ਲਵ ਜਿਹਾਦ ਨਾਲ ਜੁੜਿਆ ਹੈ ਇਹ ਸਾਰਾ ਮਾਮਲਾ

ਫਰੀਦਾਬਾਦ : ਬੱਲਭਗੜ੍ਹ ਪੁਲਿਸ ਨੇ ਸੋਮਵਾਰ ਸ਼ਾਮ ਨੂੰ ਅਗਰਵਾਲ ਕਾਲਜ ਦੇ ਬਾਹਰ ਬੀਕਾਮ ਦੇ ਆਖ਼ਰੀ ਸਾਲ ਦੀ ਵਿਦਿਆਰਥਣ ਨਿਕਿਤਾ ਤੋਮਰ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਮੁੱਖ ਮੁਲਜ਼ਮ ਤੌਸੀਫ ਦੇ ਨਾਲ ਹੀ ਉਸਦੇ ਸਾਥੀ ਰੇਹਾਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਲਵ ਜਿਹਾਦ ਨਾਲ ਜੁੜੇ ਇਸ ਮਾਮਲੇ ‘ਚ ਦੋਵੇਂ ਮੁਲਜ਼ਮਾਂ ਨੂੰ ਮੰਗਲਵਾਰ ਜ਼ਿਲ੍ਹਾ ਅਦਾਲਤ ‘ਚ ਪੇਸ਼ ਕਰਨ ਤੋਂ ਬਾਅਦ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਦੋ ਦਿਨਾਂ ਦੇ ਰਿਮਾਂਡ ‘ਤੇ ਲਿਆ ਹੈ। ਮਾਮਲੇ ਦੀ ਜਾਂਚ ਲਈ ਐੱਸਆਈਟੀ ਦਾ ਗਠਨ ਕੀਤਾ ਗਿਆ ਹੈ।






