ਭਾਈ ਵੀਰ ਸਿੰਘ ਬਿਰਧ ਘਰ ਵਲੋਂ ਕਈ ਬਜ਼ੁਰਗਾਂ ਦੀ ਸੇਵਾ ਸੰਭਾਲ ਕੀਤੀ ਜਾ ਰਹੀ ਹੈ

ਤਰਨ ਤਾਰਨ (ਜਸਵੀਰ ਸਿੰਘ) : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵਲੋਂ ਅੱਜ ਭਾਈ ਵੀਰ ਸਿੰਘ ਬਿਰਧ ਆਸ਼ਰਮ ਤਰਨਤਾਰਨ ਦਾ ਕੀਤਾ ਗਿਆ ਦੌਰਾ ਇਸ ਮੌਕੇ ਉਨ੍ਹਾਂ ਵਲੋਂ ਬਿਰਧ ਘਰ ਵਿਚ ਰਹਿ ਬਜ਼ੁਰਗ ਵਿਅਕਤੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਦੀਵਾਲੀ ਦੇ ਮੌਕੇ ਬਿਰਧ ਘਰ ਰਹਿ ਰਹੇ ਬਜ਼ੁਰਗ ਲੋਕਾਂ ਦਾ ਹਾਲ ਚਾਲ ਜਾਨਣ ਲਈ ਇਥੇ ਆਏ ਹਨ ਉਨ੍ਹਾਂ ਕਿਹਾ ਕਿ ਕੋਈ ਵੀ ਮਾਤਾ ਪਿਤਾ ਆਪਣੇ ਬੱਚਿਆਂ ਨੂੰ ਪੂਰੀ ਤਨਦੇਹੀ ਨਾਲ ਪਾਲਦਾ ਹੈ ਜੇਕਰ ਉਨ੍ਹਾਂ ਵਲੋਂ ਆਪਣੇ ਬਜ਼ੁਰਗਾਂ ਨਾਲ ਮਾੜਾ ਵਿਵਹਾਰ ਕੀਤਾ ਜਾਂਦਾ ਹੈ ਜਾਂ ਉਨ੍ਹਾਂ ਨੂੰ ਅਜਿਹੇ ਬਿਰਧ ਘਰਾਂ ਵਿਚ ਰਹਿਣ ਲਈ ਭੇਜ ਦਿੱਤਾ ਜਾਂਦਾ ਹੈ ਤਾਂ ਇਹ ਬਹੁਤ ਮਾੜੀ ਗੱਲ ਹੈ
ਇਸ ਮੌਕੇ ਇੱਕ ਬਜ਼ੁਰਗ ਵਲੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਦੇ ਦੋ ਲੜਕੇ ਐੱਸਜੀਪੀਸੀ ਲੱਗੇ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਬਿਰਧ ਘਰ ਰਹਿਣਾ ਪੈ ਰਿਹਾ ਉਨ੍ਹਾਂ ਕਿਹਾ ਕਿ ਉਹ ਇਸਦੀ ਜਾਂਚ ਕਰਵਾਉਣਗੇ ਕਿ ਅਜਿਹਾ ਕਿਉਂ ਕੀਤਾ ਗਿਆ
ਜਿਕਰਯੋਗ ਹੈ ਕਿ ਭਾਈ ਵੀਰ ਸਿੰਘ ਬਿਰਧ ਘਰ ਵਲੋਂ ਕਈ ਬਜ਼ੁਰਗਾਂ ਦੀ ਸੇਵਾ ਸੰਭਾਲ ਕੀਤੀ ਜਾ ਰਹੀ ਹੈ ਅਤੇ ਬਿਰਧ ਘਰ ਵਿਚ ਘਰ ਵਰਗਾ ਮਾਹੌਲ ਦਿੱਤਾ ਜਾ ਰਿਹਾ ਹੈ
ਇਸ ਮੌਕੇ ਬਜ਼ੁਰਗ ਔਰਤ ਨੇ ਦੱਸਿਆ ਕਿ ਉਸਦੇ 2 ਲੜਕੇ ਅਤੇ 3 ਲੜਕੀਆਂ ਹਨ ਪਰ ਉਸਦੇ ਪਤੀ ਦੀ ਮੌਤ ਤੋਂ ਬਾਅਦ ਉਸਦੀ ਕਿਸੇ ਸੰਭਾਲ ਨਹੀਂ ਕੀਤੀ ਅਤੇ ਬਿਰਧ ਘਰ ਵਿਚ ਰਹਿ ਕੇ ਆਪਣਾ ਜੀਵਨ ਬਤੀਤ ਕਰ ਰਹੀ ਹੈ






