300 ਨਸੀਲੀਆ ਗੋਲੀਆਂ, 3 ਗ੍ਰਾਮ ਹੈਰੋਇੰਨ (ਚਿਟਾ) ਸਮੇਤ ਕਾਰ,130 ਲੀਟਰ ਲਾਹਣ ਅਤੇ 162 ਬੋਤਲਾ ਸ਼ਰਾਬ ਸਮੇਤ ਸਕੂਟਰੀ ਦੀ ਬਰਾਮਦਗੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਸ੍ਰੀ ਸੁਰੇਂਦਰ ਲਾਬਾ, ਆਈਪੀਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦਸਿਆ ਗਿਆ ਕਿ ਮਾਨਸਾ ਪੁਲਿਸ ਵਲੋਂ ਨਸ਼ਿਆਂ ਵਿਰੁਧ ਵਿਢੀ ਮੁਹਿੰਮ ਤਹਿਤ ਵਖ ਵਖ ਥਾਵਾਂ ਤੋਂ ਮੁਲਜਿਮਾ ਨੂੰ ਕਾਬੂ ਕਰਕੇ ਉਹਨਾਂ ਵਿਰੁਧ ਮੁਕਦਮੇ ਦਰਜ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਸੁਖਜੀਤ ਸਿੰਘ ਉਰਫ ਜੀਤਾ ਪੁਤਰ ਭੂਰਾ ਸਿੰਘ ਵਾਸੀ ਜਗ੍ਹਾ ਰਾਮ ਤੀਰਥ ਨੂੰ ਕਾਬੂ ਕਰਕੇ 300 ਨਸੀਲੀਆ ਗੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਹੋਣ ਤੇ ਮੁਲਜਿਮ ਦੇ ਵਿਰੁਧ ਥਾਣਾ ਸਦਰ ਮਾਨਸਾ ਵਿਖੇ ਐਨ. ਡੀ. ਪੀ. ਐਸ. ਐਕਟ ਦਾ ਮੁਕਦਮਾ ਦਰਜ ਕਰਵਾ ਕੇ ਮਾਲ ਮੁਕਦਮਾ ਨੂੰ ਕਬਜਾ ਪੁਲਿਸ ਵਿਚ ਲਿਆ ਗਿਆ ਹੈ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਦੋ ਮੁਲਜਿਮਾ ਹੈਪੀ ਪੁੱਤਰ ਗੁਰਮੀਤ ਸਿੰਘ ਵਾਸੀ ਵਾਰਡ ਨੰ7 ਮਾਨਸਾ ਅਤੇ ਹੈਪੀ ਕੁਮਾਰ ਪੁਤਰ ਰਾਮਚੰਦ ਵਾਸੀ ਵਾਰਡ ਨੰ14 ਮਾਨਸਾ ਨੂੰ ਜੈਨ ਕਾਰ ਨੰ.ਪੀਬੀ1ਏਆਰ0936 ਸਮੇਤ ਕਾਬੂ ਕਰਕੇ 3 ਗ੍ਰਾਮ ਹੈਰੋਇੰਨ (ਚਿਟਾ) ਬਰਾਮਦ ਹੋਣ
ਤੇ ਉਹਨਾਂ ਦੇ ਵਿਰੁਧ ਥਾਣਾ ਬੋਹਾ ਵਿਖੇ ਐਨਡੀਪੀਐਸ ਐਕਟ ਦਾ ਮੁਕਦਮਾ ਦਰਜ ਕਰਵਾ ਕੇ ਬਰਾਮਦ ਮਾਲ ਅਤੇ ਕਾਰ ਨੂੰ ਕਬਜਾ ਪੁਲਿਸ ਵਿਚ ਲਿਆ ਗਿਆ ਹੈ। ਦੋਨਾਂ ਮੁਕਦਮਿਅ ਵਿੱਚ ਗ੍ਰਿਫਤਾਰ ਮੁਲਜਿਮਾ ਨੂੰ ਮਾਨਯੋਗ ਅਦਾਲਤ ਵਿਚ ਪੇਸ ਕਰਕੇ ਪੁਲਿਸ ਰਿਮਾਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁਛਗਿਛ ਕਰਕੇ ਮੁਕਦਮਿਅ ਵਿਚ ਅਗੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੋਹਣ ਲਾਲ ਪੁਤਰ ਰੋਸਨ ਲਾਲ ਵਾਸੀ ਸੰਘਾ ਵਿਰੁਧ ਆਬਕਾਰੀ ਐਕਟ ਦਾ ਮੁਕਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਦੋ ਮੁਲਜਿਮਾ ਅਜੇ ਸਰਮਾ ਉਰਫ ਗੋਰਾ ਪੁਤਰ ਤਰਲੋਚਨ ਪਾਲ ਅਤੇ ਹਰਪਰੀਤ ਸਿੰਘ ਉਰਫ ਪੀਤਾ ਪੁਤਰ ਜਗਤਾਰ ਸਿੰਘ ਵਾਸੀਅਨ ਬਰਨਾਲਾ ਨੂੰ ਸਕੂਟਰੀ ਐਕਟਿਵਾ ਨੰ.