17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕਿਸਾਨੀ ਸੰਘਰਸ਼ 5 ਨਵੰਬਰ ਨੂੰ ਪੂਰੇ ਮੁਲਕ ਵਿੱਚ ਚੱਕਾ ਜਾਮ ਅਤੇ 26-27...

ਕਿਸਾਨੀ ਸੰਘਰਸ਼ 5 ਨਵੰਬਰ ਨੂੰ ਪੂਰੇ ਮੁਲਕ ਵਿੱਚ ਚੱਕਾ ਜਾਮ ਅਤੇ 26-27 ਨਵੰਬਰ ਨੂੰ ਦਿੱਲੀ ਵੱਲ ਕੂਚ ਕੀਤਾ ਜਾਵੇਗਾ-ਮਨਜੀਤ ਧਨੇਰ

ਖ੍ਰੀਦ ਏਜੰਸੀਆਂ ਦੇ ਮੁਲਾਜਮਾਂ ਨੇ ਕਿਸਾਨ ਸੰਘਰਸ਼ ਨੂੰ ਭੇਂਟ ਕੀਤੀ ਪੰਜਾਹ ਹਜਾਰ ਦੀ ਵਿੱਤੀ ਸਹਾਇਤਾ

ਬਰਨਾਲਾ (ਕਰਨਪਰੀਤ ਧੰਦਰਾਲ ) : ਅੱਜ ਸਾਂਝੇ ਕਿਸਾਨੀ ਸੰਘਰਸ਼ ਦੇ 28 ਵੇਂ ਦਿਨ 30 ਕਿਸਾਨ ਜਥੇਬੰਦੀਆਂ ਵੱਲੋਂ ਬਰਨਾਲਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਤੇ ਔਰਤਾਂ, ਮਰਦਾਂ ਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਬਿਜਲੀ ਸੋਧ ਬਿਲ-2020 ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਪਾਸ ਕੀਤੇ ਤਿੰਨ ਬਿਲਾਂ ਵਿਰੁੱਧ ਸ਼ੁਰੂ ਹੋਇਆ ਕਿਸਾਨ ਅੰਦੋਲਨ ਦੇਸ਼ ਵਿਆਪੀ ਬਣਦਾ ਜਾ ਰਿਹਾ ਹੈ। ਦਿੱਲੀ ਵਿਖੇ 22 ਵੱਖ-ਵੱਖ ਰਾਜਾਂ ਦੀਆਂ 346 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ 5 ਨਵੰਬਰ ਨੂੰ ਮੁਲਕ ਪੱਧਰੇ ਕੌਮੀ ਅਤੇ ਰਾਜ ਮਾਰਗਾਂ ਨੂੰ 12 ਵਜੇ ਤੋਂ 4 ਵਜੇ ਤੱਕ ਮੁਕੰਮਲ ਜਾਮ ਅਤੇ 26-27ਨਵੰਬਰ ਨੂੰ ਦਿੱਲੀ ਚਲੋ ਬਾਰੇ ਸਹਿਮਤੀ ਬਣਾਕੇ ਚੱਲਣੇਸੰਘਰਸ਼ ਨੂੰ ਮੁਲਕ ਪੱਧਰਾ ਵਿਆਪਕ ਬਨਾਉਣ ਵਿੱਚ ਨਵਾਂ ਮੀਲ ਪੱਧਰ ਸਿਰਜਿਆ ਹੈ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਵਿੱਚ ਮਾਲ ਗੱਡੀਆਂ ਨਾਂ ਚਲਾਉਣ ਨੂੰ ਕੇਂਦਰ ਦੀ ਮੋਦੀ ਸਰਕਾਰ ਦੀ ਸਾਜਿਸ਼ ਅਤੇ ਪੰਜਾਬ ਨਾਲ ਘੋਰ ਵਿਤਕਰਾ ਕਰਾਰ ਦਿੰਦਿਆਂ ਕਰਡ਼ੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਕੇਂਦਰ ਸਰਕਾਰ ਹਿਟਲਰੀ ਫੁਰਮਾਨ ਜਾਰੀ ਕਰ ਰਹੀ ਹੈ। ਸ਼ਹੀਨ ਬਾਗ ਨਾਗਰਿਕਤਾ ਸੋਧ ਕਾਨੂੰਨ ਵਿਰੋਧੀ ਲੱਗੇ ਮੋਰਚੇ ਵਿੱਚ ਸ਼ਾਮਲ ਹੋਣ ਵਾਲਿਆਂ ਤੇ ਦੇਸ਼ ਧ੍ਰੋਹ ਦੇ ਪਰਚੇ ਦਰਜ ਕੀਤੇ ਜਾ ਰਹੇ ਹਨ। ਕਿਸਾਨਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨਾ ਤਾਂ ਦੂਰ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਦੇ ਰਸਤੇ ਬੰਦ ਕੀਤੇ ਹੋਏ ਹਨ। ਮੋਦੀ ਸਰਕਾਰ ਦਾ ਕਾਲੇ ਕਾਨੂੰਨਾਂ ਤਹਿਤ ਕਾਰਪੋਰੇਟ ਘਰਾਣਿਆਂ ਦਾ ਖਾਧ ਪਦਾਰਥ ਬਜਾਰ ਵਿੱਚ ਦਾਖਲ ਹੋਣ ਲਈ ਰਾਹ ਪੱਧਰਾ ਕਰਨ ਦਾ ਮਨਸੂਬਾ ਹੈ। ਜਿਸ ਨੂੰ ਪੰਜਾਬ ਦੇ ਸੰਘਰਸ਼ਸ਼ੀਲ ਅਣਖੀ ਲੋਕ ਕਦਾਚਿਤ ਵੀ ਬਰਦਾਸ਼ਤ ਨਹੀਂ ਕਰਨਗੇ। ਕਾਲੇ ਕਾਨੂੰਨ ਲਾਗੂ ਹੋਣ ਨਾਲ ਇਕੱਲੇ ਕਿਸਾਨਾਂ ਦੀ ਹੀ ਬਰਬਾਦੀ ਨਹੀਂ ਹੋਵੇਗੀ ਸਗੋਂ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਾਰਨ ਪੰਜਾਬ ਦੀ ਸਮੁੱਚੀ ਆਰਥਿਕਤਾ ਬਰਬਾਦ ਹੋਵੇਗੀ। ਇਸ ਲਈ ਇਹ ਸੰਘਰਸ਼ ਇਕੱਲੇ ਕਿਸਾਨਾਂ ਦਾ ਨਹੀਂ ਸਗੋਂ ਸਮੁੱਚੇ ਪੰਜਾਬੀਆਂ ਤੋਂ ਅੱਗੇ ਸਮੁੱਚੇ ਮੁਲਕ ਨਿਵਾਸੀਆਂ ਦਾ ਬਨਾਉਣ ਲਈ ਸਾਂਝੀ ਮੀਟਿੰਗ ਵਿੱਚ ਲਿਆ ਫੈਸਲਾ ਅਗਲੇਰਾ ਮਹੱਤਵਪੂਰਨ ਕਦਮ ਹੈ। ਕੇਂਦਰ ਸਰਕਾਰ ਹੱਕੀ ਮੰਗਾਂ ਮੰਨਣ ਦੀ ਬਜਾਏ ਅਡ਼ੀਅਲ ਵਤੀਰਾ ਬਣਾਕੇ ਕਿਸਾਨਾਂ ਦੇ ਸੰਘਰਸ਼ ਨੂੰ ਅਸਲ ਮੁੱਦਿਆਂ ਤੋਂ ਪਾਸੇ ਲਿਜਾਣ ਦੀਆਂ ਤਰਾਂ-ਤਰਾਂ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ। ਜਦੋਂ ਕਿ ਭਾਜਪਾ ਦਾ ਕਿਸਾਨ ਵਿੰਗ ਨੂੰ ਵੀ ਲਿਖਤੀ ਰੂਪ‘ਚ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਬੋਲਣ ਲਈ ਮਜਬੂਰ ਹੋਣਾ ਪਿਆ ਹੈ। ਕਿਸਾਨ ਜਥੇਬੰਦੀਆਂ ਦੇ ਆਗੂ ਇਸ ਸੰਘਰਸ਼ ਨੂੰ ਪੂਰੀ ਜਿੰਮੇਵਾਰੀ ਨਾਲ ਸਫਲਤਾ ਤੱਕ ਲੈਕੇ ਜਾਣਗੇ। ਅੱਜ ਵੱਖ-ਵੱਖ ਬੁਲਾਰਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਮਨਜੀਤ ਧਨੇਰ, ਬਲਵੰਤ ਉੱਪਲੀ, ਦਰਸ਼ਨ ਉੱਗੋਕੇ, ਗੁਰਦੇਵ ਮਾਂਗੇਵਾਲ, ਬੀਕੇਯੂ ਕਾਦੀਆਂ ਜਗਸੀਰ ਸੀਰਾ, ਬਲਵਿੰਦਰ ਸਿੰਘ ਦੁੱਗਲ, ਬੀਕੇਯੂ ਸਿੱਧੂਪੁਰ ਦੇ ਨਛੱਤਰ ਸਿੰਘ ਸਹੌਰ,ਕਰਨੈਲ ਸਿੰਘ ਗਾਂਧੀ, ਬੀਕੇਯੂ ਰਾਜੇਵਾਲ ਦੇ ਨਿਰਭੈ ਸਿੰਘ ਗਿਆਨੀ, ਸਾਧੂ ਸਿੰਘ,ਪੰਜਾਬ ਕਿਸਾਨ ਯੂਨੀਅਨ ਦੇ ਜੱਗਾ ਸਿੰਘ ਬਦਰਾ, ਮੋਹਣ ਸਿੰਘ ਰੂਡ਼ੇਕੇ, ਕੁਲ ਹਿੰਦ ਕਿਸਾਨ ਸਭਾ(ਸਾਂਬਰ) ਦੇ ਉਜਾਗਰ ਸਿੰਘ ਬੀਹਲਾ, ਕੁਲ ਹਿੰਦ ਕਿਸਾਨ ਸਭਾ(ਪੁੰਨਾਵਾਲ) ਦੇ ਨਿਰੰਜਣ ਸਿੰਘ,ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪਵਿੱਤਰ ਸਿੰਘ ਲਾਲੀ, ਲੰਗਰ ਕਮੇਟੀ ਦੇ ਬਾਬੂ ਸਿੰਘ ਖੁੱਡੀਕਲਾਂ, ਕੁਲਵਿੰਦਰ ਸਿੰਘ ਉੱਪਲੀ, ਬੀਕੇਯੂ ਏਕਤਾ ਡਕੌਂਦਾ ਦੀ ਔਰਤ ਆਗੂ ਅਮਰਜੀਤ ਕੌਰ, ਰਾਣੀ ਕੌਰ ਭੁਰੇ, ਸ਼ਿੰਗਾਰਾ ਸਿੰਘ ਛੀਨੀਵਾਲਕਲਾਂ, ਮਲਕੀਤ ਸਿੰਘ ਸੰਧੂਕਲਾਂ, ਹਰਚਰਨ ਚਹਿਲ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਅਗਲੇ ਸੰਘਰਸ਼ ਲਈ ਹੁਣੇ ਤੋਂ ਤਿਆਰੀਆਂ ਵਿੱਢ ਦੇਣ ਦੀ ਜੋਰਦਾਰ ਅਪੀਲ ਕੀਤੀ। ਅੱਜ ਕਿਸਾਨ ਸੰਘਰਸ਼ ਨੂੰ ਉਸ ਸਮੇ ਵੱਡਾ ਬਲ ਮਿਲਿਆ ਜਦ ਪੰਜਾਬ ਦੀਆਂ ਸਮੂਹ ਖ੍ਰੀਦ ਏਜੰਸੀਆਂ ਦੇ ਮੁਲਾਜਮ ਅੱਜ ਖੁਦ ਵੱਡੀ ਗਿਣਤੀ ਵਿੱਚ ਗੁਲਾਬ ਸਿੰਘ, ਪੁਖਰਾਜ ਸਿੰਗਲਾ, ਜਗਦੇਵ ਸਿੰਘ, ਮਨਜੋਤ ਸਿੰਘ ਦੀ ਅਗਵਾਈ ਵਿੱਚ ਸ਼ਾਮਿਲ ਹੋਏ ਅਤੇ ਸਾਂਝੇ ਕਿਸਾਨੀ ਸੰਘਰਸ਼ ਨੂੰ ਪੰਜਾਹ ਹਜਾਰ ਰੁ ਦੀ ਵੱਡੀ ਵਿੱਤੀ ਰਾਸ਼ੀ ਵੀ ਭੇਂਟ ਕੀਤੀ। ਸਟੇਜ ਵੱਲੋਂ ਕਿਸਾਨ ਆਗੂ ਗੁਰਦੇਵ ਮਾਂਗੇਵਾਲ ਨੇ ਇਨਕਲਾਬੀ ਕੇਂਦਰ,ਪੰਜਾਬ ਦੀ ਪ੍ਰੇਰਨਾ ਅਨੁਸਾਰ ਬਰਨਾਲਾ ਦੀਆਂ ਖ੍ਰੀਦ ਏਜੰਸੀਆਂ ਦੇ ਸਮੂਹ ਮੁਲਾਜਮਾਂ ਵੱਲੋਂ ਪਾਏ ਵਿੱਤ ਯੋਗਦਾਨ ਦੀ ਸਰਾਹਨਾ ਕਰਦਿਆਂ ਖ੍ਰੀਦ ਏਜੰਸੀਆਂ ਦੇ ਮੁਲਾਜਮਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਟੌਲ ਪਲਾਜਾ ਮਹਿਲਕਲਾਂ, ਰਿਲਾਇੰਸ ਮਾਲੇਪਟਰੋਲ ਪੰਪ, ਡੀਮਾਰਟ, ਐਸਾਰ ਪਟਰੋਲ ਪੰਪਾਂ ਅੱਗੇ ਚੱਲ ਰਹੇ ਧਰਨੇ ਉਸੇ ਤਰਾਂ ਜਾਰੀ ਰਹੇ। ਜਿਨਾਂ ਨੂੰ ਜਗਰਾਜ ਸਿੰਘ ਹਰਦਾਸਪੁਰਾ, ਜੱਗਾ ਸਿੰਘ ਛਾਪਾ, ਜਸਪਾਲ ਸਿੰਘ ਕਲਾਲਮਾਜਰਾ, ਮਲਕੀਤ ਸਿੰਘ ਈਨਾ, ਭੋਲਾ ਸਿੰਘ ਛੰਨਾਂ, ਕਾਲਾ ਸਿੰਘ ਜੈਦ, ਕੁਲਵੰਤ ਸਿੰੰਘ ਮਾਨ, ਪਰਮਿੰਦਰ ਸਿੰਘ ਹੰਢਿਆਇਆ, ਗੁਰਮੇਲ ਰਾਮ ਸ਼ਹਿਣਾ, ਦਰਸ਼ਨ ਸਿੰਘ ਮਹਿਤਾ ਆਦਿ ਆਗੂਆਂ ਨੇ ਸੰਬੋਧਨ ਕੀਤਾ।

Today Now News

RELATED ARTICLES
- Advertisment -

POPULAR POSTS