16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ 1 ਲੱਖ 46 ਹਜ਼ਾਰ ਦੇ...

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ 1 ਲੱਖ 46 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਦੇ ਬਣੇ ਈ-ਕਾਰਡ

ਬਾਕੀ ਰਹਿੰਦੇ ਲਾਭਪਾਤਰੀਆਂ ਦੇ ਕਾਰਡ ਵੀ ਬਹੁਤ ਜਲਦ ਬਣਾ ਦਿੱਤੇ ਜਾਣਗੇ : ਡਿਪਟੀ ਕਮਿਸ਼ਨਰ, ਮਾਨਸਾ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਬਣਾਏ ਜਾ ਰਹੇ ਕਾਰਡਾਂ ਦੀ ਪ੍ਰਕ੍ਰਿਆ ਤਹਿਤ ਹੁਣ ਤੱਕ ਜ਼ਿਲ੍ਹੇ ਦੇ 1 ਲੱਖ 46 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਲਾਭਪਾਤਰੀਆਂ ਦੇ ਕਾਰਡ ਵੀ ਬਹੁਤ ਜਲਦ ਬਣਾ ਦਿੱਤੇ ਜਾਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅੱਜ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਣਨ ਵਾਲੇ ਕਾਰਡਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਸਬੰਧੀ ਕੀਤੀ ਰੀਵਿਊ ਮੀਟਿੰਗ ਦੌਰਾਨ ਕੀਤਾ।

ਡਿਪਟੀ ਕਮਿਸ਼ਨਰ ਨੇ ਤਿੰਨੋ ਸਬ-ਡਵੀਜ਼ਨਾਂ ਦੇ ਐਸ.ਡੀ.ਐਮਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਬੱਤ ਬੀਮਾ ਯੋਜਨਾ ਤਹਿਤ ਬਣਨ ਵਾਲੇ ਕਾਰਡਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਲਾਭਪਾਤਰੀਆਂ ਨੂੰ ਕਾਰਡ ਬਣਵਾਉਣ ਲਈ ਪ੍ਰੇਰਿਤ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ 100 ਫੀਸਦੀ ਈ-ਕਾਰਡ ਬਣਾਉਣ ਲਈ 28 ਫਰਵਰੀ 2021 ਤੱਕ ਇੱਕ ਹਫ਼ਤੇ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਯੋਜਨਾ ਦਾ ਲਾਹਾ ਲੈਣ ਅਤੇ ਆਪਣੇ ਈ-ਕਾਰਡ ਜ਼ਰੂਰ ਬਣਵਾਉਣ। ਉਨ੍ਹਾਂ ਦੱਸਿਆ ਕਿ ਯੋਗ ਲਾਭਪਾਤਰੀ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.), ਸੇਵਾ ਕੇਂਦਰ ਜਾਂ ਮਾਰਕਿਟ ਵਿਖੇ ਜ਼ਰੂਰੀ ਦਸਤਾਵੇਜ਼ਾਂ ਨਾਲ ਪੁੱਜ ਕੇ ਆਪਣਾ ਈ-ਕਾਰਡ ਬਣਵਾ ਸਕਦੇ ਹਨ।

ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੇਂਦਰਾਂ ਦੀ ਸੂਚੀ ਅਤੇ ਆਪਣੀ ਪਾਤਰਤਾ ਜਾਂਚਣ ਲਈ www.sha.punjab.gov.in ਵੈਬਸਾਈਟ ’ਤੇ ਜਾ ਕੇ ਚੈੱਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਾਰਡ ਬਣਵਾਉਣ ਦੀ ਫੀਸ 30 ਰੁਪਏ ਪ੍ਰਤੀ ਕਾਰਡ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਮਾਰਟ ਰਾਸ਼ਨ ਕਾਰਡ ਪਰਿਵਾਰ (ਸਮਾਰਟ ਰਾਸ਼ਨ ਕਾਰਡ ਜੂਨ 2020 ਤੱਕ ਬਣਿਆ ਹੋਵੇ) , ਕਿਸਾਨ (ਜੇ-ਫਾਰਮ ਅਤੇ ਗੰਨਾ ਤੋਲ ਪਰਚੀ ਧਾਰਕ, 05 ਅਗਸਤ 2020 ਤੱਕ ਪੰਜਾਬ ਮੰਡੀ ਬੋਰਡ ਨਾਲ ਰਜਿਸਟਰਡ) , ਉਸਾਰੀ ਮਜ਼ਦੂਰ (ਉਸਾਰੀ ਭਲਾਈ ਬੋਰਡ ਨਾਲ ਪੰਜੀਕ੍ਰਿਤ) , ਛੋਟੇ ਵਪਾਰੀ (ਆਬਕਾਰੀ ਤੇ ਕਰ ਵਿਭਾਗ ਨਾਲ ਪੰਜੀਕ੍ਰਿਤ ਅਤੇ 1 ਕਰੋੜ ਤੋਂ ਘੱਟ ਸਾਲਾਨਾ ਆਮਦਨ) , ਐਕਰੀਡੇਟਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਐਨ.ਈ.ਸੀ.ਸੀ. ਡਾਟਾ 2011 ਵਿੱਚ ਸ਼ਾਮਿਲ ਪਰਿਵਾਰ ਆਉਂਦੇ ਹਨ।

ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਕਾਰਡ ਬਣਵਾਉਣ ਲਈ ਲਾਭਪਾਤਰੀ ਕੋਲ ਅਧਾਰ ਕਾਰਡ, ਪਰਿਵਾਰ ਪਹਿਚਾਣ ਪੱਤਰ, ਰਾਸ਼ਨ ਕਾਰਡ (ਜੇਕਰ ਰਾਸ਼ਨ ਕਾਰਡ ਨਹੀਂ ਹੈ ਤਾਂ ਪਰਿਵਾਰ ਘੋਸ਼ਣਾ ਫਾਰਮ ਜੋ ਕੇ ਸਰਪੰਚ ਜਾਂ ਮਿਊਂਸਪਲ ਕੌਂਸਲਰ ਤੋਂ ਦਸਤਖ਼ਤ ਅਤੇ ਮੋਹਰ ਲੱਗਿਆ ਹੋਵੇ) ਅਤੇ ਉਸਾਰੀ ਕਿਰਤੀ ਦਾ ਰਜਿਸਟ੍ਰੇਸ਼ਨ ਕਾਰਡ (ਜੇਕਰ ਉਸ ਵਿੱਚ ਪਰਿਵਾਰ ਦੀ ਜਾਣਕਾਰੀ ਹੈ) ਹੋਣਾ ਲਾਜ਼ਮੀ ਹੈ।

Today Now News

RELATED ARTICLES
- Advertisment -

POPULAR POSTS