ਇਸ ਮੌਕੇ ਤੇ ਅਧਿਆਪਕਾ ਦੇ ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ

ਮੋਗਾ (ਹਰਪਾਲ ਸਹਾਰਨ) : ਐੱਸ.ਐੱਫ.ਸੀ. ਪਬਲਿਕ ਸਕੂਲ ਵਿੱਚ ਸੀ.ਬੀ.ਐੱਸ.ਈ. ਬੋਰਡ ਵੱਲੋਂ ਅਯੋਜਿਤ ਪੇਂਟਿਂਗ, ਡਰਾਇੰਗ, ਕਵਿਤਾ ਅਤੇ ਲੇਖ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਤੇ ਅਧਿਆਪਕਾ ਦੇ ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੁਕਾਬਲੇ ਰਾਹੀਂ ਵਿਦਿਆਰਥੀਆਂ ਨੇ ਆਪਣੀਆਂ ਕਲਾਤਮਕ ਰੂਚੀਆਂ ਦੁਆਰਾ ਭਾਰਤੀ ਏਕਤਾ ਅਤੇ ਅਖੰਡਤਾ ਨੂੰ ਦਰਸਾਉਣ ਦਾ ਯਤਨ ਕੀਤਾ । ਇਹ ਮੁਕਾਬਲੇ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਰਵਾਏ ਗਏ।ਸਕੂਲ ਦੇ ਡਾਇਰੈਕਟਰ ਸ਼੍ਰੀ ਅਭਿਸ਼ੇਕ ਜਿੰਦਲ ਅਤੇ ਸ਼੍ਰੀਮਤੀ ਸ਼ੀਨਮ ਜਿੰਦਲ ਨੇ ਵਿਦਿਆਰਥੀਆਂ ਦੀਆਂ ਕਲਾਤਮਕ ਰੂਚੀਆਂ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ ਤੇ ਆਉਣ ਵਾਲੇ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ।






