17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨਸਿਆਂ ਵਿਰੁੱਧ 4 ਮੁਕੱਦਮੇ ਦਰਜ ਕਰਕੇ 4 ਮੁਲਜਿਮ ਕੀਤੇ ਗ੍ਰਿਫਤਾਰ

ਨਸਿਆਂ ਵਿਰੁੱਧ 4 ਮੁਕੱਦਮੇ ਦਰਜ ਕਰਕੇ 4 ਮੁਲਜਿਮ ਕੀਤੇ ਗ੍ਰਿਫਤਾਰ

340 ਨਸੀਲੇ ਕੈਪਸੂਲ ਸਮੇਤ ਮੋਟਰਸਾਈਕਲ, 65 ਲੀਟਰ ਲਾਹਣ, 1 ਚਾਲੂ ਭੱਠੀ ਅਤੇ 7 ਬੋਤਲਾਂ ਸਰਾਬ ਬਰਾਮਦ, ਜੂਆ ਐਕਟ ਤਹਿਤ 5 ਮੁਲਜਿਮ ਕਾਬੂ ਕਰਕੇ 18320 ਰੁਪਏ ਦੀ ਬਰਾਮਦਗੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ| ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਸੁਨੀਲ ਕੁਮਾਰ ਪੁੱਤਰ ਮੋਹਨ ਲਾਲ ਅਤੇ ਸੁਖਵੰਤ ਸਿੰਘ ਪੁੱਤਰ ਜੰਗੀਰ ਸਿੰਘ ਵਾਸੀਆਨ ਆਹਲੂਪੁਰ ਨੂੰ ਮੋਟਰਸਾਈਕਲ ਮਾਰਕਾ ਹੌਡਾ ਨੰ:ਐਚ.ਆਰ.24ਐਨ1568 ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 340 ਨਸੀਲੇ ਕੈਪਸੂਲ ਬਰਾਮਦ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਕਰਵਾ ਕੇ ਮਾਲ ਮੁਕੱਦਮਾ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ| ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਅ/ਧ 29 ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕਰਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਾ ਵਿੱਚ ਹੋਰ ਬਰਾਮਦਗੀ ਕਰਵਾਈ ਜਾਵੇਗੀ| ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬੀਰਬਲ ਸਿੰਘ ਉਰਫ ਬੱਲਾ ਪੁੱਤਰ ਗੋਰਾ ਸਿੰਘ ਵਾਸੀ ਕੁਸਲਾ ਵਿਰੁੱਧ ਥਾਣਾ ਜੌੜਕੀਆਂ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 40 ਲੀਟਰ ਲਾਹਣ ਬਰਾਮਦ ਕੀਤੀ| ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਕੇਵਲ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਰਿਊਦ ਕਲਾਂ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 1 ਚਾਲੂ ਭੱਠੀ, 25 ਲੀਟਰ ਲਾਹਣ, 1 ਬੋਤਲ ਸਰਾਬ ਨਜਾਇਜ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ| ਥਾਣਾ ਬੋਹਾ ਦੀ ਹੀ ਪੁਲਿਸ ਪਾਰਟੀ ਨੇ ਹਰਵਿੰਦਰ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਬੋਹਾ ਨੂੰ ਕਾਬੂ ਕਰਕੇ ਉਸ ਪਾਸੋਂ 6 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਸਾਹੀ (ਹਰਿਆਣਾ) ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ ਗਿਆ ਹੈ| ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ|

ਜੂਆ ਐਕਟ: ਥਾਣਾ ਸਿਟੀ^1 ਮਾਨਸਾ ਦੀ ਪੁਲਿਸ ਪਾਰਟੀ ਨੇ ਜੂਆ ਐਕਟ ਤਹਿਤ ਕਾਰਵਾਈ ਕਰਦੇ ਹੋਏ 5 ਮੁਲਜਿਮਾਂ ਭੀਮ ਸੈਨ ਪੁੱਤਰ ਰਾਮੇਸ ਚੰਦ, ਜਸਪਾਲ ਸਿੰਘ ਪੁੱਤਰ ਕੁੱਕੂ ਸਿੰਘ, ਰਾਮੇਸ ਸਿੰਘ ਪੁੱਤਰ ਸੁਖਦੇਵ ਸਿੰਘ, ਸੰਦੀਪ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਅਤੇ ਨਰੇਸ ਕੁਮਾਰ ਪੁੱਤਰ ਤਾਰਾ ਚੰਦ ਵਾਸੀਆਨ ਮਾਨਸਾ ਨੂੰ ਤਾਸ ਦੇ ਪੱਤਿਆਂ ਪਰ ਪੈਸੇ ਲਗਾ ਕੇ ਜੂਆ ਖੇਡਦਿਆ ਨੂੰ ਮੌਕਾ ਤੇ ਕਾਬੂ ਕਰਕੇ ਉਹਨਾਂ ਪਾਸੋਂ 18320 ਰੁਪਏ ਅਤੇ 52 ਪੱਤੇ ਤਾਸ ਬਰਾਮਦ ਕੀਤੀ ਗਈ ਹੈ|

Today Now News

RELATED ARTICLES
- Advertisment -

POPULAR POSTS