16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਡਿਪਟੀ ਕਮਿਸ਼ਨਰ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਅਹਿਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ।

ਕਿਸਾਨ ਗਿੱਲੀ ਫਸਲ ਮੰਡੀਆਂ ਵਿੱਚ ਨਾ ਲੈ ਕੇ ਆਉਣ : ਡਿਪਟੀ ਕਮਿਸ਼ਨਰ, ਮਾਨਸਾ ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਅੰਦਰ ਝੋਨੇ ਦੇ ਖਰੀਦ ਸਬੰਧੀ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਸਬੰਧਤ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਲਿਫਟਿੰਗ ਤੁਰੰਤ ਕਰਨੀ ਯਕੀਨੀ ਬਣਾਈ ਜਾਵੇ ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਝੋਨੇ ਦੀ ਖਰੀਦ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰੇਕ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਕਿਸੇ ਵੀ ਕਿਸਮ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਸੁੱਕੀ ਫਸਲ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਮੰਡੀਆਂ ਅੰਦਰ ਫਸਲ ਦੀ ਖਰੀਦ ਦਾ ਕੰਮ ਨਿਰਵਿਘਨ ਚੱਲਦਾ ਰਹਿ ਸਕੇ।

ਉਨ੍ਹਾਂ ਹਦਾਇਤ ਕੀਤੀ ਮੰਡੀਆਂ ਅੰਦਰ ਬਾਰਦਾਨੇ ਸਬੰਧੀ ਕੋਈ ਕਮੀ ਸਾਹਮਣੇ ਨਹੀਂ ਆਉਣੀ ਚਾਹੀਦੀ ਇਸ ਲਈ ਏਜੰਸੀਆਂ ਬਾਰਦਾਨੇ ਦਾ ਲੋੜੀਂਦਾ ਸਟਾਕ ਮੁਕੰਮਲ ਕਰ ਕੇ ਰੱਖੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਆਉਣ ’ਤੇ ਤੁਰੰਤ ਉੱਚ ਅਧਿਕਾਰੀਆਂ ਜਾਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਕਿਸਾਨਾਂ ਦੀਆਂ ਟਰਾਲੀਆਂ ਮੰਡੀਆਂ ਅੰਦਰ ਆਉਣ ਲਈ ਦਾਖਲਾ ਪਾਸ ਇਸ ਢੰਗ ਨਾਲ ਦਿੱਤੇ ਜਾਣ ਤਾਂ ਜੋ ਮੰਡੀਆਂ ਵਿੱਚ ਭੀੜ ਨਾ ਹੋ ਸਕੇ ਅਤੇ ਮੰਡੀਆ ਅੰਦਰ ਕੋਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਕਰਦਿਆਂ ਹੀ ਖਰੀਦ ਕਰਨੀ ਯਕੀਨੀ ਬਣਾਈ ਜਾਵੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਡਾ. ਸ਼ਿਖਾ ਭਗਤ, ਸਹਾਇਕ ਕਮਿਸ਼ਨਰ ਸ਼੍ਰੀਮਤੀ ਸਰਬਜੀਤ ਕੌਰ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਰਜਨੀਸ਼ ਗੋਇਲ ਤੋਂ ਇਲਾਵਾ ਵੱਖ-ਵੱਖ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS