ਦਿੱਲੀ ਤੇ ਬੰਗਲੌਰ ਦੋਨੋ ਟੀਮਾਂ ਪੁੱਜੀਆਂ ਪਲੇਅ ਆਫ ‘ਚ

ਨਵੀਂ ਦਿੱਲੀ (ਏਜੇਂਸੀ) : ਦਿੱਲੀ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਅਜਿਹੇ ‘ਚ ਬੈਂਗਲੁਰੂ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਦੇਵਦੱਤ ਪਡਿਕਲ ਦੇ ਅਰਧ ਸੈਂਕੜੇ ਦੀ ਬਦੌਲਤ 20 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 152 ਦੌੜਾਂ ਬਣਾਈਆਂ। ਦਿੱਲੀ ਦੀ ਟੀਮ ਨੇ 19ਵੇਂ ਓਵਰ ‘ਚ 4 ਵਿਕਟਾਂ ਦੇ ਨੁਕਸਾਨ ‘ਤੇ ਇਹ ਟੀਚਾ ਹਾਸਲ ਕਰ ਲਿਆ।






