16 C
Chandigarh

TODAY NOW NEWS

Friday, March 20, 2026
Homeਵਪਾਰਖੇਤੀਬਾੜੀਖੇਤੀ ਕ਼ਾਨੂਨ ਦੇ ਵਿਰੋਧ ਵਿੱਚ ਅਤੇ ਕਿਸਾਨ ਜੱਥੇਬੰਦੀਆਂ ਦੇ ਸੱਦੇ ਤੇ ਅੱਜ...

ਖੇਤੀ ਕ਼ਾਨੂਨ ਦੇ ਵਿਰੋਧ ਵਿੱਚ ਅਤੇ ਕਿਸਾਨ ਜੱਥੇਬੰਦੀਆਂ ਦੇ ਸੱਦੇ ਤੇ ਅੱਜ ਕਿਸਾਨਾਂ ਵੱਲੋਂ ਰੇਲ ਦਾ ‘ਚੱਕ ਜਾਮ’

ਸੁਰੱਖਿਆ ਦੇ ਮੱਦੇਨਜ਼ਰ ਰੇਲਵੇ ਮਹਿਕਮੇ ਨੇ ਤਾਇਨਾਤ ਕੀਤੀਆਂ ਆਰ.ਪੀ.ਐੱਫ. ਦੀਆਂ 20 ਹੋਰ ਕੰਪਨੀਆਂ

ਚੰਡੀਗੜ੍ਹ (ਏਜੇਂਸੀ) : ਪੰਜਾਬ ਦੀਆਂ 32 ਕਿਸਾਨ ਯੂਨੀਅਨਾਂ ਵੱਲੋਂ ਸੂਬੇ ਵਿਚ 40 ਥਾਵਾਂ ’ਤੇ ਰੇਲਾਂ ਦੇ ਚੱਕੇ ਜਾਮ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਦੇਸ਼ ਭਰ ਵਿਚ 12 ਵਜੇ ਤੋਂ ਚਾਰ ਵਜੇ ਤਕ ਰੇਲਾਂ ਰੋਕਣ ਦਾ ਸੱਦਾ ਦਿੱਤਾ ਹੈ, ਜਿਸ ਤਹਿਤ ਸੂਬੇ ਦੇ ਕਿਸਾਨ ਕਰੀਬ 40 ਥਾਵਾਂ ’ਤੇ ਰੇਲਾਂ ਰੋਕਣਗੇ। ਉਨ੍ਹਾਂ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਰੇਲ ਰੋਕੋ ਪ੍ਰੋਗਰਾਮ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਹੈ। ਉਧਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ਸੂਬੇ ਦੇ ਗਿਆਰਾਂ ਜ਼ਿਲ੍ਹਿਆਂ ਵਿਚ 31 ਥਾਵਾਂ ’ਤੇ ਰੇਲ ਪਟੜੀਆਂ ’ਤੇ ਧਰਨੇ ਲਾਏ ਜਾਣਗੇ।
ਰੇਲਵੇ ਨੇ ਦੇਸ਼ ਭਰ ’ਚ ਕਿਸਾਨਾਂ ਵੱਲੋਂ ਵੀਰਵਾਰ ਨੂੰ ਕੀਤੇ ਜਾਣ ਵਾਲੇ ਰੇਲ ਰੋਕੋ ਨੂੰ ਦੇਖਦੇ ਹੋਏ ਰੇਲਵੇ ਪ੍ਰੋਟੈਕਸ਼ਨ ਸਕਿਓਰਿਟੀ ਫੋਰਸ ਦੀਆਂ 20 ਹੋਰ ਕੰਪਨੀਆਂ ਤਾਇਨਾਤ ਕਰ ਦਿੱਤੀਆਂ ਹਨ। ਸੁਰੱਖਿਆ ਦਾ ਮੁੱਖ ਧਿਆਨ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ’ਤੇ ਰਹੇਗਾ। ਰੇਲਵੇ ਪ੍ਰੋਟੈਕਸ਼ਨ ਫੋਰਸ ਦੇ ਡਾਇਰੈਕਟਰ ਜਨਰਲ ਅਰੁਣ ਕੁਮਾਰ ਨੇ ਬੁੱਧਵਾਰ ਨੂੰ ਕਿਹਾ, ‘ਮੈਂ ਸਾਰਿਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਾ ਹਾਂ। ਅਸੀਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਲੋਕਾਂ ਨੂੰ ਜਾਗਰੂਕ ਕਰਾਂਗੇ ਤੇ ਇਕ ਕੰਟਰੋਲ ਰੂਮ ਸਥਾਪਤ ਕਰਾਂਗੇ।’ ਅਸੀਂ ਖੁਫੀਆ ਰਿਪੋਰਟਾਂ ਲੈਂਦੇ ਰਹਾਂਗੇ। ਸਾਡਾ ਮੁੱਖ ਫੋਕਸ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ’ਤੇ ਹੋਵੇਗਾ। ਅਸੀਂ ਆਰਪੀਐੱਫ ਦੀਆਂ 20 ਕੰਪਨੀਆਂ ਇਨ੍ਹਾਂ ਇਲਾਕਿਆਂ ’ਚ ਤਾਇਨਾਤ ਕੀਤੀਆਂ ਹਨ। ਉਨ੍ਹਾਂ ਕਿਹਾ, ‘ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਲੋਕਾਂ ਨੂੰ ਪਰੇਸ਼ਾਨੀ ਨਾ ਪੈਦਾ ਕਰਨ।’

Today Now News

RELATED ARTICLES
- Advertisment -

POPULAR POSTS