ਕਾਰ ਸਵਾਰ ਇਕ ਵਿਅਕਤੀ ਦੀ ਹੋਈ ਮੌਤ, ਦੋ ਗੰਭੀਰ ਜ਼ਖ਼ਮੀ

ਫਿਲੌਰ (ਬਿਊਰੋ) : ਜਾਣਕਾਰੀ ਦਿੰਦੇ ਹੋਏ ਏਐੱਸਆਈ ਸੁਭਾਸ਼ ਨੇ ਦੱਸਿਆ ਕਿ ਕਾਰ ਨੰਬਰ ਪੀਬੀ08 ਡੀਐੱਸ6551 ‘ਚ ਸਵਾਰ ਚਾਰ ਵਿਅਕਤੀ ਅੰਮਿ੍ਤਸਰ ਹਵਾਈ ਅੱਡੇ ਤੋਂ ਇਕ ਵਿਅਕਤੀ ਨੂੰ ਲੈ ਕੇ ਸੰਗਰੂਰ ਨੂੰ ਜਾ ਰਹੇ ਸਨ ਕਿ ਜਦੋਂ ਉਹ ਫਿਲੌਰ ਨਜ਼ਦੀਕ ਸਥਿਤ ਪੈਪਸੀ ਕੋਲਡ ਡਰਿੰਕ ਫੈਕਟਰੀ ਦੇ ਸਾਹਮਣੇ ਪਹੁੰਚੇ ਤਾਂ ਟਰੱਕ ਨੰਬਰ ਪੀਬੀ10 ਐੱਫਵੀ4217 ਨਾਲ ਟੱਕਰ ਹੋ ਗਈ। ਜਿਸ ਦੌਰਾਨ ਕਾਰ ‘ਚ ਸਵਾਰ ਇਕ ਵਿਅਕਤੀ ਨਰਿੰਦਰ ਸਿੰਘ ਦੀ ਮੌਤ ਹੋ ਗਈ ਅਤੇ ਦੋ ਵਿਅਕਤੀ ਸ਼ਮਸ਼ੇਰ ਸਿੰਘ ਅੇ ਤਲਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਹਾਈਵੇ ਪੁਲਿਸ ਦੇ ਏਐੱਸਆਈ ਨਿਰਮਲ ਸਿੰਘ ਅਤੇ ਏਐੱਸਆਈ ਪਰਮਜੀਤ ਸਿੰਘ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਸਿਵਲ ਹਸਪਤਾਲ ਫਿਲੌਰ ਵਿਖੇ ਦਾਖ਼ਲ ਕਰਵਾਇਆ। ਜਿੱਥੇ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਉਨ੍ਹਾਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ।






