ਰੇਲਵੇ ਸਟੇਸ਼ਨ ਤੇ ਲੱਗਿਆ ਦਿਨ ਰਾਤ ਦਾ ਪੱਕਾ ਕਿਸਾਨ ਮੋਰਚਾ 41 ਵੇਂ ਦਿਨ ਵਿਚ ਸ਼ਾਮਲ – ਕਿਸਾਨ ਆਗੂ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਲਿਆਂਦੇ ਖੇਤੀ ਵਿਰੋਧੀ ਕਾਲੇ ਕਾਨੂੰਨ ਦੇ ਵਿਰੋਧ ਵਿੱਚ ਲੱਗਿਆ ਪੱਕਾ ਮੋਰਚਾ ਅੱਜ 41 ਵੇਂ ਦਿਨ ਵੀ ਜਾਰੀ ਰਿਹਾ ਅੱਜ ਦੇ ਧਰਨੇ ਵਿੱਚ ਹਜ਼ਾਰਾਂ ਦੀ ਗਿਣਤੀ ਕਿਸਾਨ ਮਜ਼ਦੂਰ ਅਤੇ ਔਰਤਾਂ ਦੇ ਭਾਰੀ ਇਕੱਠ ਨੇ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਅਤੇ ਇਸ ਪੱਕੇ ਮੋਰਚੇ ਵਿਚ ਮਜ਼ਦੂਰ ਮੁਕਤੀ ਮੋਰਚੇ ਦੇ ਆਗੂ ਭਗਵੰਤ ਸਮਾਓ ਤੇ ਨਿੱਕਾ ਸਿੰਘ ਬਹਾਦਰਪੁਰ ਦੀ ਅਗਵਾਈ ਵਿੱਚ ਮਜ਼ਦੂਰਾਂ ਦਾ ਜਥਾ ਇਸ ਲੱਗੇ ਪੱਕੇ ਮੋਰਚੇ ਦੇ ਵਿਚ ਪਹੁੰਚਿਆ ਅਤੇ ਹਰ ਤਰ੍ਹਾਂ ਦਾ ਸਮਰਥਨ ਦੇਣ ਦਾ ਐਲਾਨ ਵੀ ਕੀਤਾ ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਇਕਬਾਲ ਮਾਨਸਾ ਗੁਰਮੇਲ ਗਾਂਧੀ ਸੁਖਦੇਵ ਅਤਲਾ ਭਜਨ ਘੁੰਮਣ ਕੁਲਵਿੰਦਰ ਉਡਤ ਬਲਵਿੰਦਰ ਸ਼ਰਮਾ ਖਿਆਲਾ ਮੈਡੀਕਲ ਧੰਨਾ ਮੱਲ ਗੋਇਲ ਸੂਬਾ ਪ੍ਰਧਾਨ ਨੇ ਕਿਹਾ ਕਿ ਇਕ ਪਾਸੇ ਤਾਂ ਮੋਦੀ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਗੱਲ ਕਹਿ ਰਹੀ ਹੈ ਤੇ 13 ਨਵੰਬਰ ਨੂੰ ਗੱਲਬਾਤ ਦਾ ਸੱਦਾ ਭੇਜ ਰਹੀ ਹੈ ! ਤੇ ਦੂਜੇ ਪਾਸੇ ਪੰਜਾਬ ਦੀਆਂ ਆਰਥਕ ਨਾਕੇਬੰਦੀ ਕੀਤੀ ਹੋਈ ਹੈ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਮਨਸਾ ਕਾਲੇ ਕਾਨੂੰਨ ਨੂੰ ਵਾਪਸ ਲੈਣ ਦੀ ਨਹੀਂ ਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਘਰਸ਼ ਹੋਰ ਮਜ਼ਬੂਤ ਕਰਨਾ ਪਵੇਗਾ ਉਤਕ ਕਿਸਾਨ ਆਗੂਆਂ ਨੇ ਕਿਹਾ ਕਿ 26 27 ਨਵੰਬਰ ਨੂੰ ਵਹੀਰਾਂ ਘੱਤ ਕਿ ਕਿਸਾਨ ਦਿੱਲੀ ਪਹੁੰਚਣਗੇ!ਅੱਜ ਦੇ ਪੱਕੇ ਮੋਰਚੇ ਵਿੱਚ ਭਰਾਤਰੀ ਜਥੇਬੰਦੀਆਂ ਦੇ ਆਗੂ ਪ੍ਰਦੀਪ ਗੁਰੂ ਮਹਿੰਦਰ ਕੌਰ ਖੋਖਰਾਂ ਛਿੰਦਰ ਕੌਰ ਉੱਡਤਾ ਜਸਬੀਰ ਕੌਰ ਨੱਤ ਲੰਗਰ ਕਮੇਟੀ ਦੇ ਪ੍ਰਧਾਨ ਕਰਨੈਲ ਸਿੰਘ ਮਾਨਸਾ ਸੁਖਚਰਨ ਸਿੰਘ ਦਾਨੇਵਾਲੀਆ




