17.1 C
Chandigarh

TODAY NOW NEWS

Friday, March 20, 2026
HomeWEIRD NEWSਮਾਤਮ ’ਚ ਬਦਲਿਆ ਵਿਆਹ ਦਾ ਮਾਹੌਲ, ਗੋਲੀ ਲੱਗਣ ਕਾਰਨ 13 ਸਾਲ ਦੇ...

ਮਾਤਮ ’ਚ ਬਦਲਿਆ ਵਿਆਹ ਦਾ ਮਾਹੌਲ, ਗੋਲੀ ਲੱਗਣ ਕਾਰਨ 13 ਸਾਲ ਦੇ ਬੱਚੇ ਦੀ ਮੌਤ

ਘਟਨਾ ਵਿੱਚ ਇਕ ਹੋਰ ਵਿਅਕਤੀ ਜ਼ਖਮੀ ਜਿਸ ਦਾ ਇਲਾਜ ਅੰਮ੍ਰਿਤਸਰ ਦੇ ਹਸਪਤਾਲ ਵਿਚ ਜਾਰੀ

ਪੱਟੀ (ਰਿੰਪਲ ਗੋਲਣ) : ਬੀਤੀ ਰਾਤ ਤਰਨ ਤਾਰਨ ਦੇ ਪੱਟੀ ਵਿਖੇ ਇਕ ਵਿਆਹ ਦਾ ਮਾਹੌਲ ਉਸ ਸਮੇਂ ਮਾਤਮ ਵਿਚ ਬਦਲ ਗਿਆ ਜਦੋਂ, ਵਿਆਹ ‘ਚ ਚੱਲੀ ਗੋਲੀ ਇਕ ਬੱਚੇ ਦੇ ਜਾ ਲੱਗੀ। ਗੋਲੀ ਲੱਗਣ ਤੋਂ ਬਾਅਦ ਬੱਚੇ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਇਸ ਘਟਨਾ ਵਿਚ ਇਕ ਹੋਰ ਵਿਅਕਤੀ ਜ਼ਖਮੀ ਦੱਸਿਆ ਜਾ ਰਿਹਾ ਹੈ, ਜਿਸ ਦਾ ਇਲਾਜ ਅੰਮ੍ਰਿਤਸਰ ਦੇ ਹਸਪਤਾਲ ਵਿਚ ਜਾਰੀ ਹੈ।

ਜਾਣਕਾਰੀ ਮੁਤਾਬਕ ਮਿਤੀ 20 ਅਤੇ 21 ਫਰਵਰੀ ਦੀ ਦਰਮਿਆਨੀ ਰਾਤ ਸੁਖਵੰਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਦੁਬਲੀ ਥਾਣਾ ਸਦਰ ਪੱਟੀ ਦੇ ਬੇਟੇ ਯਾਦਵਿੰਦਰ ਸਿੰਘ ਦਾ ਵਿਆਹ ਸੀ। ਇਸ ਮੌਕੇ ਡੀਜੇ ‘ਤੇ ਭੰਗੜਾ ਪਾਉਂਦੇ ਸਮੇਂ ਗੁਰਲਾਲ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਨਾਰਲੀ ਥਾਣਾ ਖਾਲੜਾ ਨੇ ਦੋਨਾਲੀ ਰਾਈਫ਼ਲ ਨਾਲ ਫਾਇਰ ਕੀਤੇ।

ਇਸ ਦੌਰਾਨ ਗੋਲੀ ਜਸ਼ਨਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਦੁਬਲੀ ਦੇ ਸਰੀਰ ਅਤੇ ਜੋਗਿੰਦਰ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਦੁਬਲੀ ਦੀਆਂ ਲੱਤਾਂ ‘ਤੇ ਜਾ ਵੱਜੀ। ਗੋਲੀ ਲੱਗਣ ਤੋਂ ਬਾਅਦ ਜਸ਼ਨਦੀਪ ਸਿੰਘ ਨੂੰ ਕੇ.ਡੀ ਹਸਪਤਾਲ ਅੰਮ੍ਰਿਤਸਰ ਅਤੇ ਜੋਗਿੰਦਰ ਸਿੰਘ ਨੂੰ ਰਣਜੀਤ ਹਸਪਤਾਲ ਅੰਮ੍ਰਿਤਸਰ ਵਿਖੇ ਭਰਤੀ ਕਰਵਾਇਆ। ਡਾਕਟਰਾਂ ਨੇ ਜਸ਼ਨਦੀਪ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਅਤੇ ਜੋਗਿੰਦਰ ਸਿੰਘ ਦਾ ਇਲਾਜ ਜਾਰੀ ਹੈ

ਇਸ ਮਾਮਲੇ ਸਬੰਧੀ ਜਦੋਂ ਥਾਣਾ ਸਦਰ ਪੱਟੀ ਦੇ ਐਸ ਐਚ ਓ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਗੁਰਲਾਲ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਪਿੰਡ ਨਾਰਲੀ ਥਾਣਾ ਖਾਲੜਾ ਅਤੇ ਹਰਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਦੁੱਬਲੀ ਉੱਤੇ ਮੁਕੱਦਮਾ ਦਰਜ ਕੀਤਾ ਗਿਆ ਹੈ

Today Now News

RELATED ARTICLES
- Advertisment -

POPULAR POSTS