16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨਸਿਆਂ ਵਿਰੁੱਧ 7 ਮੁਕੱਦਮੇ ਦਰਜ ਕਰਕੇ 6 ਮੁਲਜਿਮ ਕੀਤੇ ਗ੍ਰਿਫਤਾਰ

ਨਸਿਆਂ ਵਿਰੁੱਧ 7 ਮੁਕੱਦਮੇ ਦਰਜ ਕਰਕੇ 6 ਮੁਲਜਿਮ ਕੀਤੇ ਗ੍ਰਿਫਤਾਰ

480 ਲੀਟਰ ਲਾਹਣ ਅਤੇ 63 ਬੋਤਲਾਂ ਸਰਾਬ ਦੀ ਬਰਾਮਦਗੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਪੁਲਿਸ ਨੇ ਨਸਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ 6 ਮੁਲਜਿਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਵਿਰੁੱਧ 7 ਮੁਕੱਦਮੇ ਦਰਜ ਰਜਿਸਟਰ ਕੀਤੇ ਹਨ| ਗ੍ਰਿਫਤਾਰ ਮੁਲਜਿਮਾਂ ਪਾਸੋਂ 480 ਲੀਟਰ ਲਾਹਣ ਅਤੇ 63 ਬੋਤਲਾਂ ਸਰਾਬ ਦੀ ਬਰਾਮਦਗੀ ਕੀਤੀ ਗਈ ਹੈ| ਜਿਹਨਾਂ ਵਿਰੁੱਧ ਵੱਖ ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜੋਗਿੰਦਰ ਉਰਫ ਬਲਜਿੰਦਰ ਸਿੰਘ ਪੁੱਤਰ ਗੁਰਮੁੱਖ ਸਿੰਘ ਅਤੇ ਬਲਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀਆਨ ਸੰਘਾ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਦੋਨਾਂ ਮੁਲਜਿਮਾਂ ਨੂੰ ਕਾਬੂ ਕਰਕੇ 300 ਲੀਟਰ ਲਾਹਣ ਅਤੇ 25 ਬੋਤਲਾਂ ਸਰਾਬ ਨਜਾਇਜ ਬਰਾਮਦ ਕੀਤੀ| ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਦਰਸਨ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਬੀਰੇਵਾਲਾ ਜੱਟਾ ਵਿਰੁੱਧ ਥਾਣਾ ਜੌੜਕੀਆਂ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਅਤੇ 1 ਬੋਤਲ ਸਰਾਬ ਨਜਾਇਜ ਬਰਾਮਦ ਕੀਤੀ| ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੁਖਦੇਵ ਸਿੰਘ ਪੁੱਤਰ ਦਾਨ ਸਿੰਘ ਵਾਸੀ ਨੰਗਲ ਕਲਾਂ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ. ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ| ਥਾਣਾ ਸਦਰ ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਪ੍ਰਗਟ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਹੀਰੇਵਾਲਾ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ| ਥਾਣਾ ਸਦਰ ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਭੂਰਾ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਚਹਿਲਾਂਵਾਲਾ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 30 ਲੀਟਰ ਲਾਹਣ ਅਤੇ 5 ਬੋਤਲਾਂ ਸਰਾਬ ਨਜਾਇਜ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ|ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਤੇਜ ਸਿੰਘ ਪੁੱਤਰ ਦੱਲਣ ਸਿੰਘ ਵਾਸੀ ਵਰ੍ਹੇ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 24 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਸਾਹੀ (ਹਰਿਆਣਾ) ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ| ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਕੁਲਦੀਪ ਸਿੰਘ ਪੁੱਤਰ ਦਰਸਨ ਸਿੰਘ ਵਾਸੀ ਰਾਏਪੁਰ ਨੂੰ ਕਾਬੂ ਕਰਕੇ 8 ਬੋਤਲਾਂ ਸਰਾਬ ਨਜਾਇਜ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਜੌੜਕੀਆਂ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ ਗਿਆ ਹੈ|
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ|

Today Now News

RELATED ARTICLES
- Advertisment -

POPULAR POSTS