ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੂੰ ਘੇਰਿਆ

ਤਰਨਤਾਰਨ (ਜਸਵੀਰ ਸਿੰਘ) : ਆਪਣੀਆਂ ਹੱਕਾਂ ਮੰਗਾ ਨੂੰ ਆਂਗਣਵਾੜੀ ਵਰਕਰਾਂ ਸਮੇਤ ਹੋਰਨਾਂ ਮੁਲਾਜ਼ਮ ਜਥੇਬੰਦੀਆਂ ਵਲੋਂ ਅੱਜ ਤਰਨਤਾਰਨ ਡਿਪਟੀ ਕਮਿਸ਼ਨਰ ਦਫਤਰ ਬਾਹਰ ਧਰਨਾ ਦਿੱਤਾ ਜਾ ਰਿਹਾ ਜਿਸ ਵਿਚ ਇਨ੍ਹਾਂ ਵਲੋਂ ਆਪਣੇ ਆਪ ਨੂੰ ਜੇਲ ਭਰੋ ਅੰਦੋਲਨ ਲਈ ਵੀ ਪੇਸ਼ ਕੀਤਾ ਸੀ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਆਂਗਣਵਾੜੀ ਸਕੂਲਾਂ ਵਿਚ ਪੜਦੇ ਬੱਚੇ ਖੋਹ ਕੇ ਦੂਜੇ ਸਕੂਲਾਂ ਨੂੰ ਦੇ ਦਿੱਤੇ ਗਏ ਹਨ ਨਾਲ ਹੀ ਉਨ੍ਹਾਂ ਦੇ ਮਾਣ ਭੱਤੇ ਜੋ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਦੇਣ ਦਾ ਵਾਅਦਾ ਕੀਤਾ ਗਿਆ ਸੀ ਉਹ ਵੀ ਨਹੀਂ ਦਿੱਤੇ ਗਏ ਇਸੇ ਤਰਾਂ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਾਂਝਾ ਮੰਚ ਬਣਾਕੇ ਧਰਨਾ ਦਿੱਤਾ ਜਾ ਰਿਹਾ ਸੀ ਕਿ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਡਿਪਟੀ ਕਮਿਸ਼ਨਰ ਦਫਤਰ ਪੁੱਜਣ ਤੇ ਆਂਗਣਵਾੜੀ ਵਰਕਰਾਂ ਸਮੇਤ ਹੋਰਨਾਂ ਮੁਲਾਜ਼ਮ ਜਥੇਬੰਦੀਆਂ ਦੇh ਮੁਲਾਜ਼ਮਾਂ ਵਲੋਂ ਉਨ੍ਹਾਂ ਦੀ ਗੱਡੀ ਨੂੰ ਘੇਰ ਕੇ ਨਾਅਰੇਬਾਜ਼ੀ ਕੀਤੀ ਗਈ ਜਿਸਦੇ ਚੱਲਦੇ ਪੁਲੀਸ ਪ੍ਰਸ਼ਾਸਨ ਵੱਲੋਂ ਹੋਰ ਪੁਲੀਸ ਸੁਰੱਖਿਆ ਮੁਲਾਜ਼ਮ ਬੁਲਾਕੇ ਉਨ੍ਹਾਂ ਨੂੰ ਉਥੋਂ ਕੱਢਣ ਦੀ ਕੋਸ਼ਿਸ਼ ਕੀਤੀ ਗਈ






