16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰ1 ਮਾਰਚ ਤੋਂ ਸ਼ੁਰੂ ਹੋਵੇਗਾ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ 24...

1 ਮਾਰਚ ਤੋਂ ਸ਼ੁਰੂ ਹੋਵੇਗਾ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ 24 ਫਰਵਰੀ ਨੂੰ ਹੋਵੇਗਾ: ਡਿਪਟੀ ਡਾਇਰੈਕਟਰ

ਜਿਸਦੀ ਕਾਊਸਲਿੰਗ 24 ਫਰਵਰੀ 2021 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਨਸਾ ਵਿਖੇ ਕੀਤੀ ਜਾਵੇਗੀ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਡੇਅਰੀ ਵਿਕਾਸ ਵਿਭਾਗ ਵੱਲੋਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ਼੍ਰੀ ਕਰਨੈਲ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 01 ਮਾਰਚ 2021 ਤੋਂ ਦੁੱਧ ਉਤਪਾਦਕਾਂ ਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸਦੀ ਕਾਊਸਲਿੰਗ 24 ਫਰਵਰੀ 2021 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਨਸਾ ਵਿਖੇ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਮਾਨਸਾ ਸ਼੍ਰੀ ਬਿੰਦਰ ਸਿੰਘ ਨੇ ਦੱਸਿਆ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਉਨ੍ਹਾਂ ਦੀ ਰੱਖ-ਰਖਾਵ, ਖਾਦ-ਖੁਰਾਕ, ਨਸਲ-ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਉਨ੍ਹਾਂ ਸਮੂਹ ਦੁੱਧ-ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਆਪਣੇ-ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ, ਜਿਵੇਂ ਕਿ ਪਸ਼ੂ ਖਰੀਦਣ ਲਈ ਕਰਜੇ ਦੀ ਸਹੂਲਤ, ਪਸ਼ੂਆਂ ਦੇ ਸੁਚੱਜੇ ਸ਼ੈੱਡ, ਸਿੰਗਲ ਰੋਅ ਫੋਡਰ ਹਾਰਵੈਸਟਰ, ਸੈਲਫ ਪ੍ਰੋਪੈਲਡ ਫੋਰੇਜ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੂਨਿਟ, ਆਟੋਮੈਟਿਕ ਸਾਈਲੇਜ ਬੇਲਰ ਕਮ ਰੈਪਰ ਮਸ਼ੀਨ ਤੇ 10 ਦੇਸੀ ਗਾਵਾਂ ਦੀ ਖਰੀਦ ’ਤੇ ਅਤੇ 20 ਦੁਧਾਰੂ ਪਸ਼ੂਆਂ ਦੀ ਖਰੀਦ ’ਤੇ 25 ਫੀਸਦੀ ਜਰਨਲ ਤੇ 33 ਫੀਸਦੀ ਐਸ.ਸੀ. ਵਾਸਤੇ ਸਬਸਿਡੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।

Today Now News

RELATED ARTICLES
- Advertisment -

POPULAR POSTS