16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮਿਸ਼ਨ ਫ਼ਤਿਹ ਤਹਿਤ ਕੋਵਿਡ ਟੀਕਾਕਰਨ ਦੇ ਤੀਜੇ ਪੜਾਅ ਦੀ ਸ਼ੁਰੂਆਤ: ਡਿਪਟੀ ਕਮਿਸ਼ਨਰ

ਮਿਸ਼ਨ ਫ਼ਤਿਹ ਤਹਿਤ ਕੋਵਿਡ ਟੀਕਾਕਰਨ ਦੇ ਤੀਜੇ ਪੜਾਅ ਦੀ ਸ਼ੁਰੂਆਤ: ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਮਿਸ਼ਨ ਫ਼ਤਿਹ ਤਹਿਤ ਕੋਵਿਡ-19 ਟੀਕਾਕਰਨ ਦਾ ਤੀਜਾ ਪੜਾਅ ਅੱਜ ਤੋਂ ਸ਼ੁਰੂ ਹੋ ਗਿਆ ਹੈ ਜਿਸ ਤਹਿਤ ਸਾਰੇ ਸੀਨੀਅਰ ਸਿਟੀਜ਼ਨ ਨੂੰ ਟੀਕਾ ਲਗਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਕੋਵਿਡ ਵੈਕਸੀਨੇਸ਼ਨ ਦੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 1961 ਵਿੱਚ ਜਾਂ ਇਸ ਤੋਂ ਪਹਿਲਾਂ ਜਨਮੇ ਸਾਰੇ ਨਾਗਰਿਕ ਟੀਕਾਕਰਨ ਕਰਵਾਉਣ ਲਈ ਯੋਗ ਹੋਣਗੇ ਅਤੇ ਇਨ੍ਹਾਂ ਤੋਂ ਇਲਾਵਾ 45 ਸਾਲ ਤੋਂ 59 ਸਾਲ ਉਮਰ ਤੱਕ ਦੇ ਉਨ੍ਹਾਂ ਵਿਅਕਤੀਆਂ ਨੂੰ ਵੀ ਟੀਕਾ ਲਗਾਇਆ ਜਾਵੇਗਾ ਜੋ ਕਿ ਸਰਕਾਰ ਦੁਆਰਾ ਨਿਰਧਾਰਿਤ ਸਹਿ ਰੋਗਾਂ ਨਾਲ ਪੀੜਤ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਹਿ-ਰੋਗ ਬਾਰੇ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਤੋਂ ਪ੍ਰਮਾਣੀਕਰਨ ਲਾਜ਼ਮੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਟੀਕਾ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਲਗਾਇਆ ਜਾਵੇਗਾ ਜਦਕਿ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਸਰਕਾਰ ਵੱਲੋਂ ਇਮਪੈਨਲਡ ਪ੍ਰਾਈਵੇਟ ਹਸਪਤਾਲਾਂ ਵਿੱਚ ਇਸ ਟੀਕਾਕਰਨ ਲਈ 250 ਰੁਪਏ ਦੀ ਫੀਸ ਨਿਰਧਾਰਿਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਿਲੇ ਪੜਾਅ ਤਹਿਤ ਹੈਲਥ ਕੇਅਰ ਵਰਕਰਾਂ ਅਤੇ ਦੂਜੇ ਪੜਾਅ ਤਹਿਤ ਫਰੰਟ ਲਾਈਨ ਯੋਧਿਆਂ ਦਾ ਟੀਕਾਕਰਨ ਕੀਤਾ ਗਿਆ ਅਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਤੋਂ ਤੀਜਾ ਪੜਾਅ ਆਰੰਭ ਹੋ ਗਿਆ ਹੈ ਤਾਂ ਜੋ ਇਸ ਮਹਾਂਮਾਰੀ ਵਿੱਚ ਮਿਸ਼ਨ ਫ਼ਤਿਹ ਦੇ ਉਦੇਸ਼ਾਂ ਨੂੰ ਪੂਰਾ ਕਰਦੇ ਹੋਏ ਤੰਦਰੁਸਤ ਸਮਾਜ ਦੀ ਸਿਰਜਣਾ ਵਿੱਚ ਬਣਦਾ ਯੋਗਦਾਨ ਪਾਇਆ ਜਾ ਸਕੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS