17.4 C
Chandigarh

TODAY NOW NEWS

Friday, March 20, 2026
Homeਪੰਜਾਬਹੁਸ਼ਿਆਰਪੁਰਦਿੱਲੀ ਹਿੰਸਾ ਦਾ 50 ਹਜ਼ਾਰ ਦਾ ਇਨਾਮੀ ਮੁਲਜ਼ਮ ਇਕਬਾਲ ਸਿੰਘ ਹੁਸ਼ਿਆਰਪੁਰ ਤੋਂ...

ਦਿੱਲੀ ਹਿੰਸਾ ਦਾ 50 ਹਜ਼ਾਰ ਦਾ ਇਨਾਮੀ ਮੁਲਜ਼ਮ ਇਕਬਾਲ ਸਿੰਘ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਦਿੱਲੀ ਹਿੰਸਾ ਦੇ ਮੁਲਜ਼ਮਾਂ ਦੀ ਭਾਲ ‘ਚ ਛਾਪੇਮਾਰੀ ਜਾਰੀ

ਹੁਸ਼ਿਆਰਪੁਰ (ਦਲਜੀਤ ਅਜਨੋਹਾ) : ਦੀਪ ਸਿੱਧੂ ਦੀ ਗਿਰਫਤਾਰੀ ਤੋਂ ਬਾਅਦ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਦਿੱਲੀ ਹਿੰਸਾ ਦੇ ਮੁਲਜ਼ਮਾਂ ਦੀ ਭਾਲ ‘ਚ ਛਾਪੇਮਾਰੀ ਜਾਰੀ ਹੈ। ਮੰਗਲਵਾਰ ਦੇਰ ਰਾਤ ਦਿੱਲੀ ਪੁਲਿਸ ਨੇ ਹੁਸ਼ਿਆਰਪੁਰ ਤੋਂ ਇਕਬਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਜਿਹੜਾ ਇਸ ਮਾਮਲੇ ‘ਚ ਲੋੜੀਂਦਾ ਸੀ। ਇਕਬਾਲ ਸਿੰਘ ਸਿਰ ਦਿੱਲੀ ਪੁਲਿਸ ਨੇ 50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਸੀ। ਜ਼ਿਕਰਯੋਗ ਹੈ ਕਿ ਗਣਤੰਤਰ ਦਿਵਸ ‘ਤੇ ਲਾਲ ਕਿਲ੍ਹੇ ‘ਤੇ ਹੰਗਾਮੇ ਦਾ ਮਾਸਟਰ ਮਾਈਂਡ ਦੀਪ ਸਿੱਧੂ ਆਖਰਕਾਰ 15 ਦਿਨਾਂ ਬਾਅਦ ਮੰਗਲਵਾਰ ਸਵੇਰੇ ਗਿ੍ਫ਼ਤਾਰ ਕਰ ਲਿਆ ਗਿਆ। ਦਿੱਲੀ ਪੁਲਿਸ ਨੇ ਹਰਿਆਣਾ ਦੇ ਕਰਨਾਲ ਤੋਂ ਉਸ ਨੂੰ ਦਬੋਚ ਲਿਆ। ਗਿ੍ਫ਼ਤਾਰੀ ਤੋਂ ਬਾਅਦ ਦੀਪ ਨੂੰ ਦਿੱਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਸੱਤ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਉਸ ‘ਤੇ ਇਕ ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਦੀਪ ਕੋਲੋਂ ਉਸ ਦਾ ਮੋਬਾਈਲ ਫੋਨ ਬਰਾਮਦ ਨਹੀਂ ਹੋਇਆ। ਪੁਲਿਸ ਲਈ ਅਗਲੀ ਚੁਣੌਤੀ ਉਸ ਦਾ ਮੋਬਾਈਲ ਬਰਾਮਦ ਕਰਨਾ ਹੈ। ਦੱਸਣਾ ਬਣਦਾ ਹੈ ਕਿ ਦੀਪ ਦੀ ਪਤਨੀ ਬਿਹਾਰ ਦੇ ਪੂਰਨੀਆ ਜ਼ਿਲ੍ਹੇ ਦੀ ਰਹਿਣ ਵਾਲੀ ਹੈ। ਮੁਕੱਦਮਾ ਦਰਜ ਹੋਣ ਤੋਂ ਬਾਅਦ ਸਿੱਧੂ ਪੰਜਾਬ, ਯੂਪੀ, ਝਾਰਖੰਡ, ਹਿਮਾਚਲ ਪ੍ਰਦੇਸ਼, ਹਰਿਆਣਾ ਤੇ ਮਹਾਰਾਸ਼ਟਰ ਵਿਚ ਲੁਕਦਾ ਰਿਹਾ। ਇਨ੍ਹਾਂ ਥਾਵਾਂ ‘ਤੇ ਪੁਲਿਸ ਦੀ ਟੀਮ ਛਾਪੇਮਾਰੀ ਕਰ ਰਹੀ ਸੀ। ਜਦੋਂ ਦੀਪ ਨੂੰ ਗਿ੍ਫ਼ਤਾਰ ਕੀਤਾ ਗਿਆ ਤਾਂ ਉਸ ਵੇਲੇ ਉਹ ਆਪਣੇ ਕਿਸੇ ਜਾਣੂ ਨੂੰ ਮਿਲਣ ਜਾ ਰਿਹਾ ਸੀ।

Today Now News

RELATED ARTICLES
- Advertisment -

POPULAR POSTS