17.4 C
Chandigarh

TODAY NOW NEWS

Friday, March 20, 2026
HomeWEIRD NEWSਫਿਰੋਜਪੁਰ ਦੇ ਪਿੰਡ ਵਾੜਾ ਭਾਈ ਕਾ ਦੇ ਵਿਅਕਤੀ ਨੂੰ ਨਹਿਰ ਵਿੱਚ ਸੁੱਟ...

ਫਿਰੋਜਪੁਰ ਦੇ ਪਿੰਡ ਵਾੜਾ ਭਾਈ ਕਾ ਦੇ ਵਿਅਕਤੀ ਨੂੰ ਨਹਿਰ ਵਿੱਚ ਸੁੱਟ ਕੇ ਕੀਤੀ ਹੱਤਿਆ

ਮ੍ਰਿਤਕ ਨਾਲ ਟਰਾਲੇ ਉੱਪਰ ਸਹਾਇਕ ਡਰਾਈਵਰ ਦਾ ਕੰਮ ਕਰਦਾ ਸੀ ਮੁਲਾਜ਼ਿਮ

ਫਿਰੋਜ਼ਪੁਰ (ਹਰਜਿੰਦਰ ਸਿੰਘ ਕਤਨਾ)- ਜਿਲ੍ਹਾ ਫਿਰੋਜਪੁਰ ਦੇ ਥਾਣਾ ਘੱਲ ਖੁਰਦ ਅਧੀਨ ਪੈਂਦੇ ਪਿੰਡ ਵਾੜਾ ਭਾਈ ਵਿਖੇ ਇਕ ਟਰਾਲਾ ਚਾਲਕ ਨੂੰ ਉਸਦੇ ਨਾਲ ਕੰਮ ਕਰਨ ਵਾਲੇ ਸਹਾਇਕ ਡਰਾਈਵਰ ਵਲੋਂ ਨਹਿਰ ਵਿੱਚ ਸੁੱਟ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਖਵੀਰ ਸਿੰਘ (50) ਪੁੱਤਰ ਨਿਰੰਜਨ ਸਿੰਘ ਵਾਸੀ ਵਾੜਾ ਭਾਈ ਕਾ ਨੂੰ ਕਥਿੱਤ ਮੁਲਜਮ ਸੁਖਦੀਪ ਸਿੰਘ ਉਰਫ ਕਾਲੂ ਉਰਫ ਟੀਟੂ ਪੁੱਤਰ ਦਰਸ਼ਨ ਸਿੰਘ ਵਾਸੀ ਵਾੜਾ ਭਾਈ ਕਾ ਆਪਣੇ ਮੋਟਰ ਸਾਈਕਲ ਤੇ ਬਿਠਾ ਕੇ ਜੌੜੀਆਂ ਨਹਿਰਾਂ ਤੇ ਲੈ ਗਿਆ ਅਤੇ ਉਸਨੂੰ ਧੱਕਾ ਦੇ ਕੇ ਨਹਿਰ ਵਿੱਚ ਸੁੱਟ ਦਿੱਤਾ ਅਤੇ ਉੱਪਰੋਂ ਉਸਦੇ ਸਿਰ ਉੱਪਰ ਇਕ ਇੱਟ ਮਾਰ ਦਿੱਤੀ। ਜਿਸਦੇ ਚੱਲਦਿਆਂ ਉਹ ਨਹਿਰ ਵਿੱਚ ਡੁੱਬ ਗਿਆ। ਥਾਣਾ ਘੱਲ ਖੁਰਦ ਦੇ ਸਬ ਇੰਸਪੈਕਟਰ ਜਜਪਾਲ ਸਿੰਘ ਨੇ ਦਸਿਆ ਕਿ ਕਥਿੱਤ ਮੁਲਜਮ ਖਿਲਾਫ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸਨੂੰ ਅਦਾਲਤ ਵਿਚ ਪੇਸ਼ ਕਰਕੇ ਪੁੱਛਗਿੱਛ ਲਈ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।

Today Now News

RELATED ARTICLES
- Advertisment -

POPULAR POSTS