ਧਾਰਮਿਕ ਸਮਾਗਮ ਵਿੱਚ ਸਿੰਘ ਗਿਆਨੀ ਜਸਵੰਤ ਸਿੰਘ ਸਮੇਤ ਹੋਰਨਾਂ ਆਗੂਆਂ ਨੇ ਭਰੀ ਹਾਜ਼ਰੀ

ਤਰਨਤਾਰਨ (ਜਸਬੀਰ ਸਿੰਘ) : ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਸ਼ਹੀਦ ਭਾਈ ਅਮਰੀਕ ਸਿੰਘ ਦਾ ਜਨਮ ਦਿਹਾੜਾ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਐੱਸਜੀਪੀਸੀ ਮੈਂਬਰ ਭਾਈ ਮਨਜੀਤ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਦੀਵਾਨ ਸਜਾਇਆ ਗਿਆ ਜਿਸ ਵਿਚ ਰਾਗੀ,ਢਾਡੀ ਅਤੇ ਕਥਾ ਵਾਚਕਾਂ ਨੇ ਭਾਈ ਅਮਰੀਕ ਸਿੰਘ ਦੇ ਜੀਵਨ ਤੇ ਚਾਨਣਾ ਪਾਇਆ ਇਸ ਮੌਕੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਹੈਡ ਗ੍ਰੰਥੀ ਮੰਜੀ ਸਾਹਿਬ ਵਾਲਿਆਂ ਵੱਲੋਂ ਕਥਾ ਵਿਚਾਰ ਕੀਤੀ ਗਈ
ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਐੱਸਜੀਪੀਸੀ ਮੈਂਬਰ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਭਾਈ ਅਮਰੀਕ ਸਿੰਘ ਲਾਸਾਨੀ ਸ਼ਹਾਦਤ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ ਉਨ੍ਹਾਂ ਦੇ ਗੌਰਵਮਈ ਇਤਿਹਾਸ ਤੋਂ ਨੌਜਵਾਨ ਨੂੰ ਪੀੜੀ ਜਾਗਰੂਕ ਕਰਨ ਲਈ ਅੱਜ ਇਹ ਵੱਡੇ ਪੱਧਰ ਤੇ ਸਮਾਗਮ ਕਰਵਾਇਆ ਜਾ ਰਿਹਾ ਹੈ
ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਭਾਈ ਅਮਰੀਕ ਸਿੰਘ ਕੁਰਬਾਨੀ ਵਾਲੇ ਇਤਿਹਾਸ ਤੋਂ ਅੱਜ ਸੰਗਤਾਂ ਅਤੇ ਨੌਜਵਾਨਾਂ ਨੂੰ ਜਾਣੂ ਕਰਵਾਉਣ ਲਈ ਅਜਿਹੇ ਸ਼ਹੀਦਾਂ ਦੇ ਦਿਹਾੜੇ ਮਨਾਉਣੇ ਚਾਹੀਦੇ ਹਨ