ਪੀਬੀ32ਯੂ9556 ਸਮੇਤ ਕਾਬੂ ਕਰਕੇ 60 ਬੋਤਲਾ ਸਰਾਬ ਠੇਕਾ ਦੇਸੀ ਮਾਰਕਾ ਮਾਲਟਾ (ਹਰਿਆਣਾ) ਬਰਾਮਦ ਹੋਣ ਤੇ ਉਹਨਾਂ ਦੇ ਵਿਰੁਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਦਾ ਮੁਕਦਮਾ ਦਰਜ ਕਰਵਾ ਕੇ ਸਕੂਟਰੀ ਅਤੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿਚ ਲਿਆ ਗਿਆ ਹੈ। ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਦੌਰਾਨੇ ਗਸਤ ਵਾ ਚੈਕਿੰਗ ਸ਼ਕੀ ਪੁਰਸ਼ਾਂ ਦੇ ਸਬੰਧ ਵਿਚ ਬਾਹਦ ਪਿੰਡ ਨਾਹਰਾ ਦੇ ਖੇਤ ਵਿਚੋਂ 1 ਬੈਗ ਅਤੇ 2 ਝੋਲਿਆ ਵਿਚ ਪਾਈ 100 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਹੋਣ ਤੇ ਨਾਮਲੂਮ ਵਿਅਕਤੀ ਦੇ ਵਿਰੁਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕਦਮਾ ਦਰਜ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿਚ ਲਿਆ ਗਿਆ ਹੈ, ਮੁਲਜਿਮ ਨੂੰ ਟਰੇਸ ਕਰਕੇ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਸੀਆਈਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਪਾਲੀ ਸਿੰਘ ਪੁਤਰ ਮਿਠੂ ਸਿੰਘ ਵਾਸੀ ਮਾਨਸਾ ਵਿਰੁਧ ਥਾਣਾ ਸਿਟੀ1 ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕਦਮਾ ਦਰਜ ਰਜਿਸਟਰ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 30 ਲੀਟਰ ਲਾਹਣ ਅਤੇ 2 ਬੋਤਲਾਂ ਸਰਾਬ ਨਜਾਇਜ ਬਰਾਮਦ ਕੀਤੀ। ਐਸਐਸਪੀ ਮਾਨਸਾ ਸ੍ਰੀ ਸੁਰੇਂਦਰ ਲਾਬਾ, ਆਈਪੀਐਸ ਨੇ ਦਸਿਆ ਕਿ ਨਸਿਆ ਅਤੇ ਮਾੜੇ ਅਨਸਰਾ ਵਿਰੁਧ ਵਿਢੀ ਮੁਹਿੰਮ ਨੂੰ ਅਗੇ ਲਈ ਵੀ ਇਸੇ ਤਰਾ ਹੀ ਜਾਰੀ ਰਖਿਆ ਜਾ ਰਿਹਾ ਹੈ।






