16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰ400 ਸਾਲਾ ਪ੍ਰਕਾਸ਼ ਗੁਰਪੁਰਬ ਸ਼ਤਾਬਦੀ ਨੂੰ ਸਮਰਪਿਤ ਦਰਸ਼ਨ ਦੀਦਾਰ ਨਗਰ ਕੀਰਤਨ

400 ਸਾਲਾ ਪ੍ਰਕਾਸ਼ ਗੁਰਪੁਰਬ ਸ਼ਤਾਬਦੀ ਨੂੰ ਸਮਰਪਿਤ ਦਰਸ਼ਨ ਦੀਦਾਰ ਨਗਰ ਕੀਰਤਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਸਥਾਨ ਸ਼੍ਰੀ ਦੁਖਨਿਵਾਰਨ ਸਾਹਿਬ ਤੋਂ ਆਰੰਭ

ਨਾਭਾ (ਸੁਖਚੈਨ ਲੁਬਾਣਾ) : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਸਥਾਨ ਨੋਵੀ ਪਾਤਸ਼ਾਹੀ ਗੁਰਦਵਾਰਾ ਸ਼੍ਰੀ ਦੁਖਨਿਵਾਰਨ ਸਾਹਿਬ ਤੋਂ 400 ਸਾਲਾ ਪ੍ਰਕਾਸ਼ ਗੁਰਪੁਰਬ ਸ਼ਤਾਬਦੀ ਨੂੰ ਸਮਰਪਿਤ ਦਰਸ਼ਨ ਦੀਦਾਰ ਨਗਰ ਕੀਰਤਨ ਦੀ ਅਰੰਭਤਾ ਹੋਈ। ਜੋ ਕਿ ਨਾਭਾ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਦੀ ਹੁੰਦਾ ਹੋਇਆ ਦੇਰ ਰਾਤ ਨਾਭਾ ਬਲਾਕ ਦੇ ਪਿੰਡ ਰਾਮਗਡ਼੍ਹ ਬੋੜਾਂ ਵਿਖੇ ਸਥਿਤ ਗੁਰਦੁਆਰਾ ਬਾਉਲੀ ਸਾਹਿਬ ਪਾਤਸ਼ਾਹੀ ਨੌਵੀਂ ਪਹੁੰਚਿਆ ਜੋ ਕਿ ਰਾਤ ਸਮੇਂ ਦਾ ਵਿਸ਼ਰਾਮ ਕਰਨ ਉਪਰੰਤ ਸਵੇਰ ਵੇਲੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਰਦਾਸ ਕਰਨ ਉਪਰੰਤ ਅਗਲੇ ਪੜਾਅ ਦੇ ਲਈ ਰਵਾਨਾ ਹੋਇਆ, ਗੁਰਦੁਆਰਾ ਬਾਉਲੀ ਸਾਹਿਬ ਨੌਵੀਂ ਪਾਤਸ਼ਾਹੀ ਤੋਂ ਸ਼ੁਰੂ ਹੋਇਆ ਅਗਲੇ ਪੜਾਅ ਦੇ ਲਈ ਰਵਾਨਾ ਹੋਇਆ। ਇਸ ਮੌਕੇ ਨਗਰ ਕੀਰਤਨ ਤੇ ਸੰਗਤਾਂ ਦੇ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ।

ਇਸ ਮੌਕੇ ਭਾਈ ਪ੍ਰਿਤਪਾਲ ਸਿੰਘ ਜੀ ਹਜ਼ੂਰੀ ਕਥਾਵਾਚਕ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਅਤੇ ਸ਼੍ਰੋਮਣੀ ਅੰਤਰਿੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਕੱਲ੍ਹ ਦਰਸ਼ਨ ਦੀਦਾਰੇ ਮਹਾਨ ਨਗਰ ਕੀਰਤਨ ਦੇ ਰਸਤੇ ਦੌਰਾਨ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਉੱਥੇ ਅੱਜ ਵੀ ਵੱਡੀ ਤਦਾਦ ਵਿੱਚ ਇਸ ਨਗਰ ਕੀਰਤਨ ‘ਚ ਸ਼ਾਮਲ ਹੋਣ ਲਈ ਪਹੁੰਚੀਆਂ ਹਨ ਅਤੇ ਇਹ ਨਗਰ ਕੀਰਤਨ ਅੱਜ ਗੁਰਦੁਆਰਾ ਬਾਉਲੀ ਸਾਹਿਬ ਰਾਮਗਡ਼੍ਹ ਬੌਡ਼ਾਂ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਵਿੱਚ ਦੀ ਹੁੰਦਾ ਹੋਇਆ ਦੇਰ ਰਾਤ ਸਮਾਣਾ ਨੇੜਲੇ ਗੁਰਦੁਆਰਾ ਗਡ਼੍ਹੀ ਸਾਹਿਬ ਪਹੁੰਚੇਗਾ।

ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਦਿਆਲ ਇੰਦਰ ਸਿੰਘ ਬਿੱਲੂ ਅਤੇ ਪਿੰਡ ਵਾਸੀ ਸ਼ਰਧਾਲੂ ਨੇ ਕਿਹਾ ਕਿ ਅੱਜ ਦਾ ਦਿਨ ਸਾਡੇ ਲਈ ਬਹੁਤ ਹੀ ਭਾਗਾਂ ਵਾਲਾ ਦਿਨ ਹੈ ਜੋ ਕਿ ਸਾਡੇ ਪਿੰਡ ਨਗਰ ਕੀਰਤਨ ਪਹੁੰਚਿਆ ਹੈ। ਇਸ ਪਿੰਡ ਵਿੱਚ ਗੁਰੂ ਸਾਹਿਬ ਜੀ ਇੱਕ ਦਿਨ ਅਤੇ ਇੱਕ ਰਾਤ ਇੱਥੇ ਰਹੇ ਸਨ।

Today Now News

RELATED ARTICLES
- Advertisment -

POPULAR POSTS