਕਿੰਗ ਕਮੇਟੀ ਬੀ.ਜੇ.ਪੀ. ਦੇ ਮੈਂਬਰ ਦਰਸ਼ਨ ਸਿੰਘ ਨੈਣੇਵਾਲੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਜੋ ਇਹ ਧਰਨਾ ਲਗਾਇਆ ਗਿਆ ਹੈ ਬੀ.ਜੇ.ਪੀ. ਦੇ ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਲਗਾਇਆ ਗਿਆ ਹੈ । ਜਿਸ ਅਧੀਨ ਪਾਰਟੀ ਵਰਕਰਾਂ ਤੇ ਐਸ.ਸੀ. ਵਰਗ ਦੇ ਲੋਕਾਂ ਵੱਲੋਂ ਪੁਤਲਾ ਫੂਕ ਕੇ ਸਾਧੂ ਸਿੰਘ ਧਰਮਸੋਤ ਨੂੰ ਕੈਬਨਿਟ ਦੇ ਆਹੁਦੇ ਤੋਂ ਬਰਖਾਸਤ ਕਰ ਕੇ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ ਕੀਤੀ।ਉਨ੍ਹਾਂ ਅੱਗੇ ਕਿਹਾ ਕਿ ਆਪਣੇ ਆਪ ਨੂੰ ਦਲਿਤ ਹੱਕਾਂ ਦਾ ਰਾਖਾ ਕਹਾਉਣ ਵਾਲਾ ਮੰਤਰੀ ਹੀ ਦਲਿਤ ਗ਼ਰੀਬ ਬੱਚਿਆਂ ਦੇ ਸਕਾਲਰਸ਼ਿਪ ਦੇ 64 ਕਰੋੜ ਰੁਪਏ ਖਾ ਗਿਆ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਸ ਨੂੰ ਬਚਾਅ ਰਿਹਾ ਹੈ ਪਰ ਪੰਜਾਬ ਦੇ ਲੋਕ ਅਤੇ ਪੰਜਾਬ ਬੀ.ਜੇ.ਪੀ. ਸਾਧੂ ਸਿੰਘ ਧਰਮਸੋਤ ਨੂੰ ਸਜ਼ਾ ਦਵਾ ਕੇ ਰਹਿਣਗੇ । ਉਨ੍ਹਾਂ ਕਿਹਾ ਕਿ ਜੇਕਰ ਭ੍ਰਿਸ਼ਟ ਮੰਤਰੀ ਧਰਮਸੋਤ ਨੂੰ ਬਰਖ਼ਾਸਤ ਨਾ ਕੀਤਾ ਤਾਂ ਪਾਰਟੀ ਤੇ ਦਲਿਤ ਲੋਕਾਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ । ਧਰਨੇ ਵਿੱਚ ਵਿਸ਼ੇਸ਼ ਤੌਰ ਤੇ ਨਰੋਤਮ ਕੋਛੜ ਮੰਡਲ ਪ੍ਰਧਾਨ ਭਦੌੜ ਵੀ ਪਹੁੰਚੇ ਅਤੇ ਇਸ ਮੌਕੇ ਕੁਲਵਿੰਦਰ ਸਿੰਘ ਮਨੁੱਖੀ ਅਧਿਕਾਰ ਜ਼ਿਲ੍ਹਾ ਚੇਅਰਮੈਨ ਬਰਨਾਲਾ, ਸੁਰਜੀਤ ਸਿੰਘ ਕਾਕਾ ਸ਼ਹਿਣਾ ,ਸੇਵਕ ਸਿੰਘ, ਸੰਜੂ ਸਿੰਘ ,ਮਨੀ ਸਿੰਘ, ਪ੍ਰਕਾਸ਼ ਸਿੰਘ ਅਤੇ ਭੀਮ ਸਿੰਘ ਆਦਿ ਹਾਜ਼ਰ ਸਨ ।

Today Now News

RELATED ARTICLES
- Advertisment -

POPULAR POSTS