16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਤਿਉਹਾਰਾਂ ਮੌਕੇ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਤ ।

ਤਿਉਹਾਰਾਂ ਮੌਕੇ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਤ ।

ਇਹ ਹੁਕਮ 31 ਦਸੰਬਰ 2020 ਤੱਕ ਲਾਗੂ ਰਹੇਗਾ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਆਉਣ ਵਾਲੇ ਵੱਖ ਵੱਖ ਤਿਉਹਾਰਾਂ ਮੌਕੇ ਪਟਾਖ਼ੇ ਚਲਾਉਣ ਦਾ ਸਮਾਂ ਨਿਰਧਾਰਤ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਕਿਹਾ ਕਿ 25 ਅਕਤੂਬਰ 2020 ਦੁਸ਼ਹਿਰੇ ਮੌਕੇ ਸ਼ਾਮ 6 ਵਜੇ ਤੋਂ ਸ਼ਾਮ 7 ਵਜੇ ਤੱਕ, 14 ਨਵੰਬਰ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, 30 ਨਵੰਬਰ ਨੂੰ ਗੁਰਪੂਰਬ ਮੌਕੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ (ਇਕ ਘੰਟਾ) ਰਾਤ 9 ਵਜੇ ਤੋਂ ਰਾਤ 10 ਵਜੇ ਤੱਕ (ਇਕ ਘੰਟਾ) ਅਤੇ ਕ੍ਰਿਸਮਿਸ/ਨਵਾਂ ਸਾਲ ਮੌਕੇ ਰਾਤ 11:55 ਵਜੇ ਤੋਂ 12:30 ਵਜੇ ਤੱਕ ਦਾ ਸਮਾਂ ਪਟਾਖ਼ੇ ਚਲਾਉਣ ਲਈ ਨਿਰਧਾਰਤ ਕੀਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਨ੍ਹਾ ਤਿਉਹਾਰਾਂ ਨੂੰ ਧੂਮਧਾਮ ਨਾਲ ਮਨਾਉਣ ਲਈ ਆਮ ਤੌਰ ਤੇ ਲੋਕਾਂ ਵੱਲੋਂ ਪਟਾਖ਼ੇ, ਆਤਿਸ਼ਬਾਜ਼ੀ ਜਿਸ ਵਿਚ ਬੰਬ ਅਤੇ ਮਿਜ਼ਾਇਲਾਂ ਹੋਣ, ਦਾ ਇਸਤੇਮਾਲ ਕੀਤਾ ਜਾਂਦਾ ਹੈ। ਅਜਿਹੇ ਪਟਾਖ਼ਿਆਂ ਨਾਲ ਸ਼ੋਰ ਸ਼ਰਾਬਾ ਪੈਦਾ ਹੁੰਦਾ ਹੈ ਅਤੇ ਪ੍ਰਦੂਸ਼ਣ ਵੀ ਫੈਲਦਾ ਹੈ।

Today Now News

RELATED ARTICLES
- Advertisment -

POPULAR POSTS