ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ 12ਵੀਂ ਪਾਸ ਹੋਣੀ ਚਾਹੀਦੀ ਹੈ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ 11 ਨਵੰਬਰ 2020 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਵੀਡੂਜ਼ ਇੰਡੀਆ ਪ੍ਰਾਈਵੇਟ ਲਿਮਟਿਡ (Vdooz India Private Limited) ਵੱਲੋਂ ਰੀਲੇਸ਼ਨਸ਼ਿਪ ਐਕਜ਼ੀਕਿਊਟਿਵ, ਮਾਰਕਿਟ ਐਕਜ਼ੀਕਿਊਟਿਵ ਅਤੇ ਆਫ਼ਿਸਰ ਐਕਜ਼ੀਕਿਊਟਿਵ ਦੀ ਭਰਤੀ ਲਈ ਪਲੇਸਮੈਂਟ ਕੈਂ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ 12ਵੀਂ ਪਾਸ ਹੋਣੀ ਚਾਹੀਦੀ ਹੈ ਅਤੇ ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਮਰ ਸੀਮਾ 18 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਤੰਦਰੁਸਤ ਹੋਣੇ ਚਾਹੀਦੇ ਹਨ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟਾਂ ਦੀਆਂ ਫੋਟੋਕਾਪੀਆਂ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਪਹੁੰਚ ਕਰਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਅਸਾਮੀਆਂ ਦੀ ਗਿਣਤੀ 50 ਰੱਖੀ ਗਈ ਹੈ ਅਤੇ ਨਿਯੁਕਤ ਹੋਣ ਵਾਲੇ ਉਮੀਦਵਾਰਾਂ ਨੂੰ 9 ਹਜ਼ਾਰ ਤੋਂ ਲੈ ਕੇ 20 ਹਜ਼ਾਰ ਰੁਪਏ ਤੱਕ ਤਨਖ਼ਾਹ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪ੍ਰਾਰਥੀਆਂ ਲਈ ਇੰਟਰਵਿਊ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨਿਯੁਕਤ ਕੀਤੇ ਪ੍ਰਾਰਥੀਆਂ ਨੂੰ ਮਾਨਸਾ, ਬਠਿੰਡਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਰਨਾਲਾ ਵਿਖੇ ਭੇਜਿਆ ਜਾ ਸਕਦਾ ਹੈ। ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।






