ਇਸ ਦੇ ਵਿਰੋਧ ਵਿਚ 3 ਨਵੰਬਰ ਨੂੰ ਡੀ ਸੀ ਦਫਤਰ ਮਾਨਸਾ ਵਿਖੇ ਧਰਨਾ ਦਿੱਤਾ ਜਾਵੇਗਾ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ ਇਸਤਰੀ ਆਗੂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਐਡਵੋਕੇਟ ਬਲਵੀਰ ਕੌਰ ਸਿੱਧੂ ਦੀ ਅਗਵਾਹੀ ਵਿੱਚ ਹੋਈ। ਜਿਸ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਜੀ ਪਿੰਡਾ ਵਿੱਚ ਔਰਤਾਂ ਤੇ ਮਰਦਾਂ ਨੂੰ ਬੁਢਾਪਾ ਤੇ ਵਿਧਵਾ ਪੈਨਸ਼ਨਾਂ ਦੇ ਪੈਸਿਆਂ ਦੀ ਵਸੂਲੀ ਸੰਬਧੀ ਨੋਟਿਸ ਸਮਾਜਿਕ ਸੁਰੱਖਿਆ ਅਫ਼ਸਰਾਂ ਦੂਆਰਾ ਜਾਰੀ ਕੀਤੇ ਹਨ। ਉਹਨਾਂ ਨੋਟਿਸਾਂ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਿਰੋਧ ਕਰਦੀ ਹੈ ਅਤੇ ਇਹਨਾਂ ਨੋਟਿਸਾਂ ਦੇ ਵਿਰੋਧ ਵਿੱਚ ਡੀਸੀ ਦਫ਼ਤਰ ਮਾਨਸਾ ਵਿਖੇ ਮਿਤੀ 03-11-2020 ਨੂੰ ਧਰਨਾ ਦਿੱਤਾ ਜਾਵੇਗਾ। ਜਥੇਬੰਦੀ ਦੇ ਬਲਾਕ ਪ੍ਰਧਾਨ ਬਲਵਿੰਦਰ ਸ਼ਰਮਾ ਖਿਆਲਾ, ਸੀਨੀਅਰ ਮੀਤ ਪ੍ਰਧਾਨ ਹਰਦੇਵ ਰਾਠੀ, ਝੁਨੀਰ ਬਲਾਕ ਦੇ ਪ੍ਰਧਾਨ ਮਨਜੀਤ ਉਲ੍ਲਕ, ਚਾਨਣ ਸਿੰਘ ਜਟਾਨਾ, ਭੀਖੀ ਬਲਾਕ ਦੇ ਪ੍ਰਧਾਨ ਰਾਜ ਅਕਲੀਆਂ, ਬੁੱਢਲਾਡਾ ਬਲਾਕ ਦੇ ਪ੍ਰਧਾਨ ਸਤਪਾਲ ਬਰੇ ਨੇ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਨਾਲ ਨਾਲ ਔਰਤਾਂ ਮਰਦਾਂ ਤੋ ਅਜਿਹੇ ਨੋਟਿਸਾਂ ਰਹੀ ਪੈਸਿਆਂ ਦੀ ਵਸੂਲੀ ਕਿਸਾਨਾਂ ਤੇ ਲੋਕਾਂ ਲਈ ਬਹੁਤ ਘਾਤਕ ਸਿੱਧ ਹੋਵੇਗੀ।






