16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ, 2021 ਦੇ ਆਧਾਰ ਤੇ...

ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ, 2021 ਦੇ ਆਧਾਰ ਤੇ ਵੋਟਰ ਸੂਚੀ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ : ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ

ਮਿਤੀ 21 ਅਤੇ 22 ਨਵੰਬਰ ਨੂੰ ਅਤੇ ਮਿਤੀ 5 ਅਤੇ 6 ਦਸੰਬਰ, 2020 ਨੂੰ ਸਮੂਹ ਬੂਥ ਲੈਵਲ ਅਫਸਰ ਆਪਣੇ-ਆਪਣੇ ਪੋਲਿੰਗ ਸਟੇਸ਼ਨ ਤੇ ਬੈਠਣਗੇ – ਜ਼ਿਲ੍ਹਾ ਚੋਣ ਅਫ਼ਸਰ

ਮੋਗਾ (ਹਰਪਾਲ ਸਹਾਰਨ) : ਸ਼੍ਰੀ ਸੰਦੀਪ ਹੰਸ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ, 2021 ਦੇ ਆਧਾਰ ਤੇ ਵੋਟਰ ਸੂਚੀ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਲਈ ਜਿਨ੍ਹਾਂ ਨਾਗਰਿਕਾਂ ਦੀ ਉਮਰ ਮਿਤੀ 01 ਜਨਵਰੀ, 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਨ੍ਹਾਂ ਦੀ ਵੋਟ ਨਹੀਂ ਬਣੀ, ਨੂੰ ਆਪਣੀ ਵੋਟ ਬਣਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਮਿਤੀ 16 ਨਵੰਬਰ, 2020 ਤੋਂ ਮਿਤੀ 15 ਦਸੰਬਰ, 2020 ਤੱਕ ਦਾ ਸਮਾਂ ਦਿੱਤਾ ਗਿਆ ਹੈ । ਇਸ ਸਮੇਂ ਦੌਰਾਨ ਕੰਮ-ਕਾਜੇ ਵਾਲੇ ਦਿਨ ਆਪਣੇ ਸਬੰਧਤ ਐੱਸ ਡੀ ਐੱਮ ਦਫ਼ਤਰ ਵਿੱਚ ਜਾ ਕੇ ਆਪਣੀ ਨਵੀ ਵੋਟ ਦਾ ਫਾਰਮ ਭਰ ਕੇ ਦਿੱਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ www.nvsp.in ਤੇ ਜਾ ਕੇ ਆਨਲਾਈਨ ਫਾਰਮ ਵੀ ਭਰਿਆ ਜਾ ਸਕਦਾ ਹੈ। ਅਗਰ ਫਿਰ ਵੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਆਉਦੀ ਹੈ ਤਾਂ 1950 ਟੋਲ ਵੀ ਨੰਬਰ ਤੇ ਮੁਫਤ ਫੋਨ ਕਰਕੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

ਇਸ ਸਮੇਂ ਦੌਰਾਨ ਜੇਕਰ ਕਿਸੇ ਵੀ ਵੋਟਰ ਨੂੰ ਆਪਣੇ ਵੋਟਰ ਕਾਰਡ ਵਿੱਚ ਕੋਈ ਵੀ ਦਰੁਸਤੀ ਕਰਵਾਉਣੀ ਹੈ ਜਾਂ ਆਪਣੀ ਵੋਟ ਕਟਵਾਉਣੀ ਹੈ ਤਾਂ ਉਹ ਵੀ ਫਾਰਮ ਭਰ ਕੇ ਦੇ ਸਕਦੇ ਹਨ। ਇਸ ਤੋਂ ਇਲਾਵਾ ਮਿਤੀ 21 ਅਤੇ 22 ਨਵੰਬਰ ਨੂੰ ਅਤੇ ਮਿਤੀ 5 ਅਤੇ 6 ਦਸੰਬਰ, 2020 ਨੂੰ ਜ਼ਿਲ੍ਹਾ ਮੋਗਾ ਦੇ ਸਮੂਹ ਬੂਥ ਲੈਵਲ ਅਫਸਰ ਆਪਣੇ-ਆਪਣੇ ਪੋਲਿੰਗ ਸਟੇਸ਼ਨ ਤੇ ਬੈਠਣਗੇ। ਇਨ੍ਹਾਂ ਤਾਰੀਖਾਂ ਨੂੰ ਆਪਣੇ ਘਰ ਦੇ ਨੇੜੇ ਦੇ ਪੋਲਿੰਗ ਸਟੇਸ਼ਨ ਤੇ ਜਾ ਕੇ ਆਪਣੇ ਬੂਥ ਲੈਵਲ ਅਫਸਰ ਪਾਸ ਵੀ ਫਾਰਮ ਭਰਿਆ ਜਾ ਸਕਦਾ ਹੈ।

ਸ਼੍ਰੀ ਹੰਸ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਭਾਰਤ ਚੋਣ ਕਮਿਸ਼ਨ ਦੇ ਇਸ ਸੁਨਿਹਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਚੁੱਕਿਆ ਜਾਵੇ ਅਤੇ ਜਿਨ੍ਹਾਂ ਨਾਗਰਿਕਾਂ ਦੀਆਂ ਵੋਟਾਂ ਨਹੀਂ ਬਣੀਆਂ ਜਰੂਰ ਬਣਵਾਈਆਂ ਜਾਣ।

Today Now News

RELATED ARTICLES
- Advertisment -

POPULAR POSTS