17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਪਹੁੰਚੇ 13983071 ਕੁਇੰਟਲ ਝੋਨੇ ਵਿੱਚੋਂ 99 ਫ਼ੀਸਦੀ...

ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਪਹੁੰਚੇ 13983071 ਕੁਇੰਟਲ ਝੋਨੇ ਵਿੱਚੋਂ 99 ਫ਼ੀਸਦੀ ਝੋਨੇ ਦੀ ਕੀਤੀ ਖ੍ਰੀਦ : ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਮੋਗਾ (ਹਰਪਾਲ ਸਹਾਰਨ):-ਡਿਪਟੀ ਕਮਿਸਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 13983071 ਕੁਇੰਟਲ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 99 ਫੀਸਦੀ ਭਾਵ 13956917 ਕੁਇੰਟਲ ਝੋਨੇ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਹੀਂ ਪੇਸ਼ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿੱਚੋ 13487986 ਕੁਇੰਟਲ ਝੋਨੇ ਦੀ ਲਿਫਟਿੰਗ ਵੀ ਕਰਵਾਈ ਜਾ ਚੁੱਕੀ ਹੈ।
ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਨੇ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਖ੍ਰੀਦ ਕੀਤੇ ਗਏ ਝੋਨੇ ਦਾ ਏਜੰਸੀ ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ ਕੁਇੰਟਲ, ਮਾਰਕਫ਼ੈਡ ਵੱਲੋਂ 3234851 ਕੁਇੰਟਲ, ਪਨਸਪ ਵੱਲੋਂ 2703535 ਕੁਇੰਟਲ, ਵੇਅਰਹਾਊਸ ਵੱਲੋ 1461416 ਕੁਇੰਟਲ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 52879 ਕੁਇੰਟਲ ਝੋਨਾ ਖ੍ਰੀਦਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਹਰ ਹੀਲੇ ਨਿਪਟਿਆ ਜਾਵੇਗਾ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਤੇ ਮਾਰੂ ਪ੍ਰਭਾਵ ਪੈ ਰਹੇ ਹਨ, ਇਸ ਲਈ ਐਸ.ਐਮ.ਐਸ. ਤੋ ਬਿਨਾਂ ਕਿਸੇ ਵੀ ਕੰਬਾਇਨ ਨੂੰ ਚੱਲਣ ਦੀ ਇਜਾਜਤ ਨਹੀ ਦਿੱਤੀ।
ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੇ ਨਾੜ (ਪਰਾਲੀ) ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਧਾਰਾ 188 ਆਈ.ਪੀ.ਸੀ. ਅਤੇ ਧਾਰਾ 51 ਬੀ ਤਹਿਤ ਕੇਸ ਰਜਿਸਟਰਡ ਕੀਤਾ ਜਾਵੇਗਾ ਜਿਸ ਵਿੱਚ ਕੈਦ ਦੀ ਸਜ਼ਾ ਅਤੇ ਜੁਰਮਾਨਾ ਦੋਨਾਂ ਦਾ ਉਪਬੰਧ ਹੈ।  
ਉਨ੍ਹਾਂ ਕਿਹਾ ਕਿ ਜ਼ਿਲਾ ਮੋਗਾ ਦੀ ਹਦੂਦ ਅੰਦਰ ਪੈਡੀ ਸਟਰਾਅ ਰੀਪਰ ਮਸ਼ੀਨ ਚਲਾਉਣ ‘ਤੇ ਵੀ ਮਿਤੀ 31 ਦਸੰਬਰ 2020 ਤੱਕ ਮੁਕੰਮਲ ਪਾਬੰਦੀ ਲਗਾਈ ਗਈ ਹੈ।

Today Now News

RELATED ARTICLES
- Advertisment -

POPULAR POSTS