17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰ14 ਸਾਲ ਦੀ ਉਮਰ ’ਚ ਹੋਈ ਸਰੀਰਕ ਸ਼ੋਸ਼ਣ ਦਾ ਸ਼ਿਕਾਰ : ਈਰਾ...

14 ਸਾਲ ਦੀ ਉਮਰ ’ਚ ਹੋਈ ਸਰੀਰਕ ਸ਼ੋਸ਼ਣ ਦਾ ਸ਼ਿਕਾਰ : ਈਰਾ ਖਾਨ

Amir Khan ਦੀ ਬੇਟੀ ਨੇ ਦੱਸੀ ਪੂਰੀ ਕਹਾਣੀ

ਨਵੀਂ ਦਿੱਲੀ (ਏਜੇਂਸੀ) : ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿਣ ਵਾਲੀ ਆਮਿਰ ਖਾਨ ਦੀ ਬੇਟੀ ਈਰਾ ਖਾਨ ਕੁਝ ਦਿਨ ਪਹਿਲਾਂ ਆਪਣੇ ਡਿਪ੍ਰੈਸ਼ਨ ਦੇ ਖੁਲਾਸੇ ਬਾਰੇ ਖ਼ਬਰਾਂ ਵਿਚ ਆਈ ਸੀ। 10 ਅਕਤੂਬਰ ਨੂੰ ਵਿਸ਼ਵ ਮਾਨਸਿਕ ਸਿਹਤ ਦਿਵਸ (World Mental Health Day) ‘ਤੇ ਈਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ’ ਤੇ ਇਕ ਵੀਡੀਓ ਸ਼ੇਅਰ ਕੀਤਾ, ਜਿਸ ਵਿਚ ਈਰਾ ਨੇ ਖੁਲਾਸਾ ਕੀਤਾ ਕਿ ਉਹ ਚਾਰ ਸਾਲਾਂ ਤੋਂ ਡਿਪ੍ਰੈਸ਼ਨ ਵਿਚ ਹੈ। ਉਸਦਾ ਇਲਾਜ ਵੀ ਕੀਤਾ ਜਾ ਰਿਹਾ ਹੈ ਅਤੇ ਉਹ ਬਹੁਤ ਬਿਹਤਰ ਹੈ। ਈਰਾ ਨੇ ਫਿਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿਚ ਉਹ ਉਸ ਨਾਲ ਵਾਪਰੀਆਂ ਚੰਗੀਆਂ ਮਾੜੀਆਂ ਘਟਨਾਵਾਂ ਦਾ ਜ਼ਿਕਰ ਕਰ ਰਹੀ ਹੈ। ਵੀਡੀਓ ਵਿੱਚ ਈਰਾ ਆਪਣੇ ਮਾਪਿਆਂ ਦੇ ਤਲਾਕ ਬਾਰੇ ਵੀ ਦੱਸਦੀ ਹੈ। ਪਰ ਇਨ੍ਹਾਂ ਸਭ ਚੀਜ਼ਾਂ ਤੋਂ ਇਲਾਵਾ ਈਰਾ ਨੇ ਆਪਣੇ ਬਾਰੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਈਰਾ ਨੇ ਦੱਸਿਆ ਹੈ ਕਿ ਜਦੋਂ ਉਹ 14 ਸਾਲਾਂ ਦੀ ਸੀ ਤਾਂ ਉਸ ਨਾਲ ਸਰੀਰਕ ਸੋਸ਼ਣ ਹੋਇਆ ਸੀ।

Today Now News

RELATED ARTICLES
- Advertisment -

POPULAR POSTS