ਜਰਨੈਲ ਸਿੰਘ ਦੀ ਮਿਰਤਕ ਦੇਹ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨਤਾਰਨ ਲਿਆਂਦੀ

ਤਰਨਤਾਰਨ (ਜਸਬੀਰ ਸਿੰਘ) : ਜ਼ਿਲ੍ਹਾਂ ਤਰਨਤਾਰਨ ਦੇ ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਪਿੰਡ ਗੁਜਰਪੁਰਾ ਦੇ ਕਿਸਾਨ ਜਰਨੈਲ ਸਿੰਘ ਵਲੋਂ ਅੱਜ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਖੁਦਕਸ਼ੀ ਕਰ ਲਈ ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਜਰਨੈਲ ਸਿੰਘ ਦੇ ਸਿਰ ਆੜਤੀਆ ਅਤੇ ਬੈੰਕ ਦਾ 5 ਲੱਖ ਤੱਕ ਦਾ ਕਰਜ਼ਾ ਸੀ ਜਿਸ ਕਰਕੇ ਉਹ ਪ੍ਰੇਸ਼ਾਨ ਸੀ ਜਿਸਦੇ ਚੱਲਦੇ ਜ਼ਹਿਰੀਲੀ ਦਵਾਈ ਪੀ ਕੇ ਉਸਨੇ ਖ਼ੁਦਕੁਸ਼ੀ ਕਰ ਲਈ ਉਨ੍ਹਾਂ ਕਿਹਾ ਕਿ ਮਿਰਤਕ ਦੀ ਪਤਨੀ ਦੀ ਵੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ ਅਤੇ ਮਿਰਤਕ ਦੇ ਲੜਕੇ ਨੇ ਵੀ ਕੁਝ ਸਮਾਂ ਪਹਿਲਾਂ ਖ਼ੁਦਕੁਸ਼ੀ ਕਰ ਲਈ ਸੀ ਮਿਰਤਕ ਜਰਨੈਲ ਸਿੰਘ ਦੀ ਮਿਰਤਕ ਦੇਹ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨਤਾਰਨ ਲਿਆਂਦੀ ਗਈ ਜਿਥੇ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਦੇ ਹਵਾਲੇ ਕੀਤੀ ਜਾਵੇਗੀ






