100 ਅਸਾਮੀਆਂ ਦੀ ਭਰਤੀ ਲਈ ਹੋਵੇਗੀ ਇੰਟਰਵਿਊ ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ 15 ਸਤੰਬਰ 2020 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਏਰੀਅਲ ਟੈਲੀਕੋਮ ਸੋਲਯੂਸ਼ਨ ਵੱਲੋਂ ਡਾਟਾ ਐਂਟਰੀ ਉਪਰੇਟਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਜ਼ਿਲ੍ਹਾ ਰੋਜ਼ਗਾਰ ਅਫਸ਼ਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟ ਤੋਂ ਘੱਟ ਯੋਗਤਾ 10+2 ਪਾਸ (ਮੁੰਡੇ ਅਤੇ ਕੁੜੀਆਂ) ਹੋਣੀ ਚਾਹੀਦੀ ਹੈ ਅਤੇ ਉਮਰ ਸੀਮਾ 18 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਰਥੀ ਸਰੀਰਕ ਤੌਰ ਤੇ ਤੰਦਰੁਸਤ ਹੋਣੇ ਚਾਹੀਦੇ ਹਨ । ਉਨ੍ਹਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆਂ ਅਤੇ ਬਾਇਓਡਾਟਾ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਪਹੰੁਚਣ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਮਾਨਸਾਹੀਆ ਨੇ ਦੱਸਿਆ ਕਿ ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਇੰਟਰਵਿਊ ਵਿੱਚ ਅਸਾਮੀਆਂ ਦੀ ਗਿਣਤੀ 100 ਹੈ ਅਤੇ ਤਨਖ਼ਾਹ 8500/- ਰੁਪਏ ਦੇ ਕਰੀਬ ਹੈ। ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ ਦੇ 03 ਵਜੇ ਵਜੇ ਤੱਕ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੰਮ ਦਾ ਸਥਾਨ ਮੋਹਾਲੀ ਵਿਖੇ ਹੋਵੇਗਾ।





