ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੀਤਾ ਗਿਆ ਇਹ ਉਪਰਾਲਾ ।

ਮੋਗਾ (ਹਰਪਾਲ ਸਹਾਰਨ) : ਅੱਜ ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਨਤਾ ਟੈਕਸੀ ਸਟੈਂਡ ਕੋਟ ਈਸੇ ਖਾਂ ਦੇ ਡਰਾਈਵਰਾਂ ਨੂੰ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਪੁਲੀਸ ਝੰਡਾ ਦਿਵਸ ,ਕੋਰੋਨਾ ਵਾਇਰਸ ਅਤੇ ਨਸ਼ਿਆਂ ਸਬੰਧੀ ਜਾਗਰੂਕ ਕੀਤਾ ਗਿਆ । ਇਸ ਮੌਕੇ Asi ਕੇਵਲ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ,ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਅਤੇ ਲੇਡੀ ਹੈੱਡ ਕਾਂਸਟੇਬਲ ਸਿਮਰਨਜੀਤ ਕੌਰ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸੰਬੋਧਨ ਕੀਤਾ। Asi ਕੇਵਲ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਨੇ ਕਾਲੇ ਦੌਰ ਵਿਚ ਸ਼ਹੀਦ ਹੋਏ ਪੁਲਸ ਕਰਮੀਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਕਿਹਾ ਕਿ ਅਜਿਹੇ ਸ਼ਹੀਦ ਪੁਲਸ ਕਰਮਚਾਰੀ ਸਾਡੇ ਗੌਰਵਮਈ ਇਤਿਹਾਸ ਦਾ ਪ੍ਰਤੀਕ ਨੇ ਇਨ੍ਹਾਂ ਤੋਂ ਸਾਨੂੰ ਸੇਧ ਮਿਲਦੀ ਹੈ ਕਿ ਸਾਨੂੰ ਪਬਲਿਕ ਦੀ ਜਾਨ ਮਾਲ ਦੀ ਰਾਖੀ, ਪੀੜਤਾਂ ਦੀ ਸਹਾਇਤਾ ਅਤੇ ਦੁਸ਼ਟਾਂ ਦਾ ਨਾਸ ਕਰਨ ਲਈ ਵਰਦੀ ਮਿਲੀ ਹੈ ਉਹਨਾਂ ਜੁਰਮ ਦੇ ਖਾਤਮੇ ਲਈ ਪਬਲਿਕ ਦੇ ਸਹਿਯੋਗ ਦੀ ਮੰਗ ਵੀ ਕੀਤੀ ।ਇਸ ਤੋਂ ਇਲਾਵਾ ਕਿਹਾ ਕਿ ਪਬਲਿਕ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਹੋਇਆ ਕਰਫਿਊ ਚਾਹੇ ਘਟਾ ਦਿੱਤਾ ਗਿਆ ਹੈ ਪਰ ਕਰੋਨਾ ਵਾਇਰਸ ਦਾ ਖਤਰਾ ਅੱਜ ਵੀ ਬਰਕਰਾਰ ਹੈ ਇਸ ਤੋਂ ਬਚਣ ਲਈ ਸਾਨੂੰ ਵਿਸ਼ੇਸ਼ ਸਾਵਧਾਨੀਆ ਅਪਣਾਉਣ ਦੀ ਲੋੜ ਹੈ ਜਿਨ੍ਹਾਂ ਵਿੱਚ ਸਭ ਤੋਂ ਜ਼ਰੂਰੀ ਹੈ ਕਿ ਅਸੀਂ ਘਰਾਂ ਵਿੱਚ ਰਹੀਏ ,ਆਪਸ ਵਿੱਚ ਦੂਰੀ ਬਣਾਈ ਰੱਖੀਏ, ਮਾਸਕ ਪਹਿਨ ਕੇ ਰੱਖੀਏ ਇਸ ਤੋਂ ਇਲਾਵਾ ਉਨ੍ਹਾਂ ਨੇ covid -19 ਸਬੰਧੀ cova ਐਪ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਇਸ ਨੂੰ ਆਪਣੇ ਆਪਣੇ ਫੋਨ ਵਿੱਚ ਡਾਊਨਲੋਡ ਕਰਨ ਬਾਰੇ ਵੀ ਕਿਹਾ ਗਿਆ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਕਿਹਾ ਗਿਆ । ਇਸ ਮੌਕੇ ਐਸਆਈ ਸੰਦੀਪ ਸਿੰਘ ਮੁੱਖ ਅਫਸਰ ਥਾਣਾ ਕੋਟ ਈਸੇ ਖਾਂ ਅਤੇ ਸਟਾਫ ਥਾਣਾ ਕੋਟ ਈਸੇ ਖਾਂ ਹਾਜ਼ਰ ਸਨ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਮੁਤਾਬਕ ਆਪਣੇ ਸਾਰੇ ਵਹੀਕਲਾਂ ਤੇ ਸਰਕਾਰੀ ਨੰਬਰ ਪਲੇਟਾਂ ਲਾਉਣ ਲਈ ਕਿਹਾ । ਇਸ ਤੋਂ ਇਲਾਵਾ ਕਿਸੇ ਤਰ੍ਹਾਂ ਦੀ ਸਮੱਸਿਆ ਸਮੇਂ ਲੋੜ ਪੈਣ ਤੇ ਡਾਇਲ 112 ਦੀ ਵਰਤੋਂ ਕਰਨ ਲਈ ਜਾਣਕਾਰੀ ਦਿੱਤੀ ।






