ਇਸ ਸਮੇ ਉਹਨਾਂ 12 ਅਕਤੂਬਰ ਨੂੰ ਜੰਤਰ ਮੰਤਰ ਵਿਖੇ ਕੀਤੀ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਸਾਮਿਲ ਹੋਣ ਲਈ ਵੀ ਅਪੀਲ ਕੀਤੀ।

ਸ੍ਰੀ ਮੁਕਤਸਰ ਸਾਹਿਬ (ਅਨਮੋਲ ਸਿੰਘ ਵੜਿੰਗ) : ਆਮ ਆਦਮੀ ਪਾਰਟੀ ਵੱਲੋਂ ਸੂਬੇ ਦੇ ਲੋਕਾਂ ਨੂੰ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂਅ ਹੇਠ ਪਾਸ ਕੀਤੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਗ੍ਰਾਮ ਸਭਾ ਦੀ ਅਹਿਮੀਅਤ ਅਤੇ ਕਿਸਾਨ ਜਾਗਰੂਕਤਾ ਅੰਦੋਲਨ ਦੀ ਸਮੁੱਚੇ ਪੰਜਾਬ ਵਿੱਚ ਸੁਰੂਆਤ ਕੀਤੀ ਗਈ ਹੈ ਜਿਸ ਦੇ ਤਹਿਤ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਲਾਈਆਣਾ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸ ਬਿੱਲ ਨੂੰ ਲੈ ਕੇ ਅਕਾਲੀ ਦਲ ਅਤੇ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ ਜਾਗਣ ਦਾ ਵੇਲਾ ਆ ਗਿਆ ਹੈ ਅਤੇ ਹਰ ਇੱਕ ਇਨਸਾਨ ਨੂੰ ਜਾਗਰੂਕ ਹੋ ਜਾਣਾ ਚਾਹੀਦਾ ਹੈ । ਇਸ ਸਮੇ ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿੱਚ ਲੋਕ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਬੁਲਾ ਕੇ ਖੇਤੀ ਆਰਡੀਨੈਂਸ ਰੱਦ ਕਰਵਾਉਣ ਲਈ ਮਤੇ ਪਾਉਣ । ਇਸ ਸਮੇ ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਇਹ ਚੇਤਾਵਨੀ ਦਿੱਤੀ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਧਰਨਿਆਂ ਤੋ ਉਠਣ ਲਈ ਨਾ ਕਹਿਣ ਅਤੇ ਸਗੋ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਇਹ ਗੱਲ ਕਰਨ ਕਿ ਉਹ ਕਿਸਾਨਾਂ ਨਾਲ ਮੀਟਿੰਗ ਕਰਕੇ ਉਹਨਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ ਅਤੇ ਇਹ ਖੇਤੀ ਆਰਡੀਨੈਂਸ ਬਿੱਲ ਰੱਦ ਕਰਵਾਏ ਜਾਣ । ਇਸ ਸਮੇ ਉਹਨਾਂ 12 ਅਕਤੂਬਰ ਨੂੰ ਜੰਤਰ ਮੰਤਰ ਵਿਖੇ ਕੀਤੀ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਸਾਮਿਲ ਹੋਣ ਲਈ ਵੀ ਅਪੀਲ ਕੀਤੀ ਕੀ ਤਾ ਜੋ ਇਹ ਗੂੰਗੀ ਬੋਲੀ ਸਰਕਾਰ ਨੂੰ ਜਗਾਇਆ ਜਾ ਅਤੇ ਪੰਜਾਬ ਦੇ ਕਿਸਾਨਾਂ ਦੇ ਖੇਤਾਂ ਅਤੇ ਕਿਸਾਨ ਨੂੰ ਬਚਾਇਆ ਜਾ ਸਕੇ ।






