ਇਸ ਸੀਜ਼ਨ ਦੌਰਾਨ ਝੋਨੇ ਦੀ ਹੋਈ ਰਿਕਾਰਡ ਆਮਦ

ਤਰਨਤਾਰਨ (ਜਸਵੀਰ ਸਿੰਘ) : ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਦੀਆਂ ਮੰਡੀਆਂ ‘ਚ ਝੋਨੇ ਦੀ ਖ਼ਰੀਦ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਅੱਜ ਤਕ ਜ਼ਿਲ੍ਹੇ ਦੀਆਂ ਮੰਡੀਆਂ ‘ਚ 10 ਲੱਖ 13 ਹਜ਼ਾਰ 689 ਮੀਟਿ੍ਕ ਟਨ ਝੋਨੇ ਦੀ ਰਿਕਾਰਡ ਆਮਦ ਹੋਈ ਹੈ ਤੇ ਵੱਖ-ਵੱਖ ਏਜੰਸੀਆਂ ਵੱਲੋਂ 10 ਲੱਖ 13 ਹਜ਼ਾਰ 689.21 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਇਸ ਸੀਜ਼ਨ ਦੌਰਾਨ ਝੋਨੇ ਦੀ ਰਿਕਾਰਡ ਆਮਦ ਹੋਈ ਹੈ। ਉਨ੍ਹਾਂ ਕਿਹਾ ਇਸ ਸੀਜ਼ਨ ਦੌਰਾਨ ਝੋਨੇ ਦੀ ਕਾਸ਼ਤ ਹੇਠ ਰਕਬੇ ‘ਚ ਵਾਧਾ ਹੋਇਆ ਹੈ ਤੇ ਬਾਸਮਤੀ ਹੇਠ ਪਿਛਲੇ ਸਾਲ ਨਾਲੋਂ ਰਕਬਾ ਘਟਿਆ ਹੈ। ਉਨ੍ਹਾਂ ਕਿਹਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ 30 ਨਵੰਬਰ ਤਕ ਨਿਰਵਿਘਨ ਜਾਰੀ ਰਹੇਗੀ।






