ਰੇਲਵੇ ਸਟੇਸ਼ਨ ਤੇ ਲੱਗਾ ਕਿਸਾਨ ਮੋਰਚਾ 77 ਵੇਂ ਦਿਨ ਵੀ ਜਾਰੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਮਾਨਸਾ ਰੇਲਵੇ ਸਟੇਸ਼ਨ ਤੇ ਲੱਗਾ ਕਿਸਾਨ ਮੋਰਚਾ ਅੱਜ 77 ਵੇ ਦਿਨ ਵਿੱਚ ਦਾਖਲ ਹੋ ਗਿਆ ,ਅੱਜ ਦੇ ਮੋਰਚੇ ਵਿੱਚ ਭਰਵੀਂ ਸ਼ਮੂਲੀਅਤ ਦੌਰਾਨ ਫੈਸਲਾ ਕੀਤਾ ਗਿਆ ਕਿ ਦਿੱਲੀ ਤੋਂ ਦਿੱਤੇ ਕਿਸਾਨ ਆਗੂਆ ਦੇ ਸੱਦੇ ਤਹਿਤ ਆਉਣ ਵਾਲੀ 20 ਦਸੰਬਰ ਨੂੰ ਕਿਸਾਨ ਅੰਦੋਲਨ ਦੌਰਾਨ ਸਹੀਦ ਹੋਏ ਕਿਸਾਨਾਂ ਨੂੰ ਮਾਨਸਾ ਜਿਲੇ ਦੇ ਹਰ ਪਿੰਡ ਵਿੱਚ ਸਰਧਾ ਦੇ ਫੁੱਲ ਭੇਟ ਕੀਤੇ ਜਾਣ ਗੇ ਤੇ ਕਾਲੇ ਕਾਨੂੰਨਾਂ ਖਿਲਾਫ਼ ਕੀਤੇ ਜਾ ਰਹੇ ਸੰਘਰਸ਼ ਨੂੰ ਜਿੱਤ ਤੱਕ ਲਿਜਾਣ ਦਾ ਪ੍ਰਣ ਲਿਆ ਜਾਵੇਗਾ । ਅੱਜ ਦੇ ਮੋਰਚੇ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ , ਕ੍ਰਿਸ਼ਨ ਚੌਹਾਨ ,ਤੇਜ ਸਿੰਘ ਚਕੇਰੀਆਂ , ਬਾਬਾ ਬੋਹੜ ਸਿੰਘ , ਭਜਨ ਸਿੰਘ ਘੁੰਮਣ , ਜਸਵੰਤ ਸਿੰਘ , ਸੀਤਾ ਰਾਮ ਮਾਨਸਾ ਨੇ ਕਿਹਾ ਕਿ ਦੇਸ਼ ਦੇ ਹਾਕਮ ਕਿਸਾਨ ਅੰਦੋਲਨ ਪ੍ਰਤੀ ਕਿੰਨਾ ਮਰਜੀ ਕੂੜ ਪ੍ਰਚਾਰ ਕਰ ਲੈਣ , ਕਿਸਾਨ ਅੰਦੋਲਨ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ ਤੇ ਦੇਸ਼ ਦੇ ਹਾਕਮਾਂ ਦੀ ਨੀਤ ਤੇ ਨੀਅਤ ਕਿਸਾਨ ਅੰਦੋਲਨ ਨੇ ਦੇਸ਼ ਦੀ ਜਨਤਾ ਵਿੱਚ ਨੰਘੀ ਕਰ ਦਿੱਤੀ ਹੈ । ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇਸ ਕਿਸਾਨ ਅੰਦੋਲਨ ਨੂੰ ਕਿਸਾਨਾਂ ਤੋ ਇਲਾਵਾ ਹੋਰ ਵਰਗਾ ਦਾ ਭਰਭੂਰ ਹੁੰਗਾਰਾ ਮਿਲ ਰਿਹਾ, ਉਹ ਸਾਫ ਕਰਦਾ ਹੈ ਕਿ ਸਰਕਾਰ ਜਿੰਨੇ ਮਰਜ਼ੀ ਹੱਥਕੰਡੇ ਅਪਨਾਏ ਸੰਘਰਸ਼ ਜਿੱਤ ਵੱਲ ਵਧੇਗਾ ਤੇ ਹਾਕਮਾਂ ਨੂੰ ਹਾਰ ਦਾ ਮੂੰਹ ਦੇਖਣਾ ਪਵੇਗਾ । ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਪੰਧੇਰ , ਰਤਨ ਭੋਲਾ , ਮੇਜਰ ਸਿੰਘ ਆਦਿ ਨੇ ਵੀ ਵਿਚਾਰ ਸਾਂਝੇ ਕੀਤੇ।






