17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਡੇਅਰੀ ਵਿਕਾਸ ਵਿਭਾਗ ਵੱਲੋਂ ਦਿੱਤੀ ਜਾਂਦੀ ਆਨ-ਲਾਈਨ ਸਿਖਲਾਈ 19 ਅਕਤੂਬਰ ਤੋਂ ਸ਼ੁਰੂ...

ਡੇਅਰੀ ਵਿਕਾਸ ਵਿਭਾਗ ਵੱਲੋਂ ਦਿੱਤੀ ਜਾਂਦੀ ਆਨ-ਲਾਈਨ ਸਿਖਲਾਈ 19 ਅਕਤੂਬਰ ਤੋਂ ਸ਼ੁਰੂ ।

ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਹਨ ਡੇਅਰੀ ਸਿਖਲਾਈ ਪ੍ਰੋਗਰਾਮ ।

ਬਰਨਾਲਾ (ਕਰਨਪਰੀਤ ਧੰਦਰਾਲ) : ਸ਼੍ਰੀ ਰਜਿੰਦਰ ਸਿੰਘ ਬਾਜਵਾ, ਮਾਨਯੋਗ ਕੈਬਨਿਟ ਮੰਤਰੀ, ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਵਿਡ-19 ਦੀ ਮਹਾਂਮਾਰੀ ਦੇ ਕਾਰਨ ਜਿੱਥੇ ਦੇਸ਼ ਦੀ ਅਰਥ ਵਿਵਸਥਾ ਉੱਤੇ ਮਾੜਾ ਅਸਰ ਪਿਆ ਹੈ ਉੱਥੇ ਸਰਕਾਰੀ ਗਤੀਵਿਧੀਆਂ ਵਿੱਚ ਵੀ ਖੜੌਤ ਆਈ ਹੈ। ਜਿਸ ਨੂੰ ਮੁੱਖ ਰੱਖਦੇ ਹੋਏ ਸਮਾਜਕ ਦੂਰੀ ਤੇ ਇਕੱਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ਉੱਤੇ ਵੀ ਅਸਰ ਪਿਆ ਹੈ। ਇਸ ਖੜੋਤ ਨੂੰ ਤੋੜਨ ਲਈ ਹੁਣ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਮਿਤੀ 19 ਅਕਤੂਬਰ, 2020 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰੇ ਬੈਠੇ ਹੀ ਆਨਲਾਈਨ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਹੋ ਰਿਹਾ ਹੈ।

ਸ ਕਰਨੈਲ ਸਿੰਘ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਅਗਵਾਈ ਹੇਠ ਵਿਭਾਗ ਵੱਲੋਂ ਸ: ਜਸਵਿੰਦਰ ਸਿੰਘ ਅਤੇ ਸ: ਬਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਸੰਗਰੂਰ/ ਬਰਨਾਲਾ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਅਜੋਕੇ ਯੁੱਗ ਵਿੱਚ ਵਿਗਿਆਨਕ ਢੰਗਾਂ ਨਾਲ ਕੀਤੇ ਕਾਰੋਬਾਰ ਹੀ ਲਾਹੇਵੰਦ ਹੋਣਗੇ।

ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਜੋ ਕਿ ਕੋਵਿਡ-19 ਮਹਾਂਮਾਰੀ ਕਰਕੇ ਬੰਦ ਹੋ ਗਏ ਸਨ, ਹੁਣ ਕਿਸਾਨਾਂ/ਦੁੱਧ ਉਤਪਾਦਕਾਂ ਦੀ ਸਹੂਲਤ ਲਈ ਮੁੜ ਤੋਂ ਇਹ ਆਨ ਲਾਈਨ ਟ੍ਰੇਨਿੰਗ ਪ੍ਰੋਗਰਾਮ ਘਰ ਬੈਠ ਕੇ ਸਿਖਲਾਈ ਪ੍ਰਾਪਤ ਕਰਨ ਲਈ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਨੇ ਸਮੂਹ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਸੁਨੇਹਾ ਦਿੱਤਾ ਕਿ ਉਹ ਤੁਰੰਤ ਆਪਣੇ ਨੇੜੇ ਦੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਜਾਂ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਦਫਤਰ ਨਾਲ ਸੰਪਰਕ ਕਰਨ ਅਤੇ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿਚ ਦਾਖਲ ਕਰਵਾਉਣ ਲਈ ਉਪਰਾਲੇ ਕਰਨ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਪਸ਼ੂ ਖਰੀਦਣ ਲਈ ਕਰਜ਼ੇ ਦੀ ਸਹੂਲਤ, ਪਸ਼ੂਆਂ ਲਈ ਸੁਚੱਜੇ ਸ਼ੈੱਡ, ਸਿੰਗਲ ਰੋਅ ਫੋਡਰ ਹਾਰਵੈਸਟਰ, ਸੈਲਫ ਪ੍ਰੋਪੈਲਡ ਫੋਰੇਜ਼ ਕਟਰ, ਆਟੋਮੈਟਿਕ ਮਿਲਕ ਡਿਸਪੈਸਿੰਗ ਯੂਨਿਟ, ਆਟੋਮੈਟਿਕ ਸਾਈਲੇਜ ਬੈਲਰ ਕਮ ਰੈਪਰ ਮਸ਼ੀਨ ਦੀ ਖਰੀਦ ਤੇ ਸਬਸਿਡੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ।

Today Now News

RELATED ARTICLES
- Advertisment -

POPULAR POSTS