ਸੰਸਥਾ ਦੇ ਉੱਚ ਅਧਿਕਾਰੀਆਂ ਨੇ ਕੀਤਾ ਦੋਰਾ

ਫਿਰੋਜ਼ਪੁਰ (ਹਰਜਿੰਦਰ ਸਿੰਘ ਕਤਨਾ) : ਮਾਨਵਤਾ ਦੀ ਭਲਾਈ ਲਈ ਕੰਮ ਕਰ ਰਹੀ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜਲਦੀ ਹੀ ਫਿਰੋਜ਼ਪੁਰ ਛਾਉਣੀ ਦੇ ਖਾਲਸਾ ਗੁਰਦੁਆਰਾ ਸਾਹਿਬ ਅੰਦਰ ਇੱਕ ਅਧੁਨਿਕ ਸਹੂਲਤਾਂ ਨਾਲ ਲੈਸ ਲੈਬ ਖੋਲੀ ਜਾ ਰਹੀ ਹੈ। ਇਸ ਲੈਬ ਦੇ ਖੁੱਲਣ ਨਾਲ ਜਿਲ੍ਹਾ ਫਿਰੋਜ਼ਪੁਰ ਨਿਵਾਸੀਆਂ ਸਮੇਤ ਹੋਰ ਇਲਾਕਿਆਂ ਦੇ ਲੋਕਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। ਇਸ ਸਬੰਧ ਵਿੱਚ ਸੰਸਥਾ ਦੇ ਉੱਚ ਅਧਿਕਾਰੀਆਂ ਵੱਲੋਂ ਇੱਕ ਦੋਰਾ ਕਰਕੇ ਲੈਬ ਖੁੱਲਣ ਵਾਲੀ ਜਗ੍ਹਾ ਦਾ ਨਿਰੀਖਣ ਵੀ ਕੀਤਾ ਗਿਆ। ਇਸ ਸਬੰਧ ਵਿੱਚ ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਇਸਤਰੀ ਵਿੰਗ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਨੇ ਮੀਡੀਆ ਨੂੰ ਦੱਸਿਆ ਕਿ ਮਾਨਵਤਾ ਦੇ ਮਸੀਹਾ ਡਾ ਐਸ ਪੀ ਸਿੰਘ ਓਬਰਾਏ ਅਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੇ ਨਿਰਦੇਸ਼ਾ ਤਹਿਤ ਫਿਰੋਜ਼ਪੁਰ ਟੀਮ ਵੱਲੋਂ ਜਿਲ੍ਹੇ ਵਿੱਚ ਲੋਕ ਭਲਾਈ ਦੇ ਕਈ ਕਾਰਜ਼ ਆਰੰਭ ਕੀਤੇ ਹੋਏ ਹਨ ਜਿਸ ਤਹਿਤ ਇਸ ਸਰਹੱਦੀ ਇਲਾਕੇ ਅੰਦਰ ਮੈਡੀਕਲ ਸਹੂਲਤਾਂ ਦੀ ਵੱਡੀ ਘਾਟ ਪਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਸੇ ਘਾਟ ਨੂੰ ਮੱਦੇ ਨਜ਼ਰ ਰੱਖਦੇ ਹੋਏ ਸੰਸਥਾ ਵੱਲੋਂ ਜਿੱਥੇ ਸਿਵਲ ਹਸਪਤਾਲ ਅੰਦਰ ਮੁਫਤ ਡਾਇਲਸਿਸ਼ ਮਸ਼ੀਨ ਲਗਾਈ ਗਈ ਹੈ ਉੱਥੇ ਹੁਣ ਗੁਰਦੁਆਰਾ ਖਾਲਸਾ ਅੰਦਰ ਇੱਕ ਅਤਿ ਅਧੁਨਿਕ ਸਹੂਲਤਾਂ ਵਾਲੀ ਲੈਬ ਖੋਲੀ ਜਾ ਰਹੀ ਹੈ । ਉਨ੍ਹਾ ਕਿਹਾ ਕਿ ਇਸ ਸਬੰਧ ਵਿੱਚ ਸੰਸਥਾ ਦੇ ਮੈਡੀਕਲ ਡਾÎਇਰੈਕਟਰ ਡਾ ਦਲਜੀਤ ਸਿੰਘ ਗਿੱਲ, ਐਸ ਬੀ ਸ਼ਰਮਾਂ ਅਤੇ ਹੋਰ ਅਧਿਕਾਰੀਆਂ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਅਤੇ ਸਬੰÎਧਿਤ ਗੁਰਦੁਆਰਾ ਸਾਹਿਬ ਦਾ ਦੋਰਾ ਕੀਤਾ। ਉਨ੍ਹਾਂ ਕਿਹਾ ਕਿ ਇਸ ਮੌਕੇ ਉਨ੍ਹਾਂ ਵੱਲੋਂ ਮੋਕੇ ਤੇ ਲੈਬ ਲਈ ਲੋੜੀਦੀ ਫਰਨੀਚਰ ਅਤੇ ਹੋਰ ਸਾਜੋਸਮਾਨ ਦੀ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਫਿਰੋਜ਼ਪੁਰ ਟੀਮ ਦੇ ਜਿਲ੍ਹਾ ਇਸਤਰੀ ਵਿੰਗ ਪ੍ਰਧਾਨ ਅਮਰਜੀਤ ਕੌਰ ਛਾਬੜਾ, ਮੱਖੂ ਤੋਂ ਦਵਿੰਦਰ ਸਿੰਘ ਛਾਬੜਾ, ਫਿਰੋਜ਼ਪੁਰ ਤੋਂ ਬਲਵਿੰਦਰ ਪਾਲ ਸ਼ਰਮਾ, ਤਲਵਿੰਦਰ ਕੌਰ, ਕੰਵਲਜੀਤ ਸਿੰਘ, ਡਾ ਰੇਖਾ, ਸਤਿੰਦਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ ਅਤੇ ਸਰਭਜੀਤ ਸਿੰਘ ਛਾਬੜਾ ਸਮੇਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਰ ਆਹੁਦੇਦਾਰ ਵੀ ਮੋਜੂਦ ਸਨ।






