16 C
Chandigarh

TODAY NOW NEWS

Friday, March 20, 2026
HomeCORONAVIRUSਕੋਰੋਨਾ ਪਾਜ਼ੇਟਿਵ ਦੇ ਸੰਪਰਕ 'ਚ ਆਏ ਕੈਪਟਨ ਅਮਰਿੰਦਰ ਸਿੰਘ

ਕੋਰੋਨਾ ਪਾਜ਼ੇਟਿਵ ਦੇ ਸੰਪਰਕ ‘ਚ ਆਏ ਕੈਪਟਨ ਅਮਰਿੰਦਰ ਸਿੰਘ

ਖ਼ੁਦ ਨੂੰ ਕੀਤਾ ਇਕਾਂਤਵਾਸ

ਚੰਡੀਗੜ, (ਪੱਤਰ ਪ੍ਰੇਰਕ) : ਕੋਰੋਨਾ ਵਾਇਰਸ ਦੀ ਲਪੇਟ ‘ਚ ਆਏ ਅਫ਼ਸਰ ਦੇ ਸੰਪਰਕ ‘ਚ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਦਰਅਸਲ ਦਿੱਲੀ ‘ਚ 31 ਅਕਤੂਬਰ ਨੂੰ ਵਾਲਮੀਕਿ ਜੈਯੰਤੀ ‘ਤੇ ਇਕ ਸਮਾਗਮ ‘ਚ ਕੈਪਟਨ ਅਮਰਿੰਦਰ ਸਿੰਘ ਨੇ ਹਿੱਸਾ ਲਿਆ ਸੀ। ਇਸ ਸਮਾਗਮ ‘ਚ ਕਈ ਆਈ.ਐੱਸ.ਆਈ. ਅਧਿਕਾਰੀ ਵੀ ਸ਼ਾਮਲ ਹੋਏ ਸਨ। ਮੁੱਖ ਮੰਤਰੀ ਨੇ ਕਈ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ। ਇਨ੍ਹਾਂ ਅਧਿਕਾਰੀਆਂ ‘ਚੋਂ ਲੋਕ ਭਲਾਈ ਵਿਭਾਗ ਦੇ ਪ੍ਰਿੰਸੀਪਲ ਸੈਕੇਟਰੀ ਜਸਪਾਲ ਸਿੰਘ ਦੇ ਸੰਪਰਕ ਆਏ ਸਨ, ਜੋ ਬਾਅਦ ‘ਚ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਇਸ ਤੋਂ ਬਾਅਦ ਕੈਪਟਨ ਨੇ ਖ਼ੁਦ ਨੂੰ ਆਪਣੇ ਫ਼ਾਰਮ ਹਾਊਮ ‘ਚ ਇਕਾਂਤਵਾਸ ਕਰ ਲਿਆ ਹੈ। ਇਥੇ ਦੱਸ ਦੇਈਏ ਕਿ ਇੰਨੀਂ-ਦਿਨੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਗਾਤਾਰ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਅੰਦੋਲਨ ਕਰਦੇ ਦਿਖਾਈ ਦੇ ਰਹੇ ਹਨ। ਬੁੱਧਵਾਰ ਨੂੰ ਉਨ੍ਹਾਂ ਨੇ ਕੇਂਦਰ ਵਲੋਂ ਪੰਜਾਬ ਦਾ ਜੀ.ਐੱਸ.ਟੀ. ਦਾ ਬਕਾਇਆ ਨਾ ਚੁਕਾਉਣ ਦੇ ਮਾਮਲੇ ਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੇ ਜੰਤਰ-ਮੰਤਰ ਧਰਨਾ ਪ੍ਰਦਰਸ਼ਨ ਕੀਤਾ ਸੀ।  

Today Now News

RELATED ARTICLES
- Advertisment -

POPULAR POSTS