17.4 C
Chandigarh

TODAY NOW NEWS

Friday, March 20, 2026
Homeਅੰਤਰਰਾਸ਼ਟਰੀਆਈ.ਪੀ.ਐੱਲ. 2020 : ਹੈਦਰਾਬਾਦ ਨੇ ਦਿੱਲੀ ਨੂੰ 88 ਦੌੜਾਂ ਨਾਲ ਹਰਾਇਆ

ਆਈ.ਪੀ.ਐੱਲ. 2020 : ਹੈਦਰਾਬਾਦ ਨੇ ਦਿੱਲੀ ਨੂੰ 88 ਦੌੜਾਂ ਨਾਲ ਹਰਾਇਆ

ਰਾਸ਼ਿਦ ਖਾਨ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਤਿੰਨ ਵਿਕਟਾਂ ਝਟਕੀਆਂ।

ਨਵੀਂ ਦਿੱਲੀ (ਏਜੇਂਸੀ) : ਦਿੱਲੀ ਦੀ ਟੀਮ ਨੇ ਟਾਸ ਜਿੱਤ ਕੇ ਪਹਿਲੇ ਗੇਂਦਬਾਜ਼ੀ ਦਾ ਫ਼ੈਸਲਾ ਕੀਤਾ। ਹੈਦਰਾਬਾਦ ਨੇ 20 ਓਵਰਾਂ ਵਿਚ ਦੋ ਵਿਕਟਾਂ ਦੇ ਨੁਕਸਾਨ ‘ਤੇ 219 ਦੌੜਾਂ ਬਣਾਈਆਂ ਅਤੇ ਦਿੱਲੀ ਨੂੰ ਜਿੱਤ ਲਈ 220 ਦੌੜਾਂ ਦਾ ਟੀਚਾ ਦਿੱਤਾ। ਦਿੱਲੀ ਦੀ ਟੀਮ ਇਸ ਵੱਡੇ ਟੀਚੇ ਦੇ ਸਾਹਮਣੇ ਪੂਰੀ ਤਰ੍ਹਾਂ ਨਾਲ ਟੁੱਟ ਗਈ ਅਤੇ 19 ਓਵਰਾਂ ਵਿਚ 131 ਦੌੜਾਂ ‘ਤੇ ਆਲਆਊਟ ਹੋ ਗਈ। ਇਸ ਮੈਚ ਵਿਚ ਦਿੱਲੀ ਦੀ ਟੀਮ ਨੂੰ 88 ਦੌੜਾਂ ਦੇ ਵੱਡੇ ਫਰਕ ਨਾਲ ਹਾਰ ਮਿਲੀ। ਹੈਦਰਾਬਾਦ ਵੱਲੋਂ ਰਾਸ਼ਿਦ ਖਾਨ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਸਭ ਤੋਂ ਜ਼ਿਆਦਾ ਤਿੰਨ ਵਿਕਟਾਂ ਝਟਕੀਆਂ। ਇਸ ਜਿੱਤ ਤੋਂ ਬਾਅਦ ਹੈਦਰਾਬਾਦ ਦੀ ਟੀਮ ਅੰਕ ਤਾਲਿਕਾ ਵਿਚ 10 ਅੰਕਾਂ ਦੇ ਨਾਲ ਛੇਵੇਂ ਸਥਾਨ ‘ਤੇ ਹੈ ਜਦਕਿ ਦਿੱਲੀ ਦੀ ਟੀਮ 14 ਅੰਕਾਂ ਨਾਲ ਤੀਜੇ ਨੰਬਰ ‘ਤੇ ਹੈ।

Today Now News

RELATED ARTICLES
- Advertisment -

POPULAR POSTS