ਗ਼ਰੀਬ ਤੋਂ ਗ਼ਰੀਬ ਤੇ ਹਰ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਲੋਕਾਂ ਨੂੰ ਭਾਰੀ ਬੋਝ ਉਠਾਉਣਾ ਪੈ ਰਿਹਾ : ਆਗੂ

ਸ਼੍ਰੀ ਮੁਕਤਸਰ ਸਾਹਿਬ (ਅਨਮੋਲ ਵੜਿੰਗ) : ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਯੂਥ ਕਾਂਗਰਸ ਪੰਜਾਬ ਦੇ ਜਨਰਲ ਸੈਕਟਰੀ ਜਗਜੀਤ ਸਿੰਘ ਹਨੀ ਫੱਤਣਵਾਲਾ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਨੇ ਦੇਸ਼ ਵਿੱਚ ਵਧ ਰਹੇ ਪੈਟਰੋਲ ਡੀਜ਼ਲ ਅਤੇ ਗੈਸ ਦੇ ਰੇਟਾਂ ਨੂੰ ਲੈ ਕੇ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸਡ਼ਕ ਉੱਪਰ ਖਾਲੀ ਸਿਲੰਡਰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਜੰਮ ਕੇ ਮੋਦੀ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਉਨ੍ਹਾਂ ਕੇਂਦਰ ਦੀ ਸਰਕਾਰ ਤੇ ਦੋਸ਼ ਲਾਏ ਕਿ ਪਹਿਲਾਂ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਲਿਆਂਦੇ ਗਏ ਨੇ ਅਤੇ ਹੁਣ ਹਰ ਰੋਜ਼ ਤੇਲ ਦੀਆਂ ਕੀਮਤਾਂ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਜਿਸ ਨਾਲ ਗ਼ਰੀਬ ਤੋਂ ਗ਼ਰੀਬ ਅਤੇ ਹਰ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਲੋਕਾਂ ਨੂੰ ਭਾਰੀ ਬੋਝ ਉਠਾਉਣਾ ਪੈ ਰਿਹਾ ਇਸ ਦੇ ਚੱਲਦੇ ਲੋਕਾਂ ਭਾਰੀ ਰੋਸ ਵੇਖਣ ਨੂੰ ਮਿਲਿਆ ਇਸ ਮੌਕੇ ਯੂਥ ਕਾਂਗਰਸ ਦੇ ਜਨਰਲ ਸੈਕਟਰੀ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਪੱਤਰਕਾਰਾਂ ਨੂੰ ਦੱਸਿਆ
ਇਸ ਮੌਕੇ ਕੌਂਸਲਰ ਬਿੱਟਾ ਗਿੱਲ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਤਾਂ ਤਿੰਨ ਕਾਲੇ ਕਾਨੂੰਨ ਲਿਆਂਦੇ ਗਏ ਹਨ ਜਿਸ ਵਿੱਚ ਕਿਸਾਨ ਅਤੇ ਮਜ਼ਦੂਰ ਦਾ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ ਹੁਣ ਹਰ ਰੋਜ਼ ਰਸੋਈ ਗੈਸ ਤੇਲ ਪੈਟਰੋਲ ਡੀਜ਼ਲ ਦੇ ਰੇਟ ਅਸਮਾਨ ਨੂੰ ਛੂੰਹਦੇ ਜਾ ਰਹੇ ਨੇ ਜਿਸ ਨਾਲ ਲੋਕਾਂ ਦੀ ਜੇਬ ਉੱਪਰ ਬੋਝ ਭਾਰੀ ਹੋ ਰਿਹਾ ਹੈ





