ਦਿਨ ਦਿਹਾੜੇ ਘਰ ਵਿੱਚ ਵੜਨ ਲੱਗੀ ਔਰਤ ਦੀਆਂ ਕੰਨਾਂ ਦੀਆਂ ਦੋਵੇਂ ਵਾਲੀਆਂ ਲੁੱਟ ਕੇ ਲੁਟੇਰੇ ਹੋਏ ਫ਼ਰਾਰ

ਤਰਨਤਾਰਨ (ਰਿੰਪਲ ਗੋਲਣ) : ਥਾਣਾ ਵਲਟੋਹਾ ਅਧੀਨ ਪੈਂਦੇ ਕਸਬਾ ਅਲਗੋਂ ਕੋਠੀ ਵਿਖੇ ਲੁੱਟਾਂ ਖੋਹਾਂ ਅਤੇ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਐਸੀ ਹੀ ਇਕ ਵਾਰਦਾਤ ਸਾਹਮਣੇ ਆਈ ਹੈ ਕਸਬਾ ਅਲਗੋਂ ਕੋਠੀ ਤੋਂ ਜਿਥੇ ਕਿ ਇੱਕ ਔਰਤ ਆਪਣੇ ਘਰ ਵਿੱਚ ਵੜਨ ਲੱਗੀ ਤਾਂ ਪਿੱਛੋਂ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਚੋਂ ਇਕ ਵਿਅਕਤੀ ਨੇ ਉਸ ਦੀਆਂ ਅੱਖਾਂ ਬੰਦ ਕਰਕੇ ਉਸ ਦੇ ਕੰਨਾਂ ਚ ਪਾਈਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ ਇਸ ਸਬੰਧੀ ਜਾਣਕਾਰੀ ਦੇਂਦੇ ਹੋਏ ਪੀਡ਼ਤ ਅੌਰਤ ਛਿੰਦਰ ਕੌਰ ਪਤਨੀ ਜਗਤਾਰ ਸਿੰਘ ਵਾਸੀ ਅਲਗੋ ਕੋਠੀ ਨੇ ਦੱਸਿਆ ਕਿ ਉਹ ਬਾਜ਼ਾਰ ਤੋਂ ਕੋਈ ਸਾਮਾਨ ਖ਼ਰੀਦ ਕੇ ਆਪਣੇ ਘਰ ਨੂੰ ਆ ਰਹੀ ਸੀ ਜਦ ਉਹ ਆਪਣੇ ਘਰ ਦਾ ਦਰਵਾਜ਼ਾ ਖੋਲ੍ਹਣ ਲੱਗੇ ਤਾਂ ਮਗਰੋਂ ਇਕ ਵਿਅਕਤੀ ਆਇਆ ਜਿਸਨੇ ਉਸ ਦੀਆਂ ਦੋਵੇਂ ਅੱਖਾਂ ਬੰਦ ਕਰਕੇ ਉਸ ਦੀਆਂ ਦੋਵੇਂ ਵਾਲੀਆਂ ਲੈ ਕੇ ਮੋਟਰਸਾਈਕਲ ਤੇ ਬੈਠ ਕੇ ਫ਼ਰਾਰ ਹੋ ਗਏ ਜਿਸ ਦਾ ਉਨ੍ਹਾਂ ਵੱਲੋਂ ਪਿੱਛਾ ਵੀ ਕੀਤਾ ਗਿਆ ਪਰ ਉਕਤ ਵਿਅਕਤੀ ਮੌਕੇ ਤੋਂ ਫ਼ਰਾਰ ਹੋਣ ਵਿਚ ਸਫਲ ਹੋ ਗਏ ਉਨ੍ਹਾਂ ਕਿਹਾ ਕਿ ਇਸ ਸਾਰੀ ਘਟਨਾ ਦੀ ਵਾਰਦਾਤ ਸਾਡੇ ਗਵਾਂਢ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਪੀਡ਼ਤ ਅੌਰਤ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਲਿਖਤੀ ਸ਼ਿਕਾਇਤ ਪੁਲੀਸ ਚੌਕੀ ਅਲਗੋਂ ਕੋਠੀ ਵਿੱਚ ਦਿੱਤੀ ਗਈ ਹੈ ਪਰ ਕਈ ਘੰਟੇ ਬੀਤ ਜਾਣ ਦੇ ਬਾਵਜੂਦ ਵੀ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਇੱਥੇ ਇਹ ਵੀ ਦੱਸਣਯੋਗ ਹੈ ਕਿ ਕਸਬਾ ਅਲਗੋਂ ਕੋਠੀ ਦੀ ਪੁਲੀਸ ਚੌਂਕੀ ਦੇ ਵਿੱਚ ਕੋਈ ਇੰਚਾਰਜ ਨਹੀਂ ਹੈ ਇਹ ਪੁਲੀਸ ਚੌਕੀ ਸਿਰਫ਼ ਰੱਬ ਆਸਰੇ ਹੀ ਚੱਲ ਰਹੀ ਹੈ ਜਿਸ ਕਾਰਨ ਇਸ ਏਰੀਏ ਵਿਚ ਲੁੱਟਾਂ ਖੋਹਾਂ ਚੋਰੀ ਦੀਆਂ ਆਦਿ ਵਾਰਦਾਤਾਂ ਵੱਡੀ ਗਿਣਤੀ ਵਿੱਚ ਵਧ ਰਹੀਆਂ ਹਨ ਜਿਸ ਕਰਕੇ ਕਸਬਾ ਅਲਗੋਕੋਠੀ ਵਾਸੀਆਂ ਨੇ ਜ਼ਿਲਾ ਤਰਨਤਾਰਨ ਦੇ ਐੱਸਐੱਸਪੀ ਤੋਂ ਮੰਗ ਕੀਤੀ ਹੈ ਕਸਬਾ ਅਲਗੋਂ ਕੋਠੀ ਪੁਲੀਸ ਚੌਕੀ ਵਿੱਚ ਇੰਚਾਰਜ ਲਾਇਆ ਜਾਵੇ ਤਾਂ ਜੋ ਲੁੱਟਾਂ ਖੋਹਾਂ ਚੋਰੀਆਂ ਦੀਆਂ ਵਾਰਦਾਤਾਂ ਤੇ ਨਕੇਲ ਲੱਗ ਸਕੇ
ਜਦ ਇਸ ਸਬੰਧੀ ਥਾਣਾ ਵਲਟੋਹਾ ਦੇ ਐੱਸ ਐੱਚ ਓ ਬਲਵਿੰਦਰ ਸਿੰਘ ਧਾਲੀਵਾਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕੈਮਰੇ ਅੱਗੇ ਆਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਪੁਲਿਸ ਵੱਲੋਂ ਸਖ਼ਤੀ ਨਾਲ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਪੁਲਸ ਚੌਕੀ ਅਲਗੋਂ ਕੋਠੀ ਵਿਖੇ ਵੀ ਇੰਚਾਰਜ ਜਲਦ ਹੀ ਲਾ ਦਿੱਤਾ ਜਾਵੇਗਾ






