17.4 C
Chandigarh

TODAY NOW NEWS

Friday, March 20, 2026
HomeEDUCATIONਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ...

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਪੇਟਿੰਗ ਮੁਕਾਬਲੇ

ਪੇਟਿੰਗ ਮੁਕਾਬਲੇ ਵਿੱਚ ਗਿਆਰ੍ਹਵੀਂ ਜਮਾਤ ਦੀ ਹੁਸਨਦੀਪ ਕੌਰ ਰਹੀ ਪਹਿਲੇ ਸਥਾਨ ’ਤੇ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦੜਾ ਵਿਖੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਸੰਜੀਵ ਕੁਮਾਰ ਬਾਂਸਲ ਨੇ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਆਪਸੀ ਪ੍ਰੇਮ, ਦਇਆ, ਧਾਰਮਿਕ ਸਹਿਣਸ਼ੀਲਤਾ ਅਤੇ ਲਾਸਾਨੀ ਕੁਰਬਾਨੀ ਦੀਆਂ ਸਦੀਵੀ ਸਿੱਖਿਆਵਾਂ ਦੇ ਪ੍ਰਸਾਰ ਹਿੱਤ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਗੁਰੂ ਜੀ ਦੀ ਲਾਸਾਨੀ ਕੁਰਬਾਨੀ ਤੋਂ ਬਹੁਤ ਕੁਝ ਸਿੱਖਣ ਦੀ ਲੋੜ ਹੈ ਅਤੇ ਸਾਨੂੰ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲ ਕੇ ਆਪਣੇ ਆਪ ਨੂੰ ਮਜ਼ਬੂਤ ਬਣਾ ਕੇ ਸਮਾਜ ਵਿੱਚ ਇੱਕ ਮਿਸਾਲ ਕਾਇਮ ਕਰਨੀ ਚਾਹੀਦੀ ਹੈ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦੜਾ ਦੇ ਪ੍ਰਿੰਸੀਪਲ ਸ਼੍ਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਟਿੰਗ ਮੁਕਾਬਲੇ ਵਿੱਚ ਵਿਦਿਆਰਥੀਆਂ ਵੱਲੋਂ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਹਿੱਸਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਕਰਵਾਏ ਗਏ ਇਸ ਪੇਟਿੰਗ ਮੁਕਾਬਲੇ ਵਿੱਚ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਹੁਸਨਦੀਪ ਕੌਰ ਨੇ ਪਹਿਲਾ ਸਥਾਨ, ਦਸਵੀਂ ਜਮਾਤ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਗਿਆਰ੍ਹਵੀਂ ਜਮਾਤ ਦੇ ਅਰਸ਼ਦੀਪ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ।

ਉਨ੍ਹਾਂ ਦੱਸਿਆ ਕਿ ਜੇਤੂ ਵਿਦਿਆਰਥੀਆਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਹੌਂਸਲਾ ਅਫ਼ਜ਼ਾਈ ਲਈ ਇਨਾਮ ਦੇ ਕੇ ਭਵਿੱਖ ਵਿੱਚ ਹੋਣ ਵਾਲੇ ਮੁਕਾਬਲਿਆਂ ਲਈ ਯਤਨਸ਼ੀਲ ਰਹਿਣ ਲਈ ਪੇ੍ਰਰਿਤ ਕੀਤਾ ਗਿਆ। ਇਸ ਮੌਕੇ ਆਰਟ ਐਂਡ ਕਰਾਫ਼ਟ ਅਧਿਆਪਕ ਜਸਵੰਤ ਸਿੰਘ, ਪੰਜਾਬੀ ਲੈਕਚਰਾਰ ਸਰਬਜੀਤ ਕੌਰ, ਕੰਪਿਊਟਰ ਅਧਿਆਪਕ ਸ਼੍ਰੀਮਤੀ ਰੀਨਾ ਰਾਣੀ ਅਤੇ ਸਕੂਲ ਦਾ ਸਮੂਹ ਸਟਾਫ਼ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS