16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਇਕੱਠ ਕਰਨ ਤੇ...

ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਇਕੱਠ ਕਰਨ ਤੇ ਨਾਅਰੇ ਲਾਉਣ ਤੇ ਮਨਾਹੀ ਦੇ ਹੁਕਮ ।

ਇਹ ਹੁਕਮ 26 ਅਕਤੂਬਰ ਤੋਂ 17 ਨਵੰਬਰ 2020 ਤੱਕ ਲਾਗੂ ਰਹਿਣਗੇ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਕੂਲ ਸਿੱÎਖਿਆ ਬੋਰਡ, ਮੋਹਾਲੀ ਵੱਲੋਂ ਨਿਰਧਾਰਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵੱਲੋਂ ਕੋਰੋਨਾ ਵਾਇਰਸ ਕਾਰਨ ਦਸਵੀਂ ਸ਼੍ਰੇਣੀ ਓਪਨ ਸਕੂਲ ਦੀ ਮਾਰਚ 2020 ਦੀ ਮੁਲਤਵੀ ਕੀਤੀ ਪ੍ਰੀਖਿਆ, ਬਾਰ੍ਹਵੀਂ ਸ਼੍ਰੇਣੀ ਦੀ ਸਪਲੀਮੈਂਟਰੀ ਅਤੇ ਵਿਸ਼ੇਸ਼ ਮੌਕਿਆਂ ਤਹਿਤ ਪ੍ਰੀਖਿਆਵਾਂ ਹੁਣ 26 ਅਕਤੂਬਰ ਤੋਂ 17 ਨਵੰਬਰ 2020 ਤੱਕ, ਸਮਾਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 2:15 ਵਜੇ ਤੱਕ ਹੋਣਗੀਆਂ। ਉਨ੍ਹਾਂ ਕਿਹਾ ਕਿ ਆਮ ਤੌਰ ਤੇ ਵੇਖਿਆ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸ਼ਰਾਰਤੀ ਅਨਸਰ ਇਕੱਠੇ ਹੋ ਜਾਂਦੇ ਹਨ ਜੋ ਪ੍ਰੀਖਿਆ ਕੇਂਦਰਾਂ ਵਿਚ ਪਹੁੰਚ ਕੇ ਪ੍ਰੀਖਿਆਵਾਂ ਦੀ ਪਵਿੱਤਰਤਾ ਅਤੇ ਅਨੁਸ਼ਾਸਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਪ੍ਰੀਖਿਆ ਕੇਂਦਰਾਂ ਵਾਲੀਆਂ ਇਮਾਰਤਾਂ ਦੇ ਆਲੇ ਦੁਆਲੇ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣਾ, ਨਾਅਰੇ ਲਗਾਉਣਾ ’ਤੇ ਮਨਾਹੀ ਹੋਵੇਗੀ ਤਾਂ ਕਿ ਕਾਨੂੰਨ ਅਤੇ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਨਾ ਹੋਵੇ।

Today Now News

RELATED ARTICLES
- Advertisment -

POPULAR POSTS