ਮੁੱਖ ਚੋਣ ਅਫ਼ਸਰ ਦੇ ਫੇਸਬੁੱਕ ਅਤੇ ਟਵਿੱਟਰ ਅਕਾਊਂਟ ਤੇ 25 ਨਵੰਬਰ ਨੂੰ ਸਵੇਰੇ 11:50 ਤੇ ਸਾਂਝਾ ਕੀਤਾ ਜਾਵੇਗਾ ਲਿੰਕ-ਜ਼ਿਲ੍ਹਾ ਚੋਣ ਅਫ਼ਸਰ
ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਤਕਸੀਮ ਕੀਤੇ ਜਾਣਗੇ ਇਨਾਮ

ਮੋਗਾ (ਹਰਪਾਲ ਸਹਾਰਨ) : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਜਾਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਸੰਵਿਧਾਨ ਆਧਾਰਿਤ ਲੋਕਤੰਤਰ ਮਹਿੰਮ ਅਧੀਨ 27 ਲੇਖਾਂ ਦੀਆਂ ਜਾਣਕਾਰੀ ਵਾਲੀਆਂ ਵੀਡੀਓਜ਼ ਆਪਣੀ ਫੇਸਬੁੱਕ ਆਈ.ਡੀ. facebook.com/TheCEOPunjab ਤੇ ਸਾਂਝੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਲੇਖਾਂ ਦੇ ਆਧਾਰ ਤੇ ਹੀ ਆਨਲਾਈਨ ਕਇਜ਼ ਮੁਕਾਬਲਾ ਮਿਤੀ 25 ਨਵੰਬਰ 2020 ਨੂੰ ਦੁਪਹਿਰ 12 ਵਜੇ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਕੋਈ ਵੀ ਵਿਅਕਤੀ ਭਾਗ ਲੈ ਸਕਦਾ ਹੈ। ਇਸ ਕੁਇਜ਼ ਮੁਕਾਬਲੇ ਵਿੱਚ ਕੁੱਲ 30 ਸਵਾਲ ਹੋਣਗੇ ਅਤੇ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ। ਕੁਇਜ਼ ਨਿਰਧਾਰਿਤ ਸਮੇਂ ਦੇ ਅੰਦਰ ਅੰਦਰ ਹੀ ਪੂਰਾ ਕਰਕੇ ਸਬਮਿਟ ਕਰਨਾ ਪਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਕੁਇਜ਼ ਮੁਕਾਬਲੇ ਦਾ ਲਿੰਕ ਮੁੱਖ ਚੋਣ ਅਫ਼ਸਰ ਦੇ ਫੇਸਬੁੱਕ ਅਕਾਊਂਟ facebook.com/TheCEOPunjab ਅਤੇ ਟਵਿੱਟਰ ਅਕਾਊਂਟ Twitter.com/TheCEOPunjab ਤੇ ਮਿਤੀ 25 ਨਵੰਬਰ, 2020 ਨੂੰ ਸਵੇਰੇ 11:50 ਤੇ ਸਾਂਝਾ ਕੀਤਾ ਜਾਵੇਗਾ।
ਸ੍ਰੀ ਸੰਦੀਪ ਹੰਸ ਨੇ ਅੱਗੇ ਦੱਸਿਆ ਕਿ ਇਸ ਆਨਲਾਈਨ ਕੁਇਜ਼ ਮੁਕਾਬਲੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਉਮੀਦਵਾਰ ਨੂੰ 1500 ਰੁਪਏ, ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਉਮੀਦਵਾਰ ਨੂੰ 1300 ਰੁਪਏ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਉਮੀਦਵਾਰ ਨੂੰ 1000 ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜੇਕਰ ਇੱਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ ਅਤੇ ਇਸ ਸਬੰਧ ਵਿੱਚ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਫ਼ਤਰ ਵੱਲੋਂ ਲਿਆ ਗਿਆ ਫੈਸਲਾ ਹੀ ਆਖਰੀ ਹੋਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰੀ ਸੰਦੀਪ ਹੰਸ ਨੇ ਮੋਗਾ ਜ਼ਿਲ੍ਹੇ ਦੇ ਹਰੇਕ ਆਮ ਅਤੇ ਖਾਸ ਨੂੰ ਅਪੀਲ ਕੀਤੀ ਕਿ ਇਸ ਕੁਇਜ਼ ਮੁਕਾਬਲੇ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ ਜਾਵੇ।






