17.1 C
Chandigarh

TODAY NOW NEWS

Thursday, March 19, 2026
HomeBREAKING NEWSਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਜੀਵਨ...

ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

ਚੀਮਾ ਮੰਡੀ: ਨਜ਼ਦੀਕੀ ਪਿੰਡ ਮੈਦੇਵਾਸ ਵਿਖੇ ਨੌਜਵਾਨ ਕਿਸਾਨ ਵੱਲੋਂ ਕਰਜ਼ੇ ਕਾਰਨ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਟੇਕ ਸਿੰਘ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਪੁੱਤਰ ਭੱਪਾ ਸਿੰਘ ਨਿਵਾਸੀ ਮੈਦੇਵਾਸ (30 ਸਾਲ) ਘੱਟ ਜ਼ਮੀਨ ਕਾਰਨ ਕਰਜਈ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਆਪਣੇ ਖੇਤ ਜਾ ਕੇ ਜਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਕੁਲਦੀਪ ਕੌਰ ਦੇ ਬਿਆਨ ‘ਤੇ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਲਈ ਲਾਸ਼ ਸੁਨਾਮ ਊਧਮ ਸਿੰਘ ਵਾਲਾ ਦੇ ਸਰਕਾਰੀ ਹਸਪਤਾਲ ਦੀ ਮੌਰਚਰੀ ਵਿੱਚ ਰੱਖਿਆ ਹੈ। ਮ੍ਰਿਤਕ ਆਪਣੇ ਪਿੱਛੇ ਵਿਧਵਾ ਪਤਨੀ ਇੱਕ ਲੜਕੀ ਤੇ ਲੜਕਾ ਛੱਡ ਗਿਆ ਹੈ।

Today Now News

RELATED ARTICLES
- Advertisment -

POPULAR POSTS